ਬੰਗਾ 4 ,ਅਕਤੂਬਰ (ਮਨਜਿੰਦਰ ਸਿੰਘ ) ਹਾਥਰਸ ਯੂ ਪੀ ਵਿੱਚ ਵਾਲਮੀਕਿ ਸਮਾਜ ਦੀ ਲੜਕੀ ਮਨੀਸ਼ਾ ਨਾਲ ਹੋਏ ਵਹਿਸ਼ਿਆਨਾ ਬਲਾਤਕਾਰ ਦੀ ਘਟਨਾ ਦੇ ਵਿਰੋਧ ਵਿੱਚ ਸ਼ਹੀਦ ਭਗਤ ਸਿੰਘ ਸ਼ੋਸ਼ਲ ਵੈਲਫੇਅਰ ਐਡ ਕਲਚਰਲ ਸੁਸਾਇਟੀ ਪੰਜਾਬ ਰਜਿਸਟਰਡ ਵੱਲੋਂ ਸ਼ਹੀਦੇ ਆਜ਼ਮ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਸਮਾਰਕ ਤੇ ਨਰਿੰਦਰ ਮੋਦੀ ,ਯੂ ਪੀ ਦੇ ਮੁੱਖ ਮੰਤਰੀ ਯੋਗੀ ਅਤੇ ਯੂ ਪੀ ਦੇ ਡੀਜੀਪੀ ਦਾ ਪੁਤਲਾ ਫੂਕਿਆ ਗਿਆ । ਸੁਸਾਇਟੀ ਵੱਲੋਂ ਜ਼ੋਰਦਾਰ ਮੰਗ ਕੀਤੀ ਗਈ ਕਿ ਯੂਪੀ ਦੀ ਯੋਗੀ ਸਰਕਾਰ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ ਅਤੇ ਮਨੀਸ਼ਾ ਦੇ ਕਾਤਲਾਂ ਨੂੰ ਫਾਹੇ ਲਾਇਆ ਜਾਵੇ ।ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਅਮਰਜੀਤ ਸਿੰਘ ਕਰਨਾਣਾ ਨੇ ਸਖ਼ਤ ਸ਼ਬਦਾਂ ਵਿੱਚ ਮੰਗ ਕਰਦਿਆਂ ਕਿਹਾ ਕਿ ਜੋ ਬੱਚਿਆਂ ਤੇ ਔਰਤਾਂ ਨਾਲ ਬਲਾਤਕਾਰ ਵਰਗੇ ਘਿਨਾਉਣੇ ਜੁਰਮ ਕਰਦਾ ਹੈ ਲਈ ਅਰਬ ਦੇਸ਼ਾਂ ਵਰਗਾ ਸਖ਼ਤ ਕਨੂੰਨ ਬਣਾਉਣਾ ਚਾਹੀਦਾ ਹੈ ਤਾਂ ਜੋ ਇਸ ਤਰ੍ਹਾਂ ਦੀ ਘਿਨਾਉਣੀ ਸੋਚ ਰੱਖਣ ਵਾਲੇ ਲੋਕਾਂ ਵਿੱਚ ਡਰ ਪੈਦਾ ਹੋ ਸਕੇ ।ਇਸ ਮੌਕੇ ਰਾਮ ਕਿਸ਼ਨ ਪੱਲੀ ਝਿੱਕੀ ਪ੍ਰਧਾਨ ਐਸ ਸੀ ਬੀ ਸੀ ਟੀਚਰ ਯੂਨੀਅਨ ,ਚੰਦਰ ਪ੍ਰਕਾਸ਼ ਕਰਨਾਣਾ , ਬਲਜੀਤ ਸਿੰਘ ਖੱਟਕੜ ਕਲਾਂ, ਨਰਿੰਦਰ ਸਿੰਘ ਨੰਬਰਦਾਰ ਉੜਾਪੜ, ਸਤਨਾਮ ਸਿੰਘ ਖਟਕੜ ਕਲਾਂ, ਪ੍ਰੇਮ ਸਿੰਘ ਖਟਕੜ ਕਲਾਂ , ਬਲਵੀਰ ਸਿੰਘ ਕਰਨਾਣਾ ਮੱਖਣ ਸਿੰਘ ਤਾਰੀ ਕੁਲਵਿੰਦਰ ਸਿੰਘ ਪ੍ਰਧਾਨ ਪੱਲੀ ਝਿੱਕੀ ਸ਼ੂਗਰ ਮਿੱਲ ,ਸੱਤਪਾਲ ਰਟੈਂਡਾ ਭਗਤ ਸਿੰਘ ਕਰੀਹਾ ਸਤਨਾਮ ਸਿੰਘ ਖੱਟਕੜ ਕਲਾਂ ਗੁਰਨੇਕ ਸਿੰਘ ਖੱਟਕੜ ਕਲਾਂ ,ਅਮਰੀਕ ਸਿੰਘ ਬਲਰਾਜ ਸਿੰਘ ਕੇਵਲ ਸਿੰਘ ਮੇਹਲੀਆਣਾ ਅਤੇ ਓਂਕਾਰ ਸਿੰਘ ਕਰਨਾਣਾ ਆਦਿ ਹਾਜ਼ਰ ਸਨ ।
Subscribe to:
Post Comments (Atom)
14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ
ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਨਵਾਂਸ਼ਹਿਰ 7 ਮਈ (ਹਰਿੰਦਰ ਸਿੰਘ, ਮਨਜਿੰਦਰ ਸਿੰਘ) ਕੌਮਾਂਤਰੀ ਸਰਹੱਦ ‘ਤੇ ਵਧੇ ਤਣਾਅ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੁੱਧਵਾਰ ਰਾਤ 8:00 ਵਜੇ ਤੋਂ ...
-
ਬੰਗਾ14ਮਈ (ਮਨਜਿੰਦਰ ਸਿੰਘ, ਨਵਕਾਂਤ ਭਰੋਮਜਾਰਾ):- ਬੰਗਾ ਦੇ ਸਾਹਲੋਂ ਰੋਡ 'ਤੇ ਹੋਏ ਸੜਕ ਹਾਦਸੇ ਵਿੱਚ ਪਿੰਡ ਭੈਰੋਮਾਜਰਾ ਦੀ ਇੱਕ ਔਰਤ ਦੀ ਮੌਤ ਹੋ ਗਈ ...
No comments:
Post a Comment