Tuesday, May 26, 2020

ਕੋਰੋਨਾ ਮਹਾਮਾਰੀ ਦੌਰਾਨ ਆਪਣੀ ਜਿੰਦਗੀ ਦੀ ਪ੍ਰਵਾਹ ਨਾ ਕਰਦਿਆਂ ਯੋਗਦਾਨ ਪਾਉਣ ਵਾਲਿਆਂ ਦਾ ਮਨੁੱਖੀ ਅਧਿਕਾਰ ਮੰਚ ਕਰੇਗਾ ਸਨਮਾਨ -ਜਸਵੰਤ ਸਿੰਘ ਖੇੜਾ

            ਅਮਲੋਹ 26,ਮਈ (ਮਨਜਿੰਦਰ ਸਿੰਘ )ਮਨੁੱਖੀ ਅਧਿਕਾਰ ਮੰਚ ਦੀ ਮੀਟਿੰਗ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਬਲਾਕ ਅਮਲੋਹ ਵਿਚ ਦਰਬਾਰਾ ਸਿੰਘ ਮੀਤ ਪ੍ਰਧਾਨ ਪੰਜਾਬ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੰਸਥਾ ਦੇ ਕੌਮੀ ਪ੍ਰਧਾਨ ਡਾ. ਜਸਵੰਤ ਸਿੰਘ ਖੇੜਾ, ਮੁੱਖ ਸਲਾਹਕਾਰ ਆਰ‌‌,ਟੀ,ਆਈ ਪੰਜਾਬ ਅਤੇ ਪੂਜਾ ਰਾਣੀ ਜਨਰਲ ਸਕੱਤਰ ਪੰਜਾਬ ਵਿਸ਼ੇਸ਼ ਤੌਰ ਤੇ ਪਹੁੰਚੇ । ਇਸ ਮੌਕੇ ਡਾਕਟਰ ਜਸਵੰਤ ਸਿੰਘ ਖੇੜਾ ਨੇ ਬੋਲਦਿਆਂ ਕਿਹਾ ਕਿ ਕੋਰੋਨਾ ਮਾਹਾਮਾਰੀ ਦੇ ਦੋਰਾਨ ਆਪਣੀ ਜ਼ਿੰਦਗੀ ਦੀ ਨਾ ਪਰਵਾਹ ਕਰਦਿਆਂ ਹੋਏ ਕੋਰੋਨਾ ਮਾਹਾਮਾਰੀ ਵਿਚ ਵਡਮੁੱਲਾ ਯੋਗਦਾਨ ਪਾਇਆ ਹੈ । ਉਨ੍ਹਾਂ ਪ੍ਰਤੀ ਵਿਚਾਰਾਂ ਕੀਤੀਆਂ ਗਈਆਂ ਅਤੇ ਉਨ੍ਹਾਂ ਨੂੰ ਸਨਮਾਨ ਦੇਣ ਲਈ ਵੀ ਵਿਚਾਰ ਵਟਾਂਦਰਾ ਕੀਤਾ ਗਿਆ । ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ, ਸਿਹਤ ਵਿਭਾਗ, ਸਫ਼ਾਈ ਕਰਮਚਾਰੀ, ਪੱਤਰਕਾਰ ਭਾਈਚਾਰਾ ਅਤੇ ਸਮੂਹ ਸਮਾਜ ਸੇਵੀ ਸੰਸਥਾਵਾਂ ਜਿਨ੍ਹਾਂ ਨੇ ਇਸ ਮੌਕੇ ਆਪਣੀਆਂ ਸੇਵਾਵਾਂ ਆਮ ਲੋਕਾਂ ਦੀ ਸਹਾਇਤਾ ਲਈ ਦਿਤੀਆਂ , ਉਹਨਾਂ ਨੂੰ ਮੰਚ ਵੱਲੋਂ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਸੰਸਥਾ ਦੇ ਮੈਂਬਰਾਂ ਵੱਲੋਂ ਪ੍ਰਣ ਕੀਤਾ ਗਿਆ ਕਿ ਅਸੀਂ ਹਮੇਸ਼ਾ ਮੰਚ ਦੇ ਨਾਲ ਚਟਾਨ ਵਾਂਗ ਖੜੇ ਹਾਂ ਅਤੇ ਖੜੇ ਰਹਾਂਗੇ ਸਮਾਜ ਵਿਰੋਧੀ ਅਨਸਰਾਂ ਦੇ ਮਨਸੂਬੇ ਕਦੇ ਵੀ ਕਾਮਯਾਬ ਨਹੀਂ ਹੋਣ ਦੇਵਾਂਗੇ। ਇਸ ਮੌਕੇ ਸੂਬੇਦਾਰ ਬੂਟਾ ਸਿੰਘ ਚੇਅਰਮੈਨ ਐਡਵੇਜਰੀ ਕਮੇਟੀ, ਜਸਵੀਰ ਕੌਰ ਚੇਅਰਪਰਸਨ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ, ਚਰਨਜੀਤ ਕੌਰ ਮੀਤ ਪ੍ਰਧਾਨ ਫਤਿਹਗੜ੍ਹ ਸਾਹਿਬ ਨੇ ਮੰਚ ਦੀਆਂ ਉਪਲੱਬਧੀਆਂ ਨੂੰ ਦੇਖ ਦੇ ਹੋਏ ਮੰਚ ਨਾਲ ਜੁੜ ਕੇ ਸਮਾਜ ਲਈ ਕੰਮ ਕਰਨ ਪ੍ਰਣ ਕੀਤਾ ।

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...