ਬੰਗਾ 25, ਅਪ੍ਰੈਲ (ਮਨਜਿੰਦਰ ਸਿੰਘ )ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਆਪਾ ਕੁਰਬਾਨ ਕਰਨ ਵਾਲੇ ਸਾਬਕਾ ਵਿਧਾਇਕ ਅਮਰ ਸ਼ਹੀਦ ਬਲਵੰਤ ਸਿੰਘ ਸਰਹਾਲ ਦੀ ਸਾਲਾਨਾ ਬਰਸੀ ਨਹੀਂ ਮਨਾਈ ਜਾਵੇਗੀ ਇਸ ਬਾਰੇ ਜਾਣਕਾਰੀ ਦੇਂਦੀਆਂ ਸਵ : ਸਰਹਾਲ ਦੇ ਸਪੁੱਤਰ ਕੁਲਜੀਤ ਸਿੰਘ ਸਰਹਾਲ ਵਾਇਸ ਚੇਅਰਮੈਨ ਬਲਾਕ ਸਮਿਤੀ ਔਡ਼ ਨੇ ਦੱਸਿਆ ਕਿ ਇਸ ਮੌਕੇ ਦੁਨੀਆ ਭਰ ਵਿੱਚ ਫੈਲੇ ਕੋਰੋਨਾ ਵਾਇਰਸ ਕਾਰਨ ਪਰਿਵਾਰ ਵਲੋਂ ਫੈਸਲਾ ਕੀਤਾ ਗਿਆ ਹੈ ਕਿ ਇਸ ਵਾਰ 26, ਅਪ੍ਰੈਲ ਨੂੰ ਬਰਸੀ ਮੌਕੇ ਕੋਈ ਵੀ ਇਕੱਠ ਨਹੀਂ ਕੀਤਾ ਜਾਵੇਗਾ ਕਿਉਂ ਕਿ ਕਿਸੇ ਵੀ ਸਮਾਗਮ ਦੌਰਾਨ ਸਮਾਜਿਕ ਦੂਰੀ ਰੱਖਣਾ ਸੰਭਵ ਨਹੀਂ ਹੋ ਸਕਦਾ | ਉਨ੍ਹਾਂ ਕਿਹਾ ਕਿ ਬਰਸੀ ਮੌਕੇ ਪਰਿਵਾਰਕ ਮੇਂਬਰ ਹੀ ਸਮਾਜਿਕ ਦੂਰੀ ਨੂੰ ਧਿਆਨ ਵਿੱਚ ਰੱਖਦਿਆਂ ਸਵਰਗੀ ਸਰਹਾਲ ਦੇ ਬੁੱਤ ਤੇ ਸ਼ਰਧਾ ਦੇ ਫੁੱਲ ਭੇਟ ਕਰਨ ਗੇ |
No comments:
Post a Comment