Saturday, May 23, 2020

ਦੀਪ ਜੋਤ ਕੌਰ ਨੇ ਬੰਗਾ ਦੇ ਉਪ ਮੰਡਲ ਮੈਜਿਸਟ੍ਰੇਟ ਵਜੋਂ ਅਹੁਦਾ ਸੰਭਾਲਿਆ

ਬੰਗਾ, 23,ਮਈ (ਮਨਜਿੰਦਰ ਸਿੰਘ )
2016 ਬੈਚ ਦੇ ਪੀ ਸੀ ਐਸ ਅਧਿਕਾਰੀ
ਦੀਪਜੋਤ ਕੌਰ ਨੇ ਅੱਜ ਬੰਗਾ ਦੇ ਉਪ ਮੰਡਲ ਮੈਜਿਸਟ੍ਰੇਟ ਵਜੋਂ ਚਾਰਜ ਸੰਭਾਲ ਲਿਆ।
ਚੰਡੀਗੜ੍ਹ ਤੋਂ ਪ੍ਰਸ਼ਾਸਕੀ ਸੁਧਾਰ ਵਿਭਾਗ ਚੋਂ ਬਤੌਰ ਉਪ ਸਕੱਤਰ ਦੀ ਤਾਇਨਾਤੀ ਬਾਅਦ ਕੋਵਿਡ ਪ੍ਰਭਾਵਿਤ ਜ਼ਿਲ੍ਹੇ ਸ਼ਹੀਦ ਭਗਤ ਸਿੰਘ ਨਗਰ ਚ ਮਾਰਚ ਮਹੀਨੇ ਸਹਾਇਕ ਕਮਿਸ਼ਨਰ ਵਜੋਂ ਅਹੁਦਾ ਸੰਭਾਲਣ ਬਾਅਦ ਹੁਣ ਬੰਗਾ ਦੇ ਉਪ ਮੰਡਲ ਮੈਜਿਸਟ੍ਰੇਟ ਵਜੋਂ ਤਾਇਨਾਤੀ ਹੋਣ ਉਪਰੰਤ ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਨ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਇਸ ਜ਼ਿੰਮੇਵਾਰੀ ਦੇ ਨਾਲ  ਜ਼ਿਲ੍ਹੇ ਦੇ ਸਹਾਇਕ ਕਮਿਸ਼ਨਰ (ਜਨਰਲ) ਦੀ ਵਾਧੂ ਜ਼ਿੰਮੇਵਾਰੀ ਨਾਲ ਵੀ ਪੂਰਾ ਇਨਸਾਫ ਕਰਨ ਦੀ ਕੋਸ਼ਿਸ਼ ਕਰਨਗੇ।
ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪੱਧਰੀ ਕੋਵਿਡ ਕੰਟਰੋਲ ਰੂਮ ਦੇ ਇੰਚਾਰਜ ਅਤੇ ਜ਼ਿਲ੍ਹੇ ਚੋਂ ਆਪਣੇ ਰਾਜਾਂ ਨੂੰ ਜਾਣ ਦੇ ਚਾਹਵਾਨਾਂ ਨੂੰ ਰਾਜ ਸਰਕਾਰ ਨਾਲ ਰਾਬਤਾ ਕਰਕੇ ਉਨ੍ਹਾਂ ਦੇ ਰਾਜਾਂ ਤਕ ਪੁਜਣ ਦੇ ਕੰਮ ਨੂੰ ਵੀ ਇਹ ਅਧਿਕਾਰੀ ਬੜੀ ਜ਼ਿੰਮੇਵਾਰੀ ਨਾਲ ਨਿਭਾਅ ਰਹੇ ਹਨ।

No comments:

Post a Comment

ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ

ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...