ਬੰਗਾ 4'ਜੁਲਾਈ (ਮਨਜਿੰਦਰ ਸਿੰਘ )ਲਾਇਨਜ਼ ਕਲੱਬ ਬੰਗਾ ਨਿਸ਼ਚੇ ਵੱਲੋਂ ਨਵੇਂ ਸਾਲ ਦੀ ਸ਼ੁਰੂਆਤ ਪ੍ਧਾਨ ਰਾਜਵਿੰਦਰ ਸਿੰਘ ਜੀ ਦੀ ਅਗਵਾਈ ਹੇਠ,ਜ਼ਿਲ੍ਹਾ 321 ਡੀ ਦੇ ਗਵਰਨਰ ਲਾਇਨ ਹਰਦੀਪ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਪਿੰਡ ਪੁੰਨਿਆ ਵਿਖੇ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਦੇ ਸ਼ੁਭ ਮੋਕੇ ਤੇ ਜਨਰਲ ਸਕੱਤਰ ਲਾਇਨ ਹਰਵਿੰਦਰ ਕੁਮਾਰ ਅਤੇ ਖਜਾਨਚੀ ਲਾਇਨ ਲਖਵੀਰ ਰਾਮ ਜੀ ਵਲੋਂ ਸਿਲਾਈ ਮਸ਼ੀਨ ਅਤੇ ਕਲੱਬ ਵੱਲੋਂ 1500 ਰੁਪਏ ਦੀ ਸ਼ਗਨ ਰਾਸ਼ੀ ਦਿੱਤੀ ਗਈ। ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਲਾਇਨ ਗੁਲਸ਼ਨ ਕੁਮਾਰ ਬੰਗਾ ਨੇ ਦੱਸਿਆ ਲਾਇਨਜ ਕਲੱਬ ਜੋ ਕਿ ਇੱਕ ਇੰਟਰਨੈਸ਼ਨਲ ਸੰਸਥਾ ਹੈ ਦਾ ਨਵਾਂ ਸਾਲ ਇਕ ਜੁਲਾਈ ਤੋਂ ਸ਼ੁਰੂ ਹੁੰਦਾ ਹੈ ਬੰਗਾ ਦਾ ਲਾਇਨ ਕਲੱਬ ਬੰਗਾ ਨਿਸ਼ਚੇ ਲਾਇਨਜ ਕਲੱਬ ਦੇ ਜ਼ਿਲ੍ਹਾ 321 ਡੀ ਦਾ ਹਿੱਸਾ ਹੈ। ਲਾਇਨ ਧੀਰਜ ਮੱਕੜ ਨੇ ਦੱਸਿਆ ਕਿ ਬੰਗਾ ਦੇ ਸੀਨੀਅਰ ਪੱਤਰਕਾਰ ਮਨਜਿੰਦਰ ਸਿੰਘ ਦੀ ਨਿਯੁਕਤੀ ਕਲੱਬ ਵਿੱਚ ਪ੍ਰੈੱਸ ਸਕੱਤਰ ਵਜੋਂ ਕੀਤੀ ਗਈ ਹੈ ਇਸ ਮੋਕੇ ਕਲੱਬ ਦੇ ਡਾਇਰੈਕਟਰ ਲਾਇਨ ਬਲਬੀਰ ਸਿੰਘ ਰਾਏ, ਉਪ ਪ੍ਰਧਾਨ ਲਾਇਨ ਧੀਰਜ ਮੱਕੜ,ਡਾਇਰੈਕਟਰ ਲਾਇਨ ਰਾਮ ਸਰੂਪ ਲਾਇਨ ਗੁਲਸ਼ਨ ਕੁਮਾਰ, ਲਾਇਨ ਜਸਪਾਲ ਸਿੰਘ ,ਲਾਇਨ ਹਰਨੇਕ ਸਿੰਘ ਦੁਸਾਂਝ ਅਤੇ ਹੋਰ ਲਾਇਨ ਮੈਂਬਰ ਹਾਜ਼ਰ ਸਨ।
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment