ਬੰਗਾ26, ਸਤੰਬਰ (ਮਨਜਿੰਦਰ ਸਿੰਘ )ਹਲਕਾ ਬੰਗਾ ਦੇ ਪਿੰਡ ਫ਼ਿਰੋਜ਼ਪੁਰ ਦੇ ਵਸਨੀਕ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਸਾਬਕਾ ਸੰਮਤੀ ਮੈਂਬਰ ਅਤੇ ਸਾਬਕਾ ਸਰਪੰਚ ਜਥੇਦਾਰ ਜਰਨੈਲ ਸਿੰਘ ਦੀ ਕਰੋਨਾ ਵਾਇਰਸ ਨਾਲ ਮੌਤ ਹੋਣ ਦੀ ਜਾਣਕਾਰੀ ਮਿਲੀ ਹੈ ।ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ਦਾ ਅੰਤਿਮ ਸੰਸਕਾਰ ਕੱਲ੍ਹ ਐਤਵਾਰ 11 ਵਜੇ ਪਿੰਡ ਦੇ ਸ਼ਮਸ਼ਾਨ ਘਾਟ ਵਿਖੇ ਹੋਵੇਗਾ । ਜਥੇਦਾਰ ਜਰਨੈਲ ਸਿੰਘ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਬੁੱਧ ਸਿੰਘ ਬਲਾਕੀਪੁਰ ਨੇ ਕਿਹਾ ਕਿ
ਸਾਡੇ ਬਹੁਤ ਹੀ ਸਤਿਕਾਰਯੋਗ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਤੇ ਜੁਝਾਰੂ ਲੀਡਰ ਸਰਦਾਰ ਜਰਨੈਲ ਸਿੰਘ ਫ਼ਿਰੋਜਪੁਰ ਅੱਜ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਸਾਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਾ ਗਏ ਹਨ ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਪਿੱਛੋਂ ਪਰਿਵਾਰ ਨੂੰ ਅਤੇ ਹੋਰ ਸੱਜਣਾਂ ਮਿੱਤਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।
No comments:
Post a Comment