Sunday, July 12, 2020

ਮਨੁੱਖੀ ਅਧਿਕਾਰ ਮੰਚ ਦੀ ਵਿਸ਼ੇਸ਼ ਇਕੱਤਰਤਾ ਬੰਗਾ ਵਿਖੇ ਹੋਈ - ਇੰਦਰਜੀਤ ਮਾਨ

ਬੰਗਾ 12,ਜੁਲਾਈ (ਮਨਜਿੰਦਰ ਸਿੰਘ ) 
ਮਨੁੱਖੀ ਅਧਿਕਾਰ ਮੰਚ ਦੀ ਵਿਸ਼ੇਸ਼ ਇਕੱਤਰਤਾ ਕੌਮੀ ਪ੍ਰਧਾਨ ਜਸਵੰਤ ਸਿੰਘ ਖੇੜਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੰਗਾ ਬਲਾਕ ਦੇ ਅਡਵਾਈਜ਼ਰੀ ਕਮੇਟੀ ਦੇ ਚੇਅਰਮੈਨ ਗੁਲਸ਼ਨ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ । ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੇਅਰਮੈਨ ਆਰਟੀਆਈ ਸੈੱਲ ਇੰਦਰਜੀਤ ਸਿੰਘ ਮਾਨ ਨੇ ਕਿਹਾ ਕਿ ਇਸ ਮੌਕੇ ਪੰਜਾਬ ਚੇਅਰਮੈਨ ਚੇਤ ਰਾਮ ਰਤਨ ਅਤੇ ਪੰਜਾਬ ਬੁਲਾਰਾ ਮਨਜਿੰਦਰ ਸਿੰਘ ਵਿਸ਼ੇਸ਼ ਤੌਰ ਤੇ ਪਹੁੰਚੇ ।ਇਸ ਮੌਕੇ ਪੰਜਾਬ ਚੇਅਰਮੈਨ ਚੇਤ ਰਾਮ ਰਤਨ ਨੇ ਕਿਹਾ ਕਿ ਬੰਗਾ ਇਲਾਕੇ ਵਿੱਚ  ਕੋਰੋਨਾ ਸੈਂਟਰ ਬਣੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਡਾਕਟਰਾਂ ਅਤੇ ਸਟਾਫ ਨਾਲ ਸੰਪਰਕ ਕਰਕੇ ਉੱਥੇ ਕਰੋਨਾ ਪੌਜ਼ੀਟਿਵ ਮਰੀਜ਼ ਜੋ ਇਕਾਂਤਵਾਸ ਕੀਤੇ ਗਏ ਹਨ ਮੰਚ ਵੱਲੋਂ ਉਨ੍ਹਾਂ ਦੀ ਹਰ ਤਰ੍ਹਾਂ ਦੀ ਜ਼ਰੂਰਤ ਪੂਰੀ ਕੀਤੀ ਜਾਵੇਗੀ ਉਨ੍ਹਾਂ ਗੁਰੂ ਨਾਨਕ ਮਿਸ਼ਨ ਹਸਪਤਾਲ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ।ਮਨਜਿੰਦਰ ਸਿੰਘ ਬੁਲਾਰਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਤੇਜ਼ੀ ਨਾਲ ਫੈਲ ਰਿਹਾ ਹੈ ਇਸ ਲਈ ਪ੍ਰਸ਼ਾਸਨ ਵੱਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਇਤਿਆਦ ਵਰਤਿਆ ਜਾਵੇ  । ਇੰਦਰਜੀਤ  ਮਾਨ ਨੇ ਕਿਹਾ ਕਿ ਜੇ ਕਿਸੇ ਨੂੰ ਕੋਰੋਨਾ  ਦੇ ਲੱਛਣ ਮਹਿਸੂਸ ਹੋਣ ਤਾਂ ਉਹ ਮੰਚ ਨਾਲ ਸੰਪਰਕ ਕਰ ਸਕਦਾ ਹੈ ।                                                  ਬੰਗਾ ਬਲਾਕ ਅਡਵਾਈਜ਼ਰੀ ਕਮੇਟੀ ਚੇਅਰਮੈਨ ਗੁਲਸ਼ਨ ਕੁਮਾਰ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਮੰਚ ਨਵੀਆਂ ਨਿਯੁਕਤੀਆਂ ਅਤੇ ਸਨਮਾਨ ਕਰਨ ਤੱਕ ਹੀ ਸੀਮਤ ਨਹੀਂ ਰਹੇਗਾ ਮਨੁੱਖਤਾ ਦੇ ਭਲੇ ਲਈ ਹਰ ਇੱਕ ਲੋੜੀਂਦੇ ਕਾਰਜਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਉਨ੍ਹਾਂ ਬੰਗਾ ਬਲਾਕ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਦੁੱਖ ਦੀ ਘੜੀ ਵਿੱਚ ਮੰਚ ਨਾਲ ਸੰਪਰਕ ਕੀਤਾ ਜਾਵੇ ਮੰਚ ਉਨ੍ਹਾਂ ਦੇ ਦੁੱਖ ਦੂਰ ਕਰਨ ਵਿੱਚ ਪੂਰਨ ਸਹਾਈ ਹੋਵੇਗਾ ।

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...