Tuesday, September 29, 2020

ਸਿੱਖਿਆ ਵਿਭਾਗ ਵੱਲੋਂ ਪੰਜਾਬ ਪ੍ਰਾਪਤੀ ਸਰਵੇਖਣ ਤਹਿਤ ਕੰਪਿਊਟਰ ਵਿਸ਼ੇ ਦੀ ਪ੍ਰੀਖਿਆ ਅੱਜ ਤੋਂ


ਸ਼ਹੀਦ ਭਗਤ ਸਿੰਘ ਨਗਰ  29 ਸਤੰਬਰ: (ਮਨਜਿੰਦਰ ਸਿੰਘ) 
ਸਿੱਖਿਆ ਵਿਭਾਗ ਪੰਜਾਬ ਵੱਲੋਂ ਵਿਦਿਆਰਥੀਆਂ ਦੇ ਸਿੱਖਣ ਪਰਿਣਾਮਾਂ ਨੂੰ ਬਿਹਤਰ ਬਣਾਉਣ ਲਈ ਅਤੇ ਉਨ੍ਹਾਂ ਦਾ ਮੁਲਾਂਕਣ ਕਰਨ ਲਈ ਪਹਿਲੀ ਜਮਾਤ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦਾ ਪੰਜਾਬ ਪ੍ਰਾਪਤੀ ਸਰਵੇਖਣ ਟੈਸਟ  ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਵਿਦਿਆਰਥੀ ਵਧ-ਚੜ੍ਹ ਕੇ ਭਾਗ ਲੈ ਰਹੇ ਹਨ। ਇਸ ਸਰਵੇਖਣ ਤਹਿਤ ਵੱਖ-ਵੱਖ ਜਮਾਤਾਂ ਦੇ ਟੈਸਟ ਕਰਵਾਏ ਗਏ ਹਨ। ਅਧਿਆਪਕਾਂ ਦੇ ਭਰਪੂਰ ਸਹਿਯੋਗ ਵਿਦਿਆਰਥੀਆਂ ਨੇ ਉਚੇਚਾ ਉਤਸ਼ਾਹ ਦਿਖਾਉਂਦਿਆਂ  ਇਹਨਾਂ ਟੈਸਟਾਂ ਵਿੱਚ ਵਧ-ਚੜ੍ਹ ਕੇ ਭਾਗ ਲਿਆ ਹੈ।

ਪੰਜਾਬ ਪ੍ਰਾਪਤੀ ਸਰਵੇਖਣ ਤਹਿਤ ਹੁਣ ਸਿੱਖਿਆ ਵਿਭਾਗ ਵੱਲੋਂ ਛੇਵੀਂ ਜਮਾਤ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਕੰਪਿਊਟਰ ਵਿਸ਼ੇ ਦੇ ਟੈਸਟਾਂ ਲਈ ਡੇਟਸ਼ੀਟ ਜਾਰੀ ਕੀਤੀ ਹੈ।

ਜਿਲ੍ਹਾ ਸਿੱਖਿਆ ਅਫਸਰ (ਸੈ. ਸਿੱ)  ਸੁਸ਼ੀਲ ਕੁਮਾਰ ਅਨੁਸਾਰ 30 ਸਤੰਬਰ ਨੂੰ ਛੇਵੀਂ ਜਮਾਤ, 1 ਅਕਤੂਬਰ ਨੂੰ ਸੱਤਵੀਂ, 3 ਅਕਤੂਬਰ ਨੂੰ ਅੱਠਵੀਂ ਅਤੇ 4 ਅਕਤੂਬਰ ਨੂੰ ਨੌਵੀਂ ਅਤੇ ਦਸਵੀਂ ਜਮਾਤ ਦਾ ਕੰਪਿਊਟਰ ਵਿਸ਼ੇ ਨਾਲ ਸਬੰਧਤ 'ਪੰਜਾਬ ਪ੍ਰਾਪਤੀ ਸਰਵੇਖਣ ਟੈਸਟ' ਕਰਵਾਇਆ ਜਾਵੇਗਾ। ਇਹਨਾਂ ਟੈਸਟਾਂ ਦਾ ਮਨੋਰਥ ਵਿਦਿਆਰਥੀਆਂ ਦੇ ਸਿੱਖਣ ਪਰਿਣਾਮਾਂ ਦੇ ਮੁਲਾਂਕਣ ਦੇ ਨਾਲ-ਨਾਲ ਆਉਣ ਵਾਲੇ ਸਮੇਂ ਵਿੱਚ ਉਹਨਾਂ ਦੇ ਬਿਹਤਰ ਭਵਿੱਖ ਲਈ ਵੱਖ-ਵੱਖ ਕੋਰਸਾਂ ਵਿੱਚ ਦਾਖ਼ਲਾ ਲੈਣ ਲਈ ਹੋਣ ਵਾਲੀਆਂ ਵੱਖ-ਵੱਖ ਪ੍ਰੀਖਿਆਵਾਂ ਲਈ ਤਿਆਰ ਕਰਨਾ ਵੀ ਹੈ।


No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...