ਜ਼ਿਲ੍ਹਾ ਯੋਜਨਾ ਕਮੇਟੀ ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਸਤਬੀਰ ਸਿੰਘ ਪੱਲੀ ਝਿੱਕੀ ਨੇ ਅੱਜ ਬੰਗਾ ’ਚ ਪੰਜਾਬ ਸਰਕਾਰ ਵੱਲੋਂ ਗਰੀਬ ਤੇ ਲੋੜਵੰਦ ਲੋਕਾਂ ਨੂੰ ਰਾਸ਼ਨ ਕਿੱਟਾਂ ਦੀ ਵੰਡ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਦੇਸ਼ਾਂ ਅਨੁਸਾਰ ਕਿਸੇ ਨੂੰ ਵੀ ਭੁੱਖੇ ਢਿੱਲ ਨਹੀਂ ਸੌਣ ਦਿੱਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਭੇਜੀਆਂ ਗਈਆਂ ਕਿੱਟਾਂ ’ਚ 10 ਕਿੱਲੋ ਆਟਾ, 2 ਕਿੱਲੋ ਚੀਨੀ ਅਤੇ 2 ਕਿੱਲੋ ਦਾਲ ਸ਼ਾਮਿਲ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਬੰਗਾ ਹਲਕੇ ’ਚ ਹੁਣ ਤੱਕ ਸਰਕਾਰੀ ਅਤੇ ਗੈਰ ਸਰਰਕਾਰੀ ਇਮਦਾਦ ਨਾਲ ਲੋੜਵਮਦ ਲੋਕਾਂ ਨੂੰ 8500 ਥੈਲਾ ਰਾਸ਼ਨ ਦਾ ਵੰਡਿਆ ਜਾ ਚੁੱਕਾ ਹੈ।
ਸ੍ਰੀ ਪੱਲੀ ਝਿੱਕੀ ਨੇ ਸਮਾਜ ਸੇਵੀ ਅਤੇ ਧਾਰਮਿਕ ਸੰਸਥਾਂਵਾਂ ਵੱਲੋਂ ਇਸ ਮੁਸ਼ਕਿਲ ਦੀ ਘੜੀ ’ਚ ਸਰਕਾਰ ਦਾ ਸਹਿਯੋਗ ਕਰਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਬਹੁਤ ਸਾਰੇ ਲੋੜਵੰਦ ਲੋਕਾਂ ਨੂੰ ਸਹਾਰਾ ਮਿਲਿਆ ਹੈ।
ਉਨ੍ਹਾਂ ਦੱਸਿਆ ਕਿ ਬੰਗਾ ਦੇ ਸੀਲ ਕੀਤੇ ਪਿੰਡਾਂ ’ਚ ਲੋਕਾਂ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਉਹ ਖੁਦ ਵੀ ਇਨ੍ਹਾਂ ਪਿੰਡਾਂ ਦੇ ਸੰਪਰਕ ’ਚ ਹਨ। ਉਨ੍ਹਾਂ ਕਿਹਾ ਕਿ ਹਲਕੇ ’ਚ ਆਈ ਇਸ ਮੁਸ਼ਕਿਲ ਦਾ ਟਾਕਰਾ ਕਰਨ ਅਤੇ ਹਰੇਕ ਵਿਅਕਤੀ ਨੂੰ ਕੋਵਿਡ-19 ਤੋਂ ਬਚਾਉਣ ਲਈ ਸਰਕਾਰ ਵੱਲੋਂ ਲਾਈਆਂ ਪਾਬੰਦੀਆਂ ਅਤੇ ਦੱਸੀਆਂ ਸਾਵਧਾਨੀਆਂ ਦਾ ਪਾਲਣ ਕਰ ਕੇ ਹੀ ਅਸੀਂ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕ ਸਕਦੇ ਹਾਂ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਪਠਲਾਵਾ ਅਤੇ ਆਲੇ ਦੁਆਲੇ ਦੇ ਪਿੰਡਾਂ ਤੋਂ ਆਈਸੋਲੇਟ ਕਰਕੇ ਸਿਵਲ ਹਸਪਤਾਲ ਨਵਾਂਸ਼ਹਿਰ ਰੱਖੇ ਗਏ ਵਿਅਕਤੀਆਂ ਦਾ ਹਾਲ ਚਾਲ ਵੀ ਪੁੱਛਿਆ ਗਿਆ ਹੈ ਅਤੇ ਉਹ ਸਾਰੇ ਬਿਲਕੁਲ ਤੰਦਰੁਸਤ ਹਨ।
ਫ਼ੋਟੋ ਕੈਪਸ਼ਨ: ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸਤਬੀਰ ਸਿੰਘ ਪੱਲੀ ਝਿੱਕੀ ਬੰਗਾ ’ਚ ਸਰਕਾਰ ਵੱਲੋਂ ਭੇਜੀਆਂ ਰਾਸ਼ਨ ਕਿੱਟਾਂ ਦੀ ਵੰਡ ਕਰਦੇ ਹੋਏ।
No comments:
Post a Comment