Friday, May 29, 2020

ਕੋਰੋਨਾ ਕਾਰਨ ਰਿਸ਼ਤਿਆਂ ਤੋਂ ਮੂੰਹ ਫੇਰਨ ਵਾਲਿਆਂ ਲਈ ਮਿਸਾਲ ਬਣਿਆ ਹਰਪ੍ਰੀਤ ਸਿੰਘ ਪਠਲਾਵਾ



ਬੰਗਾ,29 ਮਈ (ਮਨਜਿੰਦਰ ਸਿੰਘ )-ਕੋਰੋਨਾ ਮਹਾਂਮਾਰੀ ਨਾਲ ਪੀੜਤ ਪੰਜਾਬ ਦਾ ਪਹਿਲਾ ਪਿੰਡ ਪਠਲਾਵਾ ਪੂਰੇ ਵਿਸ਼ਵ ਵਿੱਚ ਜਾਣਿਆ ਜਾਣ ਲੱਗਾ ਹੈ ਇਸ ਪਿੰਡ ਦੇ ਪਹਿਲੇ ਕੋਰੋਨਾ ਪੀੜਤ ਵਿਅਕਤੀ ਗਿਆਨੀ ਬਲਦੇਵ ਸਿੰਘ ਸਨ ਜਿਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋ ਗਈ ਸੀ। ਉਨ੍ਹਾਂ ਦੀ ਮੌਤ ਤੋਂ ਬਾਅਦ ਉਨ੍ਹਾਂ ਦਾ ਕੋਰੋਨਾ ਟੈਸਟ ਪਾਜ਼ਿਟਿਵ ਪਾਇਆ ਗਿਆ ਸੀ। ਉਸ ਸਮੇਂ ਪੂਰੇ ਭਾਰਤ ਵਿਚ ਇਸ ਮਹਾਂਮਾਰੀ ਕਾਰਨ ਦਹਿਸ਼ਤ ਦਾ ਮਾਹੌਲ ਸੀ ਅਤੇ ਕੋਈ ਵੀ ਵਿਅਕਤੀ ਆਪਣੇ ਸਕਿਆਂ ਦੇ ਅੰਤਿਮ ਸਸਕਾਰ ਕਰਨ ਤੋਂ ਵੀ ਗੁਰੇਜ਼ ਕਰ ਰਿਹਾ ਸੀ। ਬਹੁਤ ਸਾਰੀਆਂ ਉੱਚ ਸ਼ਖਸ਼ੀਅਤਾਂ ਨੂੰ ਉਨ੍ਹਾਂ ਦੇ ਬਣਦੇ ਮਾਣ ਸਤਿਕਾਰ ਤੋਂ ਵਾਂਝਿਆਂ ਰੱਖ ਕੇ ਇਸ ਬਿਮਾਰੀ ਕਾਰਨ ਸਨਮਾਨਪੂਰਵਕ ਅੰਤਿਮ ਵਿਦਾਇਗੀ ਵੀ ਨਹੀਂ ਦਿੱਤੀ ਗਈ। ਉਹਨਾਂ ਦਿਨਾਂ ਵਿੱਚ ਹੀ ਪਿੰਡ ਪਠਲਾਵਾ ਦੇ 17 ਵਿਅਕਤੀਆਂ ਦੇ ਕੋਰੋਨਾ ਪਾਜ਼ਿਟਿਵ ਪਾਏ ਜਾਣ ਦੇ ਬਾਵਜੂਦ ਪਿੰਡ ਦੇ ਹੀ ਨੌਜਵਾਨ ਹਰਪ੍ਰੀਤ ਸਿੰਘ ਨੇ ਇਕ ਵੱਖਰੀ ਮਿਸਾਲ ਕਾਇਮ ਕੀਤੀ। ਜਿਵੇਂ ਹੀ ਪਿੰਡ ਵਿਚ 17 ਕੇਸ ਕੋਰੋਨਾ ਪਾਜ਼ਿਟਿਵ ਪਾਏ ਗਏ ਤਾਂ ਪਿੰਡ ਦੀਆਂ ਗਲ਼ੀਆਂ ਵਿਚ ਸੁੰਨ ਪਸਰ ਗਈ।ਕੋਰੋਨਾ ਦੇ ਡਰ ਨਾਲ ਲੋਕਾਂ ਨੇ ਘਰਾਂ ਦੇ ਬੂਹੇ ਬੰਦ ਕਰ ਲਏ ਅਤੇ ਖੁਦ ਘਰ ਵਿਚ ਕੈਦ ਹੋ ਗਏ।ਪਿੰਡ ਨੂੰ ਪ੍ਰਸ਼ਾਸਨ ਵੱਲੋਂ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਸੀ ਅਤੇ ਪਿੰਡ ਵਿੱਚ ਕਿਸੇ ਵੀ ਆਣ ਜਾਣ ਵਾਲੇ ਨੂੰ ਪੂਰੀ ਤਰ੍ਹਾਂ ਮਨਾਹੀ ਸੀ। ਉਸ ਔਖੀ ਘੜੀ ਵਿਚ ਸਭ ਤੋਂ ਪਹਿਲਾਂ ਸਹਿਯੋਗ ਦਾ ਹੱਥ ਵਧਾਉਣ ਵਾਲਿਆਂ ਵਿਚ ਹਰਪ੍ਰੀਤ ਸਿੰਘ ਸ਼ਾਮਲ ਸੀ। ਛੋਟੇ-ਛੋਟੇ ਬੱਚਿਆਂ ਦਾ ਬਾਪ ਹਰਪ੍ਰੀਤ ਸਿੰਘ ਜਿਸਦੇ ਸਿਰ ਤੇ ਇਸ ਮਹਾਂਮਾਰੀ ਨਾਲ ਲੜਨ ਦਾ ਜਨੂੰਨ ਸਵਾਰ ਹੋ ਚੁੱਕਾ ਸੀ।ਉਸ ਨੇ ਪਿੰਡ ਵਾਸੀਆਂ ਦੇ ਹੌਸਲੇ ਵਿੱਚ ਚੋਖਾ ਵਾਧਾ ਕੀਤਾ ਜਿਸ ਕਾਰਨ ਪਿੰਡ ਵਾਸੀ ਇਸ ਮਹਾਂਮਾਰੀ ਦਾ ਮੁਕਾਬਲਾ ਕਰ ਸਕੇ। ਇਸ ਸਬੰਧੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਨੇ ਇਸ ਆਫਤ ਦੀ ਘੜੀ ਵਿੱਚ ਏਕਨੂਰ ਸਵੈ-ਸੇਵੀ ਸੰਸਥਾ ਪਠਲਾਵਾ ਅਤੇ ਗ੍ਰਾਮ ਪੰਚਾਇਤ ਨਾਲ ਪੂਰੀ ਰਣਨੀਤੀ ਉਲੀਕੀ ਜਿਸ ਦੀ ਸ਼ੁਰੂਆਤ ਪੂਰੇ ਪਿੰਡ ਵਿੱਚ ਫੇਸ ਮਾਸਕ ਅਤੇ ਸੈਨੇਟਾਈਜ਼ਰ ਘਰ ਘਰ ਜਾ ਕੇ ਮੁਹੱਈਆ ਕਰਵਾਏ। ਪਿੰਡ ਵਾਸੀਆਂ ਨੂੰ ਇਸ ਮਹਾਂਮਾਰੀ ਵਿਰੁੱਧ ਜਾਗਰੂਕ ਕਰਨ, ਪੀੜਤਾਂ ਦੇ ਪਰਿਵਾਰਕ ਮੈਂਬਰਾਂ ਦਾ ਧਿਆਨ ਰੱਖਣ ,ਲੋੜਵੰਦ ਲੋਕਾਂ ਲਈ ਰਾਸ਼ਨ ਦਾ ਪ੍ਰਬੰਧ ਕਰਨ ਅਤੇ ਪ੍ਰਸ਼ਾਸਨ ਵੱਲੋਂ ਪਿੰਡ ਲਈ ਮਿਲਣ ਵਾਲੀਆਂ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਪਹਿਲ ਦੇ ਅਧਾਰ ਤੇ ਕੰਮ ਕੀਤਾ । ਹਰਪ੍ਰੀਤ ਸਿੰਘ ਨੇ ਦੱਸਿਆ ਕਿ  ਉਸ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪਿਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਇੱਕ ਟੀਮ ਬਣਾਈ ਗਈ ਸੀ ਜਿਸ ਦੇ ਮੋਢੀ ਅਮਰਪ੍ਰੀਤ ਸਿੰਘ ਲਾਲੀ, ਦਿਲਾਵਰ ਸਿੰਘ, ਧਰਮਿੰਦਰ ਸਿੰਘ, ਜਸਪਾਲ ਸਿੰਘ ਵਾਲੀਆ, ਸੁਖਵਿੰਦਰ ਸਿੰਘ, ਸਰਵਜੀਤ ਸਿੰਘ ਟੀਮ ਦੇ ਮੈਂਬਰ ਸਨ। ਜਿਨ੍ਹਾਂ ਮੋਢੇ ਨਾਲ ਮੋਢਾ ਲਾ ਕੇ ਸੇਵਾ ਕੀਤੀ ।ਇਸ ਟੀਮ ਦੇ ਹੋਰ ਨੌਜਵਾਨ ਮੈਂਬਰਾਂ ਵੱਲੋਂ ਸਾਰੇ ਪਿੰਡ ਵਿੱਚ ਸੈਨੇਟਾਈਜ਼ਰ ਛਿੜਕਾਇਆ ਗਿਆ।62 ਦਿਨ  ਬਾਅਦ ਪਿੰਡ ਪਠਲਾਵਾ ਨੂੰ ਖੋਲ੍ਹਿਆ ਗਿਆ ਤਾਂ ਜੋ ਆਉਣ ਜਾਣ ਵਾਲਿਆਂ ਲਈ ਸੌੌਖ ਹੋ ਸਕੇ।

ਇਸ ਤੋਂ ਇਲਾਵਾ ਹਰਪ੍ਰੀਤ ਸਿੰਘ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਜੇਕਰ ਉਨ੍ਹਾਂ ਦੀ ਕੋਰੋਨਾ ਵਾਇਰਸ ਕਾਰਨ ਪੰਜਾਬ ਵਿੱਚ ਕਿਤੇ ਵੀ ਕਿਸੇ ਵੀ ਤਰ੍ਹਾਂ ਦੀ ਲੋੜ ਹੋਵੇ ਤਾਂ ਉਹ ਇਸ ਵਾਸਤੇ ਤਿਆਰ ਹਨ । ਹਰਪ੍ਰੀਤ ਸਿੰਘ ਦੇ ਇਸ ਵਡਮੁੱਲੇ ਕਾਰਜ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦਾ ਅਮ੍ਰਿਤਸਰ ਸਾਹਿਬ ਵਿਖੇ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ। ਇਸ ਸਨਮਾਨ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ, ਰਜਿੰਦਰ ਸਿੰਘ ਮਹਿਤਾ ਸੀਨੀਅਰ ਮੀਤ ਪ੍ਰਧਾਨ, ਸੰਤ ਚਰਨਜੀਤ ਸਿੰਘ ਜੱਸੋਵਾਲ ਬੁਲਾਰਾ ਦਮਦਮੀ ਟਕਸਾਲ,ਅਜੈਬ ਸਿੰਘ ਅਭਿਆਸੀ ਮੈਂਬਰ ਸ਼੍ਰੋਮਣੀ ਕਮੇਟੀ ,ਭਗਵੰਤ ਸਿੰਘ ਸਿਆਲਕਾ ਮੈਂਬਰ ਸ਼੍ਰੋਮਣੀ ਕਮੇਟੀ, ਜਥੇਦਾਰ ਸਵਰਨਜੀਤ ਸਿੰਘ ਮੁਖੀ ਮਿਸਲ ਸ਼ਹੀਦਾਂ ਤਰਨਾ ਦਲ ਦੁਆਬਾ ਆਦਿ ਹਾਜ਼ਰ ਸਨ।

ਹਰਪ੍ਰੀਤ ਸਿੰਘ ਦਾ ਅੰਮ੍ਰਿਤਸਰ ਸਾਹਿਬ ਵਿਖੇ ਸਨਮਾਨ ਕਰਨ ਮੌਕੇ ਭਾਈ ਜਸਬੀਰ ਸਿੰਘ ਰੋਡੇ, ਰਜਿੰਦਰ ਸਿੰਘ ਮਹਿਤਾ ਚਰਨਜੀਤ ਸਿੰਘ ਜੱਸੋਵਾਲ ਅਤੇ ਹੋਰ।)

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...