Friday, March 27, 2020

ਸਾਂਸਦ ਮਨੀਸ਼ ਤਿਵਾੜੀ ਨੇ ਐਮਪੀ ਕੋਟੇ ਚੋਂ ਹਲਕੇ ਨੂੰ ਦਿੱਤੇ 85 ਲੱਖ ਰੁਪਏ ਕੋਰੋਨਾ ਛੂਤ ਦੀ ਬਿਮਾਰੀ ਹੈ, ਪ੍ਰਹੇਜ ਹੀ ਇਲਾਜ ਹੈ – ਮਨੀਸ਼ ਤਿਵਾੜੀ

ਨਵਾਂਸ਼ਹਿਰ/28 ਮਾਰਚ: (ਚੇਤ ਰਾਮ ਰਤਨ) ਲੋਕ ਸਭਾ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਦੇ ਸਾਂਸਦ ਸ਼੍ਰੀ ਮਨੀਸ਼ ਤਿਵਾੜੀ ਜੀ ਨੇ ਹਲਕਾ ਨਿਵਾਸੀਆਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ, ਉਨਾਂ ਦੀਆਂ ਸੁਵਿਧਾਵਾਂ ਲਈ ਜਿਲਾ ਰੂਪਨਗਰ, ਮੁਹਾਲੀ ਤੇ ਨਵਾਂਸ਼ਹਿਰ ਪ੍ਰਸ਼ਾਸਨ ਨੂੰ ਅਪਣੇ ਐਮੀਪੀ ਕੋਟੇ ਚੋ 25-25 ਲੱਖ ਤੇ ਐਸਡੀਐਮ ਗੜਸ਼ੰਕਰ ਨੂੰ 10 ਲੱਖ ਰੁਪਇਆ, ਦੇਣ ਦਾ ਐਲਾਨ ਕੀਤਾ, ਜਿਸ ਸਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਕੋਲ ਅੱਜ ਹੀ ਚਿਠੀਆਂ ਪਹੁੰਚ ਗਈਆਂ ਹਨ।
ਮੈਂਬਰ ਪਾਰਲੀਮੈਂਟ ਸ਼੍ਰੀ ਮਨੀਸ਼ ਤਿਵਾੜੀ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਕੋਰੋਨਾ ਵਾਇਰਸ ਅਜੇ ਲਾਇਲਾਜ ਹੈ,  ਪ੍ਰਹੇਜ ਰੱਖਣਾ ਬਹੁਤ ਜਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਲਾਕ ਡਾਉਨ ਕਰਨਾ ਸਰਕਾਰ ਵਲੋਂ ਦੇਸ਼ ਵਾਸੀਆਂ ਨੂੰ ਕਿਸੇ ਕਿਸਮ ਦੀ ਕੋਈ ਸਜਾ ਨਹੀਂ, ਤੇ ਨਾ ਹੀ ਸਾਨੂੰ ਨਜਾਇਜ ਸਾਡੇ ਘਰਾਂ ਵਿਚ ਡੱਕਿਆ ਹੋਇਆ ਹੈ, ਬਲਕਿ ਦੇਸ਼ ਵਾਸੀਆਂ ਦੀ ਸਿਹਤ ਦੇ ਬਚਾਅ ਲਈ ਇਕ ਅਖਰੀ ਇਲਾਜ ਹੈ। ਉਨਾਂ ਕਿਹਾ ਕਿ ਕੋਰੋਨਾ ਵਾਇਰਸ ਇੱਕ ਛੂਤ ਦੀ ਬਿਮਾਰੀ ਹੈ, ਜੋ ਇਕ ਵਿਅਕਤੀ ਤੋਂ ਦੂਸਰੇ ਵਿਅਕਤੀ ਨੂੰ ਛੂਹਣ ਕਾਰਨ ਫੈਲ ਸਕਦੀ ਹੈ। 
          ਸ਼੍ਰੀ ਮਨੀਸ਼ ਤਿਵਾੜੀ ਨੇ ਕਿਹਾ ਕਿ ਇਸ ਬਿਮਾਰੀ ਦਾ ਅਜੇ ਕੋਈ ਹੱਲ ਨਹੀਂ ਹੈ, ਉਦੋ ਤੱਕ ਸਾਡੇ ਜੀਵਨ ਨੂੰ ਪ੍ਰਹੇਜ ਨਾਲ ਹੀ ਇਸ ਖਤਰਨਾਕ ਬਿਮਾਰੀ ਤੋਂ ਬਚਾਇਆ ਜਾ ਸਕਦਾ ਹੈ। ਇਕ ਦੂਸਰੇ ਦੇ ਟੱਚ ਤੋਂ ਬਚਣ ਲਈ ਸਰਕਾਰ ਨੂੰ ਇਹ ਚੈਨ ਤੋੜਨੀ ਬਹੁਤ ਜਰੂਰੀ ਬਣ ਗਈ ਸੀ,। ਸਰਕਾਰ ਵਲੋਂ ਦੇਸ਼ ਵਾਸੀਆਂ ਨੂੰ ਬਚਾਉਣ ਲਈ ਦੇਸ਼ ਲਾਕ ਡਾਉਨ ਕਰਨਾ ਪਿਆ ।ਸ਼੍ਰੀ ਮਨੀਸ਼ ਤਿਵਾੜੀ ਨੇ ਹਾਲਾਤਾਂ ਨੂੰ ਮੁੱਖ ਰੱਖਦੇ ਹੋਏ ਕਰਫਿਊ ਪਾਸ ਦੀ ਮੰਗ ਕਰਨ ਵਾਲੇ ਸਾਥੀਆਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਬਹੁਤ ਹੀ ਜਰੂਰੀ ਹੈ, ਤਾਂ ਕਰਫਿਊ ਪਾਸ ਦੀ ਮੰਗ ਕੀਤੀ ਜਾ ਸਕਦੀ ਹੈ,  ।

No comments:

Post a Comment