Tuesday, September 8, 2020

ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਮੈਡੀਕਲ ਕੈਂਪ ਲਗਾਇਆ ਗਿਆ :

ਬੰਗਾ  9 ਸਤੰਬਰ( ਮਨਜਿੰਦਰ ਸਿੰਘ )ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਜੀਂਦੋਵਾਲ ਬੰਗਾ ਵਿਖੇ ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਨਵਾਂਸ਼ਹਿਰ ਵੱਲੋਂ ਸਰੀਰਕ ਰੋਗਾਂ ਨਾਲ ਲੜਨ ਦੀ ਸ਼ਕਤੀ ਵਧਾਉਣ ਲਈ ਹੋਮੋਪੈਥਿਕ ਦੀ ਦਵਾਈ ਇਮਿਊਨਿਟੀ ਬੂਸਟਰ ਸੰਗਤਾਂ ਨੂੰ ਮੁਫ਼ਤ ਵੰਡਣ ਲਈ ਮੈਡੀਕਲ ਕੈਂਪ ਲਗਾਇਆ ਗਿਆ । ਕੈਂਪ ਦਾ ਉਦਘਾਟਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ  ਅੰਮ੍ਰਿਤਸਰ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਗੁਰਬਖਸ਼ ਸਿੰਘ ਖ਼ਾਲਸਾ  ਨੇ ਸੁਸਾਇਟੀ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੁਸਾਇਟੀ ਲੰਬੇ ਸਮੇਂ ਤੋਂ ਲੋਕ ਸੇਵਾ ਦੇ ਕਾਰਜ ਕਰ ਰਹੀ ਹੈ । ਇਸ ਤੋਂ ਪਹਿਲਾਂ ਵੀ ਇਹ ਸੁਸਾਇਟੀ 20 ਤੋਂ ਵੱਧ ਥਾਵਾਂ ਤੇ ਇਸ ਤਰ੍ਹਾਂ ਦੇ ਕੈਂਪ ਲਗਾ ਚੁੱਕੀ ਹੈ ¦ ਇਸ ਮੌਕੇ ਡਾਕਟਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਇਹ ਦਵਾਈ ਕੋਵਿਡ 19 ਦੀ  ਮਹਾਂਮਾਰੀ ਕੋਰੋਨਾ ਤੋਂ  ਬਚਾਅ ਲਈ ਵੀ ਲਾਭਦਾਇਕ ਹੈ ।ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਥਾਂਦੀ ,ਸੀਨੀਅਰ ਮੀਤ ਪ੍ਰਧਾਨ ਅਮਰਜੀਤ ਸਿੰਘ, ਹਰਪ੍ਰੀਤ ਸਿੰਘ ਬੇਦੀ, ਹਰਵੀਰ ਸਿੰਘ ਹੀਰ, ਜੈਦੀਪ ਸਿੰਘ ,ਚਰਨਜੀਤ ਸਿੰਘ ਵੱਲੋਂ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ  ਸੈਨੀਟਾਈਜ਼ ਕੀਤਾ ਗਿਆ। ਖਾਲਸਾ ਵੱਲੋਂ ਸੁਸਾਇਟੀ ਦੀ ਸਮੁੱਚੀ ਟੀਮ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਪਲਵਿੰਦਰ ਸਿੰਘ ', ਸਟੋਰ ਕੀਪਰ ਗੁਰਦਿਆਲ ਸਿੰਘ ,ਜਥੇਦਾਰ ਬਲਰਾਜ ਸਿੰਘ ਖ਼ਾਲਸਾ, ਕੁਲਜਿੰਦਰ ਜੀਤ ਸਿੰਘ ਸੋਢੀ, ਜਸਪ੍ਰੀਤ ਸਿੰਘ ਸੋਢੀ, ਜਸਵੰਤ ਸਿੰਘ ,ਪ੍ਰੇਮ ਸਿੰਘ, ਹਰਪ੍ਰੀਤ ਸਿੰਘ ਜੀਂਦੋਵਾਲ, ਕਥਾਵਾਚਕ ਬਲਵਿੰਦਰ ਸਿੰਘ, ਗਰੰਥੀ ਗੁਰਪ੍ਰੀਤ ਸਿੰਘ, ਕੁਲਵੰਤ ਸਿੰਘ ਖਾਲਸਾ  ਅੰਮ੍ਰਿਤਪਾਲ ਸਿੰਘ ਆਦਿ ਹਾਜ਼ਰ ਸਨ ।

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...