Tuesday, June 16, 2020

ਡਾ. ਸ਼ੇਨਾ ਅਗਰਵਾਲ ਨੇ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ ਕੋਵਿਡ ਤੋਂ ਰੋਕਥਾਮ, ਹੜ੍ਹਾਂ ਤੋਂ ਜ਼ਿਲ੍ਹੇ ਦਾ ਬਚਾਅ ਤੇ ਪਾਰਦਰਸ਼ੀ ਪ੍ਰਸ਼ਾਸਨ ਰਹੇਗਾ ਤਰਜੀਹ

ਨਵਾਂਸ਼ਹਿਰ, /ਬੰਗਾ 16 ਜੂਨ-,(ਮਨਜਿੰਦਰ ਸਿੰਘ )


ਡਾ. ਸ਼ੇਨਾ ਅਗਰਵਾਲ ਨੇ ਅੱਜ ਸ਼ਹੀਦ ਭਗਤ ਸਿੰਘ ਨਗਰ ਵਿਖੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ। ਉਨ੍ਹਾਂ ਇਸ ਮੌਕੇ ਆਖਿਆ ਕਿ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਲੋਕਾਂ ਦੀ ਕੋਵਿਡ ਤੋਂ ਰੋਕਥਾਮ, ਸਤਲੁਜ ਜ਼ਿਲ੍ਹੇ ’ਚੋਂ ਲੰਘਦਾ ਹੋਣ ਕਾਰਨ ਹੜ੍ਹਾਂ ਦੇ ਸੀਜ਼ਨ ਲਈ ਅਗਾਊਂ ਪ੍ਰਬੰਧ ਅਤੇ ਆਮ ਲੋਕਾਂ ਲਈ ਪਾਰਦਰਸ਼ੀ ਪ੍ਰਸ਼ਾਸਨ  ਦੀਆਂ ਪਹਿਲੀਆਂ ਤਿੰਨ ਤਰਜੀਹਾਂ ਹੋਣਗੀਆਂ। ਵਿਦਿਅਕ ਯੋਗਤਾ ਪੱਖੋਂ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਤੋਂ ਗ੍ਰੈਜੂਏਟ, ਡਾ. ਸ਼ੇਨਾ 2012 ਬੈਚ ਦੇ ਆਈ ਏ ਐਸ ਅਫ਼ਸਰ ਹਨ। ਉਹ ਐਮ ਬੀ ਬੀ ਐਸ ਅਤੇ ਆਪਣੇ ਆਈ ਏ ਐਸ ਬੈਚ, ਦੋਵਾਂ ਦੇ ਟਾਪਰ ਰਹੇ ਹਨ।ਬਤੌਰ ਵਧੀਕ ਡਿਪਟੀ ਕਮਿਸ਼ਨਰ ਬਠਿੰਡਾ, ਲੁਧਿਆਣਾ ਸੇਵਾਵਾਂ ਦੇਣ ਤੋਂ ਬਾਅਦ ਉਹ ਜਲੰਧਰ ਵਿਕਾਸ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਅਤੇ ਜਲੰਧਰ ਸਮਾਰਟ ਸਿਟੀ ਲਿਮਟਿਡ ਦੇ ਮੁੱਖ ਕਾਰਜਕਾਰੀ ਅਫ਼ਸਰ ਵਜੋਂ ਸੇਵਾਵਾਂ ਦੇ ਰਹੇ ਸਨ।


        ਅਹੁਦਾ ਸੰਭਾਲਣ ਤੋਂ ਪਹਿਲਾਂ  ਏ ਐਸ ਆਈ ਕਮਲ ਰਾਜ ਦੀ ਅਗਵਾਈ ਹੇਠਲੀ ਜ਼ਿਲ੍ਹਾ ਪੁਲਿਸ ਦੀ ਟੁਕੜੀ ਨੇ ‘ਗਾਰਡ ਆਫ਼ ਆਨਰ’ ਦਿੱਤਾ।,  ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਪੁੱਜਣ ’ਤੇ ਸਵਾਗਤ ਕਰਨ ਵਾਲਿਆਂ ’ਚ ਏ ਡੀ ਸੀ (ਜ) ਅਦਿਤਿਆ ਉੱਪਲ, ਏ ਡੀ ਸੀ (ਵਿਕਾਸ) ਸਰਬਜੀਤ ਸਿੰਘ ਵਾਲੀਆ, ਐਸ ਪੀ (ਐਚ) ਮਨਵਿੰਦਰ ਬੀਰ ਸਿੰਘ, ਐਸ ਡੀ ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਐਸ ਡੀ ਐਮ ਬਲਾਚੌਰ ਜਸਬੀਰ ਸਿੰਘ, ਐਸ ਡੀ ਐਮ ਬੰਗਾ ਦੀਪਜੋਤ ਕੌਰ ਤੇ ਸਿਵਲ ਸਰਜਨ ਡਾ. ਰਾਜਿੰਦਰ ਭਾਟੀਆ ਮੌਜੂਦ ਸਨ।


         ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦਿਆਂ  ਕਿਹਾ ਕਿ ਉਹ ਪੰਜਾਬ ਸਰਕਾਰ ਦੇ ਧੰਨਵਾਦੀ ਹਨ ਕਿ   ਮੈਨੂੰ ਡਿਪਟੀ ਕਮਿਸ਼ਨਰ ਦੇ ਕਰੀਅਰ ਦੀ ਸ਼ੁਰੂਆਤ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀ ਪਵਿੱਤਰ ਧਰਤੀ ਤੋਂ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਨਾਲ ਜੁੜੇ ਜ਼ਿਲ੍ਹੇ ’ਚ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ, ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨਾ ਅਤੇ ਉਨ੍ਹਾਂ ਦੀ ਪ੍ਰਸ਼ਾਸਨ ਤੱਕ ਪਹੁੰਚ ਨੂੰ ਪਾਰਦਰਸ਼ੀ ਤੇ ਸੁਖਾਲਾ ਬਣਾਉਣ ਦੀ ਪਹਿਲੀ ਜ਼ਿੰਮੇਂਵਾਰੀ ਹੋਵੇਗੀ।


        ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਜ਼ਿਲ੍ਹੇ ਦੇ  ਅਧਿਕਾਰੀਆਂ ਤੋਂ ਇਲਾਵਾ ਤਹਿਸੀਲਦਾਰਾਂ ਕੁਲਵੰਤ ਸਿੰਘ ਨਵਾਂਸ਼ਹਿਰ, ਅਜੀਤਪਾਲ ਸਿੰਘ ਬੰਗਾ, ਚੇਤਨ ਬੰਗੜ ਬਲਾਚੌਰ, ਡੀ ਐਸ ਐਸ ਓ ਸੰਤੋਸ਼ ਵਿਰਦੀ, ਡੀ ਪੀ ਓ ਗੁਰਚਰਨ ਸਿੰਘ ਅਤੇ ਡੀ ਐਫ ਐਸ ਸੀ ਰਾਕੇਸ਼ ਭਾਸਕਰ ਨਾਲ ਰਸਮੀ ਮੀਟਿੰਗ ਕਰਕੇ, ਜ਼ਿਲ੍ਹੇ ’ਚ ਚੱਲ ਰਹੇ ਕੰਮਾਂ-ਕਾਰਾਂ ਬਾਰੇ ਸੰਖੇਪ ਜਾਣਕਾਰੀ ਹਾਸਲ ਕੀਤੀ।


       ਡਾ ਅਗਰਵਾਲ ਨੇ ਸਭ ਤੋਂ ਪਹਿਲਾ ਕੋਰੋਨਾ ਵਾਇਰਸ ਨਾਲ ਸਬੰਧਤ ਕੇਸ ਵੀ ਇਸੇ ਜ਼ਿਲ੍ਹੇ ਨਾਲ ਸਬੰਧਤ ਹੋਣ ਅਤੇ ਉਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੋਕਥਾਮ ਅਤੇ ਇਸ ’ਤੇ ਜਿੱਤ ਪਾਉਣ ਲਈ ਕੀਤੇ ਯਤਨਾਂ ਨੂੰ ਹੋਰ ਅੱਗੇ ਲਿਜਾਣ ਦਾ ਵਾਅਦਾ ਵੀ ਕੀਤਾ। ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਪ੍ਰਤੀ ਲੋਕਾਂ ’ਚ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਲਈ ਆਰੰਭੇ ਮਿਸ਼ਨ ਫ਼ਤਿਹ ਦੀ ਪ੍ਰਗਤੀ  ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ ਗਈ।

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...