Sunday, September 6, 2020

ਛੇਵਾਂ ਸਵੈ ਇੱਛਕ ਖੂਨਦਾਨ ਕੈਂਪ ਲਗਾਇਆ ਗਿਆ

ਨਵਾਂਸ਼ਹਿਰ 6 ਸਤੰਬਰ( ਮਨਜਿੰਦਰ ਸਿੰਘ )
ਭਗਤ ਪੂਰਨ ਸਿੰਘ ਲੋਕ ਸੇਵਾ ਟਰੱਸਟ ਬਰਨਾਲਾ ਕਲਾਂ ਵੱਲੋਂ ਦਸਮੇਸ਼ ਹੈਲਥ ਕਲੱਬ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਬਲੱਡ ਡੋਨਰ ਕੰਪਲੈਕਸ ਨਵਾਂਸ਼ਹਿਰ ਵਿਖੇ ਛੇਵਾਂ ਸਵੈਇੱਛਕ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿੱਚ 41 ਵਲੰਟਰੀਆਂ ਨੇ ਖੂਨ ਦਾਨ  ਕੀਤਾ । ਇਸ ਮੌਕੇ ਭਗਤ ਪੂਰਨ ਸਿੰਘ ਲੋਕ ਸੇਵਾ ਟਰੱਸਟ  ਬਰਨਾਲਾ ਕਲਾਂ ਦੇ ਪ੍ਰਧਾਨ ਹਰਪ੍ਰਭਮਹਿਲ ਸਿੰਘ ਬਰਨਾਲਾ  ਜੋ ਕੇ ਲੋਕ ਇਨਸਾਫ਼ ਪਾਰਟੀ ਜ਼ਿਲ੍ਹਾ ਨਵਾਂ ਸ਼ਹਿਰ ਦੇ ਵੀ ਪ੍ਰਧਾਨ ਹਨ ਨੇ ਇੱਕ ਸੰਖੇਪ  ਵਾਰਤਾ ਦੌਰਾਨ ਦੱਸਿਆ   ਕਿ ਸਮਾਜ ਵਿੱਚ ਬੇਟੀਆਂ ਦੀ ਅਹਿਮੀਅਤ ਨੂੰ ਸਮਝਦਿਆਂ ਹੋਇਆਂ ਇਸ ਕੈਂਪ ਦਾ ਉਦਘਾਟਨ ਪਿੰਡ ਬਰਨਾਲਾ  ਕਲਾ ਦੀ ਬੇਟੀ ਕੁਲਜੀਤ ਕੌਰ ਕੋਲੋਂ ਕਰਵਾਇਆ ਗਿਆ । ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਕਿ ਇਹ ਖ਼ੂਨਦਾਨ ਕੈਂਪ  ਲਗਾ ਕੇ ਟਰੱਸਟ ਹਰ ਸਾਲ ਸੇਵਾ ਕਰਦਾ ਆ ਰਿਹਾ ਹੈ ,ਇਸ ਵਾਰ ਦੇ ਇਸ ਕੈਂਪ ਦਾ ਮਹੱਤਵ ਹੋਰ ਵੀ ਜ਼ਿਆਦਾ ਹੈ ਕਿਉਂਕਿ ਕੋਰੋਨਾ  ਵਾਇਰਸ ਦੀ ਮਹਾਂਮਾਰੀ   ਕਰਕੇ ਲੋੜਵੰਦਾਂ ਨੂੰ  ਖੂਨ ਦੀ ਬਹੁਤ ਜ਼ਰੂਰਤ ਹੈ । ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਖ਼ੂਨਦਾਨ ਕੀਤਾ ਜਾਵੇ ਤਾਂ ਜੋ ਲੋੜਵੰਦ ਲੋਕਾਂ ਦੀਆਂ ਜ਼ਿੰਦਗੀਆਂ ਬਚਾਈਆਂ ਜਾ ਸਕਣ । ਭਗਤ ਪੂਰਨ ਸਿੰਘ ਟਰੱਸਟ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਨੇ ਕਿਹਾ ਕਿ ਇਹ ਟਰੱਸਟ ਭਗਤ ਪੂਰਨ ਸਿੰਘ ਦੇ ਪੂਰਨਿਆਂ ਤੇ ਚੱਲਦਿਆਂ ਸਮਾਜ ਸੇਵਾ ਦੇ ਹਰ ਤਰ੍ਹਾਂ ਦੇ ਕੰਮ ਕਰਦਾ ਆ ਰਿਹਾ ਹੈ । ਪ੍ਰਧਾਨ ਨੇ ਇਸ ਮੌਕੇ ਖੂਨਦਾਨ ਕਰਨ ਵਾਲੇ ਵਲੰਟਰੀਆਂ ਦਾ ਧੰਨਵਾਦ  ਕਰਦਿਆਂ ਕਿਹਾ ਕਿ ਉਹ ਉਨ੍ਹਾਂ ਦੇ  ਰਿਣੀ ਹਨ ਅਤੇ ਸਿਰ ਝੁਕਾ ਕੇ ਨਮਸਕਾਰ ਕਰਦੇ ਹਨ ।  ਇਸ ਮੌਕੇ ਸਾਰੇ ਖੂਨਦਾਨੀਆਂ ਦਾ ਵਿਸ਼ੇਸ਼ ਤੌਰ ਤੇ ਸਨਮਾਨ  ਕੀਤਾ ਗਿਆ ।ਇਸ ਮੌਕੇ ਮਹਿੰਦਰ ਸਿੰਘ ,ਚੈਨ ਸਿੰਘ ਬਹਾਦਰ ਸਿੰਘ ,ਸਰਵਣ ਸਿੰਘ ,ਸੁੱਚਾ ਸਿੰਘ ਮਨਜੀਤ ਸਿੰਘ ,ਰਸ਼ਪਾਲ ਕੌਰ ਅਤੇ ਦਸਮੇਸ਼ ਕਲੱਬ ਵੱਲੋਂ ਅਮਰਜੀਤ ਸਿੰਘ ,ਪਰਮਿੰਦਰ ਸਿੰਘ ,ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ 

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...