Friday, October 23, 2020

ਵਿਧਾਇਕ ਅੰਗਦ ਸਿੰਘ ਨੇ ਬੂਟੇ ਲਗਾ ਕੇ ਮਨਾਇਆ ਜਨਮ ਦਿਨ *ਕਿਹਾ, ਹਰੇਕ ਸ਼ੁਭ ਮੌਕੇ ਨੂੰ ਬੂਟੇ ਲਗਾ ਕੇ ਬਣਾਇਆ ਜਾਵੇ ਯਾਦਗਾਰੀ

ਵਾਤਾਵਰਨ ਪ੍ਰੇਮੀ ਸੰਸਥਾ ਦੀ ਟੀਮ ਨਾਲ ਬੂਟੇ ਲਗਾ ਕੇ ਆਪਣਾ ਜਨਮ ਦਿਨ ਮਨਾਉਂਦੇ ਹੋਏ ਵਿਧਾਇਕ ਅੰਗਦ ਸਿੰਘ।   


ਸ਼ਹੀਦ ਭਗਤ ਸਿੰਘ ਨਗਰ ,23 ਅਕਤੂਬਰ (ਮਨਜਿੰਦਰ ਸਿੰਘ  )
ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ  ਵਿਧਾਨ ਸਭਾ ਹਲਕਾ  ਨਵਾਂਸ਼ਹਿਰ ਦੇ ਨੌਜਵਾਨ ਵਿਧਾਇਕ ਅੰਗਦ ਸਿੰਘ ਵੱਲੋਂ ਵਾਤਾਵਰਨ ਪ੍ਰੇਮੀ ਸੰਸਥਾ ਐਸ. ਕੇ. ਟੀ ਦੀ ਟੀਮ ਨਾਲ ਮਿਲ ਕੇ ਆਪਣੀ ਰਿਹਾਇਸ਼ ਵਿਖੇ ਅੱਜ ਕਨੇਰ ਦੇ ਬੂਟੇ ਲਗਾ ਕੇ ਆਪਣਾ ਜਨਮ ਦਿਨ ਮਨਾਇਆ ਗਿਆ। ਇਸ ਮੌਕੇ ਉਨਾਂ ਕਿਹਾ ਕਿ ਵਾਤਾਵਰਨ ਦੀ ਸੰਭਾਲ ਅੱਜ ਸਮੇਂ ਦੀ ਮੁੱਖ ਲੋੜ ਹੈ ਅਤੇ ਵੱਧ ਤੋਂ ਵੱਧ ਰੁੱਖ ਲਗਾ ਕੇ ਅਸੀਂ ਵੱਧ ਰਹੇ ਪ੍ਰਦੂਸ਼ਣ ਅਤੇ ਗਲੋਬਲ ਵਾਰਮਿੰਗ ਨੂੰ ਠੱਲ ਪਾ ਸਕਦੇ ਹਾਂ। ਉਨਾਂ ਕਿਹਾ ਕਿ ਜਿਥੇ ਸਰਕਾਰਾਂ ਵਾਤਾਵਰਨ ਦੀ ਸੰਭਾਲ ਪ੍ਰਤੀ ਆਪਣਾ ਕੰਮ ਕਰ ਰਹੀਆਂ ਹਨ, ਉਥੇ ਦੇਸ਼ ਦੇ ਹਰੇਕ ਨਾਗਰਿਕ ਨੂੰ ਵੀ ਇਸ ਕੰਮ ਵਿਚ ਇਕ ਮਿਸ਼ਨਰੀ ਵਜੋਂ ਸ਼ਾਮਿਲ ਹੋਣਾ ਚਾਹੀਦਾ ਹੈ, ਤਾਂ ਜੋ ਵਾਤਾਵਰਨ ਨੂੰ ਸ਼ੁੱਧ ਅਤੇ ਹਰਿਆ-ਭਰਿਆ ਰੱਖਿਆ ਜਾ ਸਕੇ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਵਿਚ ਹਰੇਕ ਸ਼ੁੱਭ ਮੌਕੇ ਨੂੰ ਯਾਦਗਾਰੀ ਬਣਾਉਣ ਲਈ ਰੁੱਖ ਜ਼ਰੂਰ ਲਗਾਉਣ ਅਤੇ ਉਨਾਂ ਦੀ ਸਾਂਭ-ਸੰਭਾਲ ਕਰਨ। ਉਨਾਂ ਕਿਹਾ ਕਿ ਵਾਤਾਵਰਨ ਨੂੰ ਬਚਾਉਣ ਵਿਚ ਲੱਗੀਆਂ ਸੰਸਥਾਵਾਂ ਦਾ ਸਾਨੂੰ ਵੱਧ ਤੋਂ ਵੱਧ ਸਹਿਯੋਗ ਕਰਨਾ ਚਾਹੀਦਾ ਹੈ, ਕਿਉਂਕਿ ਇਹ ਸਾਡਾ ਸਾਰਿਆਂ ਦਾ ਸਾਂਝਾ ਮਸਲਾ ਹੈ। ਉਨਾਂ ਐਸ. ਕੇ. ਟੀ ਦੇ ਸੰਚਾਲਕ ਅੰਕੁਸ਼ ਨਿਝਾਵਨ, ਅਸ਼ਵਨੀ ਜੋਸ਼ੀ ਅਤੇ ਉਨਾਂ ਦੀ ਸਮੁੱਚੀ ਟੀਮ ਦੀ ਸ਼ਲਾਘਾ ਕਰਦਿਆਂ ਉਨਾਂ ਨੂੰ ਸਮਾਜ ਸੇਵਾ ਦੇ ਇਸ ਕੰਮ ਵਿਚ ਇਸੇ ਤਰਾਂ ਜੁੱਟੇ ਰਹਿਣ ਦੀ ਅਪੀਲ ਕੀਤੀ ਅਤੇ ਉਨਾਂ ਹਰ ਤਰਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ।  



No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...