ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ 43 ਸਾਲ ਦੀ ਔਰਤ ਦੇ ਛਾਤੀ ਦੇ ਕੈਂਸਰ ਦਾ ਸਫਲ ਅਪਰੇਸ਼ਨ ਕੀਤਾ ਗਿਆ ਹੈ । ਇਸ ਬਾਰੇ ਜਾਣਕਾਰੀ ਦਿੰਦੇ ਹੋਏ ਹਸਪਤਾਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਨੇ ਦੱਸਿਆ ਕਿ 43 ਸਾਲ ਦੀ ਸੁਰਜੀਤ ਕੌਰ ਦੀ ਛਾਤੀ ਵਿਚ ਲਗਾਤਾਰ ਪੈਦਾ ਹੋ ਰਹੀ ਸਮੱਸਿਆਵਾਂ ਕਰਕੇ ਗੰਭੀਰ ਹਾਲਤ ਵਿਚ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਇਲਾਜ ਕਰਵਾਉਣ ਲਈ ਆਈ ਸੀ । ਇਸ ਮੌਕੇ ਹਸਪਤਾਲ ਦੇ ਕੈਂਸਰ ਦੇ ਅਪਰੇਸ਼ਨਾਂ ਅਤੇ ਵੱਡੇ ਅਪਰੇਸ਼ਨਾਂ ਦੇ ਮਾਹਿਰ ਡਾਕਟਰ ਪੀ ਪੀ ਸਿੰਘ ਐਮ ਐਸ ਨੇ ਮਰੀਜ਼ ਦੀ ਜਾਂਚ ਕਰਨ ਉਪਰੰਤ ਪਾਇਆ ਕਿ ਇਸ ਔਰਤ ਦੀ ਸੱਜੀ ਛਾਤੀ ਵਿਚ ਕੈਂਸਰ ਦੀਆਂ ਗੰਢਾਂ ਹਨ, ਜੋ ਸਰੀਰ ਦੇ ਅੰਦਰ ਨੂੰ ਫੈਲ ਰਹੀਆਂ ਸਨ ਅਤੇ ਕੈਂਸਰ ਦੀ ਤੀਜੀ ਸਟੇਜ ਹੋ ਚੁੱਕੀ ਸੀ । ਪਰਿਵਾਰਿਕ ਮੈਂਬਰਾਂ ਨੂੰ ਔਰਤ ਦੀ ਛਾਤੀ ਦੇ ਕੈਂਸਰ ਬਾਰੇ ਜਾਣਕਾਰੀ ਦਿੱਤੀ ਗਈ। ਉਪਰੰਤ ਮਰੀਜ਼ ਦੀ ਜਾਨ ਬਚਾਉਣ ਲਈ ਛਾਤੀ ਦੇ ਕੈਂਸਰ ਦਾ ਅਪਰੇਸ਼ਨ ਕਰਨ ਦਾ ਫੈਸਲਾ ਕੀਤਾ ਗਿਆ । ਡਾ. ਪੀ.ਪੀ. ਸਿੰਘ ਐਮ ਐਸ ਨੇ ਦੱਸਿਆ ਕਿ ਉਹਨਾਂ ਨੇ ਆਪਣੀ ਪੂਰੀ ਟੀਮ ਨਾਲ ਇਸ ਔਰਤ ਦੀ ਛਾਤੀ ਦੇ ਕੈਂਸਰ ਦਾ ਸਫਲ ਅਪਰੇਸ਼ਨ ਕੀਤਾ । ਡਾਕਟਰ ਸਾਹਿਬ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਛਾਤੀ ਦੇ ਕੈਂਸਰ ਦੀ ਬਿਮਾਰੀ ਔਰਤਾਂ ਵਿਚ ਦਿਨੋ ਦਿਨ ਵੱਧ ਰਹੀ ਹੈ। ਇਸ ਲਈ ਜੇਕਰ ਕਿਸੇ ਵੀ ਔਰਤ ਦੀ ਛਾਤੀ ਵਿਚ ਕਿਸੇ ਪ੍ਰਕਾਰ ਦੀ ਕੋਈ ਗੰਢ ਜਾਂ ਸੋਜ ਹੋਵੇ ਤਾਂ ਉਸ ਦੀ ਜਲਦੀ ਤੋਂ ਜਲਦੀ ਜਾਂਚ ਕਰਵਾਉਣੀ ਚਾਹੀਦੀ ਹੈ ਤਾਂ ਜੋ ਸਮੇਂ ਸਿਰ ਕੈਂਸਰ ਦੀ ਬਿਮਾਰੀ ਦਾ ਪਤਾ ਲੱਗ ਸਕੇ ਅਤੇ ਇਸ ਦਾ ਇਲਾਜ ਹੋ ਸਕੇ । ਡਾ. ਪੀ.ਪੀ. ਸਿੰਘ ਦੱਸਿਆ ਕਿ ਇਸ ਕੈਂਸਰ ਦੇ ਵੱਡੇ ਅਪਰੇਸ਼ਨ ਵਿਚ ਡਾ. ਦੀਪਕ ਦੁੱਗਲ (ਬੇਹੋਸ਼ੀ ਦੇ ਡਾਕਟਰ), ਉ ਟੀ ਸਟਾਫ਼ ਗਗਨਦੀਪ ਸਿੰਘ, ਯੂਨਸ ਮਸੀਹ ਸੁਖਵਿੰਦਰ ਕੌਰ, ਇੰਦਰਜੀਤ ਕੌਰ, ਬਲਜੀਤ ਕੌਰ ਨੇ ਵੀ ਵਿਸ਼ੇਸ਼ ਸਹਿਯੋਗ ਦਿੱਤਾ। ਮੀਡੀਆ ਨੂੰ ਜਾਣਕਾਰੀ ਦੇਣ ਮੌਕੇ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ, ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ, ਡਾ. ਪੀ ਪੀ ਸਿੰਘ ਐਮ ਐਸ (ਜਨਰਲ ਤੇ ਲੈਪਰੋਸਕੋਪਿਕ ਸਰਜਨ), ਸ. ਮਹਿੰਦਰਪਾਲ ਸਿੰਘ ਸੁਪਰਡੈਂਟ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ ।
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment