ਐੱਸ ਬੀ ਐੱਸ ਨਗਰ /ਬੰਗਾ 13,ਅਕਤੂਬਰ (ਮਨਜਿੰਦਰ ਸਿੰਘ) ਮਨੁੱਖੀ ਅਧਿਕਾਰ ਮੰਚ ਦੇ ਕੌਮੀ ਪ੍ਰਧਾਨ ਜਸਵੰਤ ਸਿੰਘ ਖੇੜਾ ਅਤੇ ਕੌਮੀ ਸਰਪ੍ਰਸਤ ਰਾਮ ਜੀ ਲਾਲ ਨੇ ਸਾਂਝੇ ਤੌਰ ਤੇ ਦੇ ਇਕ ਪ੍ਰੈੱਸ ਨੋਟ ਜਾਰੀ ਕਰਕੇ ਮੀਡੀਆ ਨੂੰ ਜਾਣਕਾਰੀ ਦਿੱਤੀ ਹੈ ਕਿ ਮਨੁੱਖੀ ਅਧਿਕਾਰ ਮੰਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕੁਝ ਨਵੀਆਂ ਨਿਯੁਕਤੀਆਂ ਕਰਨ ਤੋਂ ਬਾਅਦ ਕੁਝ ਅਹੁਦੇਦਾਰਾਂ ਵੱਲੋਂ ਸੰਸਥਾ ਵਿਰੋਧੀ ਕਾਰਵਾਈਆਂ ਕਰਨ ਨਾਲ਼ ਮੰਚ ਨੂੰ ਬਹੁਤ ਅਫਸੋਸ ਹੋਇਆ ਹੈ । ਮੰਚ ਦੀ ਸਮੂੱਚੀ ਟੀਮ ਵੱਲੋਂ ਫ਼ੈਸਲਾ ਲਿਆ ਗਿਆ ਹੈ ਕਿ ਭੰਡੀ ਪ੍ਰਚਾਰ ਕਰਨ ਵਾਲੇ ਵਿਅਕਤੀਆਂ ਨੂੰ ਸੰਸਥਾ ਵਿੱਚ ਰਹਿਣ ਦਾ ਕੋਈ ਅਧਿਕਾਰ ਨਹੀਂ ਰਹਿ ਜਾਂਦਾ। ਇਸ ਕਰਕੇ ਸੰਸਥਾ ਵੱਲੋਂ ਗੁਲਸ਼ਨ ਕੁਮਾਰ ਚੇਅਰਮੈਨ ਸਲਾਹਕਾਰ ਕਮੇਟੀ ਬਲਾਕ ਬੰਗਾ, ਰਣਬੀਰ ਸਿੰਘ ਪ੍ਰਧਾਨ ਬੰਗਾ, ਹਰਨੇਕ ਸਿੰਘ ਚੇਅਰਮੈਨ ਆਰ ਟੀ ਆਈ ਸੈਲ ਬਲਾਕ ਬੰਗਾ, ਬਲਬੀਰ ਸਿੰਘ ਰਾਏ ਅਡਵਾਈਜ਼ਰ ਐਡਵਾਈਜਰੀ ਕਮੇਟੀ ਬੰਗਾ,ਦਿਲਬਾਰ ਸਿੰਘ ਵਾਈਸ ਚੇਅਰਮੈਨ ਆਰ ਟੀ ਆਈ ਸੈਲ ਬੰਗਾ ਨੂੰ ਸੰਸਥਾ ਵੱਲੋਂ ਤਰੁੰਤ ਬਰਖਾਸਤ ਕੀਤਾ ਜਾਂਦਾ ਹੈ ਅਤੇ ਇਨ੍ਹਾਂ ਨੂੰ ਹਦਾਇਤ ਜਾਰੀ ਕੀਤੀ ਜਾਂਦੀ ਹੈ ਕਿ ਸੰਸਥਾ ਵੱਲੋਂ ਦਿੱਤੇ ਹੋਏ ਕਾਰਡ ਅਤੇ ਨਿਯੁਕਤੀ ਪੱਤਰ ਸ, ਗੁਰਬਚਨ ਸਿੰਘ ਚੇਅਰਮੈਨ ਸਲਾਹਕਾਰ ਕਮੇਟੀ ਪੰਜਾਬ ਨੂੰ ਤਰੁੰਤ ਜਮਾਂ ਕਰਵਾਏ ਜਾਣ। ਅਗਰ ਕੋਈ ਵੀ ,ਕਿਤੇ ਵੀ ਸੰਸਥਾ ਦੇ ਕਾਰਡ ਦੀ ਦੁਰਵਰਤੋ ਕਰਦੇ ਹਨ ਤਾਂ ਇਹ ਖੁਦ ਜੁਮੇਵਾਰ ਹੋਣ ਗੇ। ਇਨ੍ਹਾਂ ਦੀ ਜਗ੍ਹਾ ਤੇ ਜਲਦੀ ਹੀ ਨਵੀਂ ਭਰਤੀ ਕੀਤੀ ਜਾ ਰਹੀ ਹੈ। ਸਮੂਹ ਮੰਚ ਦੇ ਸਾਰੇ ਮੈਂਬਰਾਂ ਵੱਲੋਂ ਸਰਬ ਸੰਮਤੀ ਨਾਲ ਮਤਾ ਪਾਸ ਕਰ ਕੇ ਇਨ੍ਹਾਂ ਅਹੁਦੇਦਾਰਾਂ ਨੂੰ ਬਰਖਾਸਤ ਕਰਨ ਦੀ ਪ੍ਰੋੜਤਾ ਕੀਤੀ ਗਈ ਹੈ।ਜਿਨ੍ਹਾਂ ਵਿੱਚ ਹਰਭਜਨ ਲਾਲ ਸਾਗਰ, ਮੋਹਿੰਦਰ ਮਾਨ, ਹਰਜੀਤ ਰਾਣੀ, ਕੁਲਵੰਤ ਸਿੰਘ, ਸਤਨਾਮ ਸਿੰਘ ਬਾਲੋ, ਇੰਦਰਜੀਤ ਸਿੰਘ ਮਾਨ, ਪਰਮਿੰਦਰ ਜੀਤ ਸਿੰਘ, ਅਸ਼ੋਕ ਕੁਮਾਰ ਗਰਚਾ, ਭੁਪਿੰਦਰ ਸਿੰਘ, ਸੁਖਵਿੰਦਰ ਸਿੰਘ, ਮਨਦੀਪ ਸਿੰਘ, ਯੁਧਵੀਰ ਕੰਗ, ਕੁਲਵਿੰਦਰ ਕੌਰ ਲਸਾੜਾ,ਕਿਰਨ ਕੁਮਾਰੀ,ਸਿਸੋ, ਮੱਧੂ ਜੋਸ਼ੀ ਮੇਨੇਜਰ ਸਾਗ਼ਰ ਰਿਸੋਰਟ ਰਾਹੋਂ,ਗੁਰਿੰਦਰ ਸਿੰਘ, ਰਣਬੀਰ ਸਿੰਘ ਬਾਹਰਾ, ਰਮੇਸ਼ ਕੁਮਾਰ, ਗੁਰਮੇਲ ਸਿੰਘ ਚਾਦ ਪੁਰ ਰੁੜਕੀ, ਬਲਵਿੰਦਰ ਸਿੰਘ ਅਤੇ ਸਤਨਾਮ ਭੁੱਟਾ ਆਦਿ ਸ਼ਾਮਲ ਸਨ ।
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment