Monday, October 12, 2020

ਪਰਾਲੀ ਸਾੜਨ ਵਾਲੇ ਕਿਸਾਨ ਨੂੰ 2500 ਰੁਪਏ ਜ਼ੁਰਮਾਨਾ

ਸ਼ਹੀਦ ਭਗਤ ਸਿੰਘ ਨਗਰ 12 ਅਕਤੂਬਰ : (ਮਨਜਿੰਦਰ ਸਿੰਘ )

ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਪਰਾਲੀ ਨੂੰ ਅੱਗ ਲਾਉਣ ’ਤੇ ਸਖ਼ਤ ਪਾਬੰਦੀ ਲਗਾਈ ਗਈ ਹੈ। ਇਸ ਦੀ ਉਲੰਘਣਾ ਕਰਨ ਵਾਲੇ ਕਿਸਾਨਾਂ ਨੂੰ ਅਦਾਲਤੀ ਹੁਕਮਾਂ ਅਨੁਸਾਰ 2500 ਰੁਪਏ ਤੋਂ ਲੈ ਕੇ 15 ਹਜ਼ਾਰ ਰੁਪਏ ਤੱਕ ਜ਼ੁਰਮਾਨਾ ਕੀਤਾ ਜਾ ਰਿਹਾ ਹੈ ਅਤੇ ਸਬੰਧਤ ਕਿਸਾਨ ਦੀ ਮਾਲ ਰਿਕਾਰਡ ਵਿਚ ‘ਰੈੱਡ ਐਂਟਰੀ’ ਕਰਨ ਦੇ ਨਾਲ-ਨਾਲ ਪੁਲਿਸ ਵਿਭਾਗ ਵੱਲੋਂ ਐਫ. ਆਈ. ਆਰ ਦਰਜ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਰਾਜ ਕੁਮਾਰ ਨੇ ਦੱਸਿਆ ਕਿ ਜਿਨਾਂ ਕਿਸਾਨਾਂ ਵੱਲੋਂ ਆਪਦੇ ਖੇਤਾਂ ਵਿਚ ਅੱਗ ਲਗਾਈ ਜਾ ਰਹੀ ਹੈ, ਉਨਾਂ ’ਤੇ ਉੱਪਗ੍ਰਹਿ ਵੱਲੋਂ ਨਜ਼ਰ ਰੱਖੀ ਜਾ ਰਹੀ ਹੈ। ਉਨਾਂ ਦੱਸਿਆ ਕਿ ਮਿਤੀ 2 ਅਕਤੂਬਰ ਨੂੰ ਪਿੰਡ ਮੀਰਪੁਰ ਜੱਟਾਂ ਦੇ ਇਕ ਕਿਸਾਨ ਕਾਲਾ ਸਿੰਘ ਪੁੱਤਰ ਹਰਬੰਸ ਸਿੰਘ ਵੱਲੋਂ ਆਪਣੇ ਖੇਤ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਈ ਗਈ ਸੀ। ਉਨਾਂ ਦੱਸਿਆ ਕਿ ਐਸ. ਡੀ. ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ ਦੇ ਨਿਰਦੇਸ਼ਾਂ ’ਤੇ ਉਕਤ ਕਿਸਾਨ ਦੇ ਖੇਤਾਂ ਦੀ ਪੜਤਾਲ ਜ਼ਿਲਾ ਪ੍ਰਸ਼ਾਸਨ ਵੱਲੋਂ ਗਠਿਤ ਟੀਮ ਵੱਲੋਂ ਕੀਤੀ ਗਈ। ਇਸ ਟੀਮ ਵੱਲੋਂ ਮੌਕੇ ’ਤੇ ਵੇਖਿਆ ਗਿਆ ਕਿ ਇਸ ਕਿਸਾਨ ਵੱਲੋਂ ਆਪਣੇ ਖੇਤਾਂ ਵਿਚ ਪਰਾਲੀ ਨੂੰ ਅੱਗ ਲਗਾਈ ਗਈ ਸੀ, ਜਿਸ ’ਤੇ ਕਾਰਵਾਈ ਕਰਦਿਆਂ ਟੀਮ ਵੱਲੋਂ ਕਿਸਾਨ ਨੂੰ 2500 ਰੁਪਏ ਜ਼ੁਰਮਾਨਾ ਕਰ ਕੇ ਵਸੂਲੀ ਕੀਤੀ ਗਈ ਅਤੇ ਭਵਿੱਖ ਵਿਚ ਅਜਿਹਾ ਨਾ ਕਰਨ ਦੀ ਚਿਤਾਵਨੀ ਦਿੱਤੀ ਗਈ। 

ਐਸ. ਡੀ. ਐਮ ਜਗਦੀਸ਼ ਸਿੰਘ ਜੌਹਲ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਪ੍ਰਸ਼ਾਸਨ ਦਾ ਸਾਥ ਦੇਣ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ। ਮੁੱਖ ਖੇਤੀਬਾੜੀ ਅਫ਼ਸਰ ਡਾ. ਰਾਜ ਕੁਮਾਰ ਨੇ ਸਮੂਹ ਕੰਬਾਇਨ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਸੁਪਰ ਐਸ. ਐਮ. ਐਸ ਤੋਂ ਝੋਨੇ ਦੀ ਫ਼ਸਲ ਦੀ ਕਟਾਈ ਨਾ ਕਰਨ। ਇਸ ਮੌਕੇ ਬਲਾਕ ਖੇਤੀਬਾੜੀ ਅਫ਼ਸਰ ਡਾ. ਨਰੇਸ਼ ਕਟਾਰੀਆ, ਕਲੱਸਟਰ ਅਫ਼ਸਰ ਰਾਮ ਸ਼ਰਨ, ਪਟਵਾਰੀ ਅਸ਼ੋਕ ਕੁਮਾਰ ਅਤੇ ਹੋਰ ਹਾਜ਼ਰ ਸਨ ।

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...