Saturday, April 25, 2020

ਅਮਰ ਸ਼ਹੀਦ ਬਲਵੰਤ ਸਿੰਘ ਸਰਹਾਲ ਦੀ ਬਰਸੀ ਨਾ ਮਨਾਉਣ ਦਾ ਫੈਸਲਾ

ਬੰਗਾ 25, ਅਪ੍ਰੈਲ (ਮਨਜਿੰਦਰ ਸਿੰਘ )ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਆਪਾ ਕੁਰਬਾਨ ਕਰਨ ਵਾਲੇ ਸਾਬਕਾ ਵਿਧਾਇਕ ਅਮਰ ਸ਼ਹੀਦ ਬਲਵੰਤ ਸਿੰਘ ਸਰਹਾਲ ਦੀ ਸਾਲਾਨਾ ਬਰਸੀ ਨਹੀਂ ਮਨਾਈ ਜਾਵੇਗੀ  ਇਸ ਬਾਰੇ ਜਾਣਕਾਰੀ ਦੇਂਦੀਆਂ ਸਵ : ਸਰਹਾਲ ਦੇ ਸਪੁੱਤਰ ਕੁਲਜੀਤ ਸਿੰਘ ਸਰਹਾਲ ਵਾਇਸ ਚੇਅਰਮੈਨ ਬਲਾਕ ਸਮਿਤੀ ਔਡ਼ ਨੇ ਦੱਸਿਆ ਕਿ ਇਸ ਮੌਕੇ ਦੁਨੀਆ ਭਰ ਵਿੱਚ ਫੈਲੇ ਕੋਰੋਨਾ ਵਾਇਰਸ ਕਾਰਨ ਪਰਿਵਾਰ ਵਲੋਂ ਫੈਸਲਾ ਕੀਤਾ ਗਿਆ ਹੈ ਕਿ ਇਸ ਵਾਰ 26, ਅਪ੍ਰੈਲ ਨੂੰ ਬਰਸੀ ਮੌਕੇ ਕੋਈ ਵੀ ਇਕੱਠ ਨਹੀਂ ਕੀਤਾ ਜਾਵੇਗਾ ਕਿਉਂ ਕਿ ਕਿਸੇ ਵੀ ਸਮਾਗਮ ਦੌਰਾਨ  ਸਮਾਜਿਕ ਦੂਰੀ ਰੱਖਣਾ ਸੰਭਵ ਨਹੀਂ ਹੋ ਸਕਦਾ | ਉਨ੍ਹਾਂ ਕਿਹਾ ਕਿ ਬਰਸੀ ਮੌਕੇ ਪਰਿਵਾਰਕ ਮੇਂਬਰ ਹੀ ਸਮਾਜਿਕ ਦੂਰੀ ਨੂੰ ਧਿਆਨ ਵਿੱਚ ਰੱਖਦਿਆਂ ਸਵਰਗੀ ਸਰਹਾਲ ਦੇ ਬੁੱਤ ਤੇ ਸ਼ਰਧਾ ਦੇ ਫੁੱਲ ਭੇਟ ਕਰਨ ਗੇ |

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...