Monday, May 4, 2020

ਸ਼੍ਰੀ ਹਜੂਰ ਸਾਹਿਬ ਤੋਂ ਆਈ ਸਾਰੀ ਸੰਗਤ ਚੜ੍ਹਦੀ ਕਲਾ ਵਿੱਚ :ਵਿਧਾਇਕ ਬੰਗਾ ਸੁੱਖੀ

 ਬੰਗਾ 4ਮਈ (ਮਨਜਿੰਦਰ ਸਿੰਘ )ਤਖਤ ਸ਼੍ਰੀ ਹਜ਼ੂਰ ਸਾਹਿਬ ਤੋਂ ਆਈ ਸਾਰੀ ਸੰਗਤ ਵਾਹਿਗੁਰੂ ਜੀ ਦੀ ਮੇਹਰ ਸਦਕਾ ਚੜਦੀ ਕਲਾ ਚ’ ਹੈ। ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਵਿਧਾਇਕ ਬੰਗਾ ਡਾਕਟਰ ਸੁਖਵਿੰਦਰ ਕੁਮਾਰ ਸੁੱਖੀ ਨੇ ਚੋਣਵੇ ਪੱਤਰਕਾਰਾਂ ਨੂੰ ਕਿਹਾ ਕਿ ਸਾਡੇ ਹਲਕੇ ਦੇ ਕਈ ਪਿੰਡਾਂ ਦੇ ਸਾਡੇ ਭੈਣ ਭਰਾਵਾਂ ਦੀ ਕੋਰੋਨਾ ਰਿਪੋਰਟ ਪੋਜ਼ਿਟਿਵ ਆਈ ਸੀ, ਉਨ੍ਹਾਂ ਦਾ ਹਾਲ ਚਾਲ ਜਾਨਣ ਲਈ ਉਨ੍ਹਾਂ ਨਾਲ ਮੈਂ ਹਰ ਰੋਜ਼ ਵੀਡੀਓ ਕਾਲ ਰਾਹੀਂ ਲਗਾਤਾਰ ਜੁੜਿਆ ਹਾਂ। ਵਾਹਿਗੁਰੂ ਦੀ ਮਿਹਰ ਸਦਕਾ ਸਾਰੇ ਹੀ ਸਾਡੇ ਭੈਣ ਭਰਾਵਾਂ ਤੇ ਕੋਰੋਨਾ ਦਾ ਕੋਈ ਅਸਰ ਨਹੀਂ ਦੇਖਣ ਨੂੰ ਮਿਲ ਰਿਹਾ, ਸਾਰੇ ਡਾਕਟਰਾਂ, ਨਰਸਾਂ ਅਤੇ ਸਿਹਤ ਕਰਮਚਾਰੀਆਂ ਦੇ ਵਰਤਾਓ  ਤੋਂ ਸਾਰੀ ਸੰਗਤ ਖੁਸ ਹੈ, ਮੈਂ ਆਸ ਕਰਦਾ ਹਾਂ ਕਿ ਜਲਦੀ ਹੀ ਸੰਗਤ ਠੀਕ ਹੋ ਕੇ ਸਾਡੇ ਵਿੱਚ ਆ ਜਾਵੇਗੀ। ਡਾਕਟਰਾਂ ਦੀ ਟੀਮ ਜੋ ਉਥੇ ਸੇਵਾ ਨਿਭਾ ਰਹੀ,ਉਨ੍ਹਾਂ ਨਾਲ ਵੀ ਮੈਂ ਲਗਾਤਾਰ ਜੁੜਿਆਂ ਹੋਇਆਂ ਹਾਂ ਕਿਸੇ ਵੀ ਮੇਰੇ ਭੈਣ ਭਰਾਵਾਂ ਕੋਈ ਮੁਸ਼ਕਿਲ ਆਉਂਦੀ ਹੈ, ਮੇਰੇ ਨਾਲ ਮੇਰੇ ਫ਼ੋਨ ਨੰਬਰ ਤੇ ਜਦੋਂ ਮਰਜ਼ੀ ਸੰਪਰਕ ਕਰ ਸਕਦੇ ਨੇ। ਵਿਧਾਇਕ ਨੇ ਵਾਹਿਗੁਰੂ ਅਗੇ ਅਰਦਾਸ ਕਰਦਿਆਂ ਕਿਹਾ ਕਿ ਵਾਹਿਗੁਰੂ ਸਭ ਸੰਗਤ ਨੂੰ ਚੜ੍ਹਦੀ ਕਲਾ ਵਿੱਚ ਰੱਖੇ 

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...