Wednesday, October 21, 2020

ਬੰਗਾ ਦਾਣਾ ਮੰਡੀ ਵਿਖੇ ਮੁੱਖ ਮੰਤਰੀ ਪੰਜਾਬ ਵੱਲੋ ਕਿਸਾਨਾਂ ਪ੍ਰਤੀ ਲਏ ਫੈਸਲੇ ਤੇ ਲੱਡੂ ਵੰਡੇ ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਬਿੱਲ ਪਾਸ ਕਰਨ ਤੇ ਮੁੱਖ ਮੰਤਰੀ ਦਾ ਧੰਨਵਾਦ - ਪੱਲੀਝਿੱਕੀ

ਬੰਗਾ ਵਿਖੇ ਕੈਪਟਨ ਅਮਰਿੰਦਰ ਸਿੰਘ ਵੱਲੋ ਕਿਸਾਨਾਂ ਪ੍ਰਤੀ ਲਏ ਫੈਸਲੇ ਤੇ ਦਾਣਾ ਮੰਡੀ ਬੰਗਾ ਵਿਖੇ ਲੱਡੂ ਵੰਡੇ ਦੇ ਹੋਏ ਚੇਅਰਮੈਨ ਸਤਵੀਰ ਸਿੰਘ ਪੱਲੀਝਿੱਕੀ ਨਾਲ ਹੋਰ ਕਾਂਗਰਸੀ ਆਗੂ।

ਬੰਗਾ 21ਅਕਤੂਬਰ(ਮਨਜਿੰਦਰ ਸਿੰਘ  )
ਬੰਗਾ ਦੀ ਮੁੱਖ ਦਾਣਾ ਮੰਡੀ ਵਿਖੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵੱਲੋ ਕਿਸਾਨਾਂ ਪ੍ਰਤੀ ਲਏ ਫੈਸਲੇ ਨੂੰ ਲੈ ਕੇ ਹਲਕਾ ਇੰਚਾਰਜ ਸਤਵੀਰ ਸਿੰਘ ਪੱਲੀਝਿੱਕੀ ਚੇਅਰਮੈਨ ਜਿਲ੍ਹਾ ਯੋਜਨਾ  ਦੀ ਅਗਵਾਈ ਵਿੱਚ ਲੱਡੂ ਵੰਡੇ ਗਏ। ਇਸ ਮੌਕੇ ਚੇਅਰਮੈਨ ਸਤਵੀਰ ਸਿੰਘ ਪੱਲੀਝਿੱਕੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕੇਂਦਰ ਕਿਸਾਨ ਵਿਰੋਧੀ ਕਾਨੂੰਨਾਂ ਵਿਰੁੱਧ ਬਿੱਲ ਪਾਸ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਵਿਧਾਨ ਸਭਾ ਸੈਸ਼ਨ ਚ ਸੂਬੇ ਦੇ ਕਿਸਾਨਾਂ ਆੜ੍ਹਤੀਆਂ ਅਤੇ ਖੇਤ ਮਜ਼ਦੂਰਾਂ ਨੂੰ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਕਾਨੂੰਨਾਂ ਦੇ ਅਸਰ ਤੋਂ ਬਚਾਉਣ ਲਈ ਤਿੰਨ ਬਿੱਲ ਪੇਸ਼ ਕਰਵਾ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇੱਕ ਵਾਰ ਫਿਰ 'ਕਿਸਾਨੀ ਦੇ ਰਾਖੇ' ਬਣ ਕੇ ਉਭਰੇ ਹਨ। ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਬਿਲਕੁੱਲ ਸਾਫ ਕਰ ਦਿੱਤਾ ਹੈ ਕਿ ਪੰਜਾਬ ਦੇ ਕਿਸਾਨਾਂ ਦੇ ਹੱਕ ਲਈ ਉਹ ਹਰ ਕੀਮਤ ਅਦਾ ਕਰਨ ਲਈ ਤਿਆਰ ਹਨ।ਪੱਲੀਝਿੱਕੀ  ਦਾ ਕਹਿਣਾ ਹੈ ਕਿ ਜਿਹੜੇ ਇਹ ਤਿੰਨ ਬਿੱਲ ਪਾਸ ਕੀਤੇ ਗਏ ਹਨ  ਕੇਂਦਰ ਸਰਕਾਰ ਨੂੰ ਮਜ਼ਬੂਰ ਹੋ ਕੇ ਇਨ੍ਹਾਂ ਨੂੰ ਵਾਪਸ ਲੈਣਾ ਹੋਵੇਗਾ।ਇਹ ਬਿੱਲ ਪੂਰੇ ਦੇਸ਼ ਨੂੰ ਇੱਕ ਨਵਾਂ ਰਸਤਾ ਦਿਖਾਉਣਗੇ। ਕੇਂਦਰ ਸਰਕਾਰ ਨੇ ਸੰਘੀ ਢਾਂਚੇ ਦਾ ਉਲੰਘਣ ਕਰਕੇ ਕਿਸਾਨਾਂ ਦੇ ਖਿਲਾਫ ਫੈਸਲਾ ਲਿਆ ਹੈ।ਜਿਸ ਕਾਰਨ ਐਮ ਐਸ ਪੀ ਤੋਂ ਲੈ ਕੇ ਮੰਡੀਕਰਨ ਤੱਕ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ ਪੰਜਾਬ ਸਰਕਾਰ ਨੇ ਕੇਂਦਰ ਨੂੰ ਇੱਕ ਸੰਕੇਤ ਦਿੱਤਾ ਹੈ ਕਿ ਉਹ ਖੇਤੀਬਾੜੀ ਬਿੱਲਾਂ ਨੂੰ ਵਾਪਸ ਲੈਣ। ਪੰਜਾਬ ਨੂੰ ਦੇਸ਼ ਦੇ ਦੂਜੇ ਰਾਜਾਂ ਅੱਗੇ ਵੀ ਇੱਕ ਮਾਡਲ ਰੱਖਿਆ ਹੈ ਅਤੇ ਉਹ ਵੀ ਆਪਣੇ ਸੂਬਿਆ ਚ ਕੇਂਦਰ ਦੇ ਖੇਤੀਬਾੜੀ ਬਿੱਲਾਂ ਖਿਲਾਫ ਅਵਾਜ਼ ਉਠਾaੁਣ।ਉਨ੍ਹਾ ਕਿ ਕਾਂਗਰਸ ਸਰਕਾਰ ਹਮੇਸ਼ਾ ਕਿਸਾਨਾਂ ਨਾਲ ਖੜੀ ਹੈ ਅਤੇ ਜੇਕਰ ਸੰਘਰਸ਼0 ਨੂੰ ਹੋਰ ਤਿੱਖਾਂ ਕਰਨਾ ਪਿਆ ਤਾ ਉਹ ਪਿੱਛੇ ਨਹੀ ਹੱਟਣਗੇ। ਇਸ ਮੌਕੇ ਮੋਹਣ ਸਿੰਘ ਸਾਬਕਾ ਐਮ.ਐੱਲ.ਏ ਤੇ ਚੇਅਰਮੈਨ ਦਰਵਜੀਤ ਸਿੰਘ ਪੂੰਨੀ ਮਾਰਕੀਟ ਕਮੇਟੀ ਬੰਗਾ ਨੇ ਕਿਹਾ  ਕਿ ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਬਣਾਏ ਖੇਤੀਬਾੜੀ ਕਾਲੇ ਕਾਨੂੰਨ ਨੂੰ ਪੰਜਾਬ ਵਿਧਾਨ ਸਭਾ ਵਿੱਚ ਮੁੱਢੋਂ ਹੀ ਰੱਦ ਕਰ ਦਿੱਤੇ ਹਨ।ਉਹਨਾਂ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਏ ਇਸ ਫੈਸਲੇ ਦੀ ਸ਼ਲਾਘਾ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਦੀ ਕਾਂਗਰਸ ਲੋਕ ਪੱਖੀ ਹੈ ਕਿਉਕਿ ਸਰਕਾਰਾਂ ਲੋਕਾਂ ਦੀਆਂ ਸਮੱਸਿਆਂਵਾਂ ਤੇ ਉਹਨਾਂ ਦੇ ਹਿੱਤਾਂ ਦੀ ਲਗਾਤਾਰ ਰਾਖੀ ਕਰਨ ਲਈ ਵਚਨਬੱਧ ਹੈ ਇਸ ਲਈ ਪੰਜਾਬ ਹਮੇਸ਼ਾ ਮੁੱਖ ਮੰਤਰੀ ਦੁਆਰਾ ਇਸ ਪੰਜਾਬ ਦੇ ਕਿਸਾਨਾਂ ਪੱਖੀ ਫੈਸਲਿਆਂ ਲਈ ਸ਼ੁਕਰ ਗੁਜਾਰ ਰਹੇਗਾ।ਇਸ ਮੌਕੇ ਵਿਜੇ ਕੁਮਾਰ ਪ੍ਰਧਾਨ ਆੜ੍ਹਤੀਆਂ  ਐਸੋਸੀਏਸ਼ਨ ਬੰਗਾ, ਡਾ.ਬਖਸੀਸ ਸਿੰਘ, ਰਜਿੰਦਰ ਸ਼ਰਮਾ, ਸੁਖਜਿੰਦਰ ਸਿੰਘ ਨੌਰਾ, ਮਲਕੀਤ ਸਿੰਘ ਬਾਹੜੋਵਾਲ,  ਅਮਨਦੀਪ ਸਿੰਘ ਮੇਹਲੀ, ਬਲਵਿੰਦਰ ਸਿੰਘ ਖੋਥੜਾ, ਹਰਭਜਨ ਸਿੰਘ ਭਰੋਲੀ ਬਲਾਕ ਪ੍ਰਧਾਨ , ਬਿੱਟੂ ਘੁੰਮਣ, ਵਿਜੇ ਕੁਮਾਰ ਆੜ੍ਹਤੀਆ ਅਤੇ ਕਿਸਾਨ ਤੇ ਮਜ਼ਦੂਰ ਹਾਜ਼ਰ ਸਨ।

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...