ਬੰਗਾ 19 ਅਕਤੂਬਰ ( ਮਨਜਿੰਦਰ ਸਿੰਘ ) -: ਅੱਜ ਬੰਗਾ ਮੰਡਲ ਵਿਚ ਜਿਲਾ ਪ੍ਰਧਾਨ ਪੂਨਮ ਮਾਣਿਕ ਅਤੇ ਬੰਗਾ ਮੰਡਲ ਦੇ ਪ੍ਰਧਾਨ ਰਾਮ ਕਿਸ਼ਨ ਜਾਖੂ ਦੀ ਅਗੁਵਾਈ ਹੇਠ ਸਰਦਾਰ ਗੁਰਦੇਵ ਸਿੰਘ ਨਿਵਾਸੀ ਫਰਾਲਾ ਭਾਜਪਾ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਤੇ ਜਿਲੇ ਦੇ ਜਨਰਲ ਸਕੱਤਰ ਪ੍ਰਿਤਪਾਲ ਬਜਾਜ , ਜਿਲੇ ਦੇ ਉਪ ਪ੍ਰਧਾਨ ਹਿੰਮਤ ਤੇਜਪਾਲ , ਸੰਜੀਵ ਰਾਣਾ , ਯੁਵਾ ਮੋਰਚਾ ਜਿਲਾ ਉਪ ਪ੍ਰਧਾਨ ਹਰਪ੍ਰੀਤ , ਵਿਪਿਨ ਕਰਵਲ, ਯੁਵਾ ਮੋਰਚਾ ਬੰਗਾ ਮੰਡਲ ਪ੍ਰਧਾਨ ਹਰਪ੍ਰੀਤ ਸਿੰਘ ਤੇ ਹੋਰਾਂ ਪਾਰਟੀ ਵਰਕਰਾਂ ਨੇ ਪਾਰਟੀ ਦਾ ਸਿਰੋਪਾ ਪਾ ਕੇ ਸਰਦਾਰ ਗੁਰਦੇਵ ਸਿੰਘ ਨੂੰ ਪਾਰਟੀ ਵਿਚ ਸ਼ਾਮਿਲ ਕੀਤਾ। ਇੱਸ ਮੌਕੇ ਤੇ ਸਰਦਾਰ ਗੁਰਦੇਵ ਸਿੰਘ ਨੇ ਕਿਹਾ ਭਾਜਪਾ ਦੇਸ਼ ਹਿਤ ਲਈ ਚੌਤਰਫਾ ਵਿਕਾਸ ਕਰ ਰਹੀ ਹੈ ਜਿਸ ਤੋਂ ਪ੍ਰਭਾਵਿਤ ਹੋ ਕੇ ਉਹ ਪਾਰਟੀ ਵਿਚ ਸ਼ਾਮਿਲ ਹੋਏ ਹਨ। ਇੱਸ ਮੌਕੇ ਤੇ ਜਿਲਾ ਜਨਰਲ ਸਕੱਤਰ ਪ੍ਰਿਤਪਾਲ ਬਜਾਜ ਨੇ ਕਿਹਾ ਕਿ ਆਸ ਕਰਦੇ ਹਾਂ ਕਿ ਸਰਦਾਰ ਗੁਰਦੇਵ ਸਿੰਘ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣਗੇ। ਇੱਥੇ ਜਿਕਰਯੋਗ ਹੈ ਕਿ ਜਿੱਥੇ ਭਾਜਪਾ ਅਤੇ ਮੋਦੀ ਸਰਕਾਰ ਦੇ ਖਿਲਾਫ ਕਿਸਾਨ ਅਤੇ ਹੋਰ ਪਾਰਟੀਆਂ ਧਰਨਿਆਂ ਤੇ ਬੈਠੇ ਹੋਏ ਹਨ । ਹਰ ਰੋਜ਼ ਮੋਦੀ ਸਰਕਾਰ ਦੇ ਪੁਤਲੇ ਜਲਾਏ ਜਾ ਰਹੇ ਹਨ । ਪਰ ਇਸ ਸਭ ਦੇ ਉਲਟ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫੈਨ ਲਗਾਤਾਰ ਪਾਰਟੀ ਵਿੱਚ ਸ਼ਾਮਲ ਵੀ ਹੋ ਰਹੇ ਹਨ ।
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment