ਨਵਾਂਸ਼ਹਿਰ, 24 ਮਾਰਚ-(ਚੇਤ ਰਾਮ ਰਤਨ)
ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ’ਚ ਕੋਰੋਨਾ ਵਾਇਰਸ ਦੇ ਪ੍ਰਭਾਵ ਸਥਿਤੀ ਨਾਲ ਨਜਿੱਠਣ ਦੇ ਪ੍ਰਬੰਧਾਂ ਲਈ ਸਿਹਤ ਸਕੱਤਰ ਪੰਜਾਬ ਮਨਵੇਸ਼ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੇ ਦੌਰਾ ਕਰਨ ਉਪਰੰਤ ਜ਼ਿਲ੍ਹੇ ਦੇ ਤਿੰਨ ਪ੍ਰਮੁੱਖ ਹਸਪਤਾਲਾਂ ਨਵਾਂਸ਼ਹਿਰ, ਬੰਗਾ ਅਤੇ ਬਲਾਚੌਰ ਵਿਖੇ ਮੈਡੀਕਲ ਸਟਾਫ਼ ਦੀਆਂ ਖਾਲੀ ਅਸਾਮੀਆਂ ਤੁਰੰਤ ਭਰਨ ਦੇ ਹੁਕਮ ਦਿੱਤੇ ਗਏ। ਜ਼ਿਲ੍ਹੇ ਦੇ ਪੰਜ ਹਸਪਤਾਲਾਂ ਨਵਾਂਸ਼ਹਿਰ, ਬੰਗਾ, ਮੁਕੰਦਪੁਰ, ਰਾਹੋਂ ਅਤੇ ਬਲਾਚੌਰ ਵਿਖੇ 24 ਘੰਟੇ ਐਮਰਜੈਂਸੀ ਸੇਵਾਵਾਂ ਸ਼ੁਰੂ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ।
ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ’ਚ ਕੋਰੋਨਾ ਵਾਇਰਸ ਦੇ ਜ਼ਿਲ੍ਹੇ ’ਚ ਲੋੜੀਂਦੀਆਂ ਸੈਂਪਲਿੰਗ ਕਿੱਟਾਂ, ਪਰਸਨਲ ਪ੍ਰੋਟੈਕਸ਼ਨ ਇਕੁਇਪਮੈਂਟ ਕਿੱਟਾਂ ਅਤੇ ਮਾਸਕ ਭੇਜੀਆਂ ਗਈਆਂ। ਜ਼ਿਲ੍ਹੇ ’ਚ 80 ਆਈਸੋਲੇਸ਼ਨ ਬੈਡ ਤਿਆਰ ਕੀਤੇ ਗਏ ਹਨ, ਜਿਨ੍ਹਾਂ ’ਚ ਹਾਲੇ 15 ਮਰੀਜ਼ ਹੀ ਹਨ। ਇਸੇ ਤਰ੍ਹਾਂ ਕੁਆਰਨਟਾਈਨ ਲਈ 241 ਬੈਡਾਂ ਦਾ ਪ੍ਰਬੰਧ ਮੁਕੰਮਲ ਕਰ ਲਿਆ ਗਿਆ ਹੈ ।
ਵਿਨੈ ਬਬਲਾਨੀ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਪਾਜ਼ਿਟਵ ਪਾਏ ਗਏ ਕੇਸਾਂ ਨੂੰ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਖੇ ਲੋੜੀਂਦੀ ਇਲਾਜ ਸਹੂਲਤ ਮਿਲ ਰਹੀ ਹੈ। ਜੇਕਰ ਕਿਸੇ ਮਰੀਜ਼ ਨੂੰ ਐਮਰਜੈਂਸੀ ਉੱਚ ਪੱਧਰ ਦੇ ਇਲਾਜ ਦੀ ਲੋੜ ਪਈ ਤਾਂ ਜਲੰਧਰ ਵਿਖੇ ਇਸ ਦਾ ਪ੍ਰਬੰਧ ਕੀਤਾ ਗਿਆ। ਉਨ੍ਹਾਂ ਦਸਿਆ ਕਿ ਜ਼ਿਲ੍ਹੇ ’ਚ ਵਿਦੇਸ਼ ਤੋਂ ਆਏ ਹੲੋੇ 2000 ਦੇ ਕਰੀਬ ਲੋਕਾਂ ਨੂੰ ਘਰਾਂ ’ਚ ਕੁਆਰਨਟਾਈਨ ਕਰਨ ਲਈ ਘਰ-ਘਰ ਸੰਪਰਕ ਕੀਤਾ ਜਾ ਰਿਹਾ ਹੈ। ਪਿੰਡਾਂ ਦੇ ਸਰਪੰਚਾਂ ਤੇ ਨੰਬਰਦਾਰਾਂ ਨੂੰ ਇਨ੍ਹਾਂ ਵਿਅਕਤੀਆਂ ਦੇ ਘਰਾਂ ਤੋਂ ਬਾਹਰ ਨਿਕਲਣ ’ਤੇ ਪ੍ਰਸ਼ਾਸਨ/ਪੁਲਿਸ ਨੂੰ ਸੂਚਿਤ ਕਰਨ ਲਈ ਸਹਿਯੋਗ ਕਰਨਾ ਚਾਹੀਦਾ ਹੈ।
ਸਿਵਲ ਸਰਜਨ ਡਾ. ਰਜਿੰਦਰ ਭਾਟੀਆ ਵੱਲੋਂ ਦੱਸਿਆ ਗਿਆ ਕਿ ਹੁਣ ਤੱਕ ਜ਼ਿਲ੍ਹੇ ’ਚੋਂ 37 ਸੈਂਪਲ ਲਏ ਗਏ ਹਨ, ਜਿਨ੍ਹਾਂ ’ਚੋਂ 15 ਪਾਜ਼ੇਟਿਵ (ਸਮੇਤ ਗਿਆਨੀ ਬਲਦੇਵ ਸਿੰਘ) ਆਏ ਹਨ ਜਦਕਿ 5 ਨੈਗੇਟਿਵ ਤੇ ਬਾਕੀਆਂ ਦੇ ਨਤੀਜੇ ਦੀ ਉਡੀਕ ਕੀਤੀ ਜਾ ਰਹੀ ਹੈ। ਇਸ ਮੌਕੇ ਅੰਗਦ ਸਿੰਘ ਐਮ ਐਲ ਨਵਾਂਸ਼ਹਿਰ , ਅਲਕਾ ਮੀਨਾ ਐਸ ਐਸ ਪੀ, ਏ ਡੀ ਸੀ (ਜ) ਅਦਿਤਿਆ ਉੱਪਲ, ਏ ਡੀ ਸੀ (ਵਿਕਾਸ) ਸਰਬਜੀਤ ਸਿੰਘ ਵਾਲੀਆ ਤੇ ਨੋਡਲ ਅਫ਼ਸਰ ਪੁਲਿਸ ਦੀਪਿਕਾ ਸਿੰਘ ਤੋਂ ਇਲਾਵਾ ਸਬੰਧਤ ਅਧਿਕਾਰੀ ਮੌਜੂਦ ਸਨ।

Good reporting
ReplyDelete