Wednesday, April 1, 2020

ਤਖ਼ਤ ਸ਼੍ਰੀ ਕੇਸ਼ਗੜ੍ਹ ਸਾਹਿਬ ਤੋਂ ਤਿਆਰ ਲੰਗਰ ਬੰਗਾ ਇਲਾਕੇ ਦੇ ਲੋੜਵੰਦਾਂ ਤਕ ਪਹੁੰਚਾਇਆ ਗਿਆ :

ਬੰਗਾ 1, ਅਪ੍ਰੈਲ (ਮਨਜਿੰਦਰ ਸਿੰਘ ) ਸ਼੍ਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਵਿੰਦ ਸਿੰਘ ਲੌਂਗੋਵਾਲ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ  ਤਖ਼ਤ ਸ਼੍ਰੀ ਕੇਸ਼ਗੜ੍ਹ ਸਾਹਿਬ ਅਨੰਦਪੁਰ ਸਾਹਿਬ  ਤੋਂ ਲੰਗਰ ਤਿਆਰ ਹੋ ਕੇ ਗੁਰੂਦਵਾਰਾ ਸ਼੍ਰੀ ਚਰਨ ਕੰਵਲ ਬੰਗਾ ਵਿਖੇ  ਪਹੁੰਚਾਇਆ ਗਿਆ ਜਿਥੋਂ ਐਸ ਜੀ ਪੀ ਸੀ ਦੇ ਸੇਵਾਦਾਰ ਵਲੰਟਰੀਆ ਦੁਆਰਾ ਬੰਗਾ ਇਲਾਕੇ ਦੇ  ਪਿੰਡਾਂ ਵਿੱਚ ਲੋੜਵੰਦਾਂ ਤੱਕ ਪਹੁੰਚਾਇਆ ਗਿਆ |ਇਸ ਗੱਲ ਦਾ ਪ੍ਰਗਟਾਵਾ ਇਕ ਵਾਰਤਾ ਦੌਰਾਨ ਗੁਰੂਦਵਾਰਾ ਚਰਨ ਕੰਵਲ ਬੰਗਾ ਵਿਖੇ  ਕਰਦਿਆ ਐਸ ਜੀ ਪੀ ਸੀ ਦੇ ਵਾਇਸ ਪ੍ਰਧਾਨ ਗੁਰਬਖਸ਼ ਸਿੰਘ ਖਾਲਸਾ ਨੇ ਕਿਹਾ ਕਿ ਗੁਰੂ ਦੀ ਗੋਲਕ ਗਰੀਬ ਦਾ ਮੂੰਹ ਦੇ ਕਥਨ ਅਨੁਸਾਰ ਐਸ ਜੀ ਪੀ ਸੀ ਕਰੋਨਾ ਵਾਰਸ ਦੀ ਮਹਾਮਾਰੀ ਕਾਰਨ ਬਣੇ ਹਾਲਾਤਾਂ ਵਿੱਚ ਕਿਸੇ ਵੀ ਗਰੀਬ ਨੂੰ ਭੁੱਖਾ ਨਹੀਂ ਸੋਂਣ ਦੇਵੇਗੀ ਅਤੇ ਉਨ੍ਹਾਂ ਨੇ ਲੋਕਾਂ ਨੂੰ ਪ੍ਰਸ਼ਾਸਨ ਅਤੇ ਸਰਕਾਰ ਦੇ ਦਸੇ ਨਿਯਮਾਂ ਅਤੇ ਹੁਕਮਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਅੰਤ ਵਿੱਚ ਉਨ੍ਹਾਂ ਨੇ ਪ੍ਰਧਾਨ ਲੌਂਗੋਵਾਲ ਦਾ ਧੰਨਵਾਦ ਕੀਤਾ |

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...