ਬੰਗਾ 23 ਮਾਰਚ (ਮਨਜਿੰਦਰ ਸਿੰਘ )
ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਰਧਾ ਸੁਮਨ ਅਰਪਿਤ ਕਰਨ ਪੁੱਜੇ।ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਯਾਦਗਾਰ ਅਤੇ ਅਜਾਇਬ ਘਰ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਬੁੱਤ ’ਤੇ ਸ਼ਰਧਾ ਸੁਮਨ ਅਰਪਿਤ ਕਰਨ ਬਾਅਦ ਸ੍ਰੀ ਬਬਲਾਨੀ ਨੇ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਯਾਦ ਕਰਦਿਆਂ ਆਖਿਆ ਕਿ ਅੱਜ ਅਸੀਂ ਸਮੂਹ ਦੇਸ਼ ਵਾਸੀ ਇਨ੍ਹਾਂ ਮਹਾਨ ਆਜ਼ਾਦੀ ਸੰਗਰਾਮੀਆਂ ਦੇ ਬਲੀਦਾਨ ਸਦਕਾ ਹੀ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਬਾਅਦ ਵਿੱਚ ਉਹ ਸ਼ਹੀਦ-ਏ-ਆਜ਼ਮ ਦੇ ਪਿਤਾ ਸ. ਕਿਸ਼ਨ ਸਿੰਘ ਦੇ ਸਮਾਰਕ ’ਤੇ ਵੀ ਸ਼ਰਧਾ ਸੁਮਨ ਅਰਪਿਤ ਕਰਨ ਗਏ।ਉਨ੍ਹਾਂ ਇਸ ਮੌਕੇ ਲੋਕਾਂ ਦੇ ਨਾਮ ਕੀਤੀ ਅਪੀਲ ’ਚ ਜਿੱਥੇ ਇਨ੍ਹਾਂ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਉੱਥੇ ਜ਼ਿਲ੍ਹੇ ਦੇ ਲੋਕਾਂ ਨੂੰ ਕੋਰੋਨਾ ਵਾਇਰਸ ਕਾਰਨ ਬਣੀ ਹੰਗਾਮੀ ਸਥਿਤੀ ਨਾਲ ਨਿਪਟਣ ਅਤੇ ਇਸ ਦੇ ਮਨੁੱਖੀ ਚੇਨ ਨਾਲ ਫ਼ੈਲਦਾ ਹੋਣ ਕਾਰਨ ਇਸ ਨੂੰ ਰੋਕਣ ਲਈ ਮਨੁੱਖੀ ਚੇਨ ਨੂੰ ਤੋੜਨ ਅਤੇ ਘਰਾਂ ’ਚ ਹੀ ਸੀਮਿਤ ਰਹਿਣ ਦੀ ਅਪੀਲ ਵੀ ਕੀਤੀ।
ਜੈ ਹਿੰਦ ਭਾਰਤ ਮਾਤਾ ਕੀ ਜੈ
ReplyDelete