ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰਸੱਟ ਢਾਹਾਂ ਕਲੇਰਾਂ ਦੇ ਸੀਨੀਅਰ ਟਰੱਸਟ ਮੈਂਬਰ, ਧਾਰਮਿਕ ਸ਼ਖਸ਼ੀਅਤ ਸਤਿਕਾਰਯੋਗ ਬੀਬੀ ਜੋਗਿੰਦਰ ਕੌਰ ਜੀ ਸਪੁੱਤਰੀ ਡਾ. ਦਲੀਪ ਸਿੰਘ ਕਪੂਰ ਬੰਗਾ ਜੋ ਬੀਤੀ 19 ਸਤੰਬਰ 2020 ਨੂੰ ਸਦੀਵੀ ਵਿਛੋੜਾ ਦੇ ਗਏ ਸਨ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ ਅੱਜ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਰਧਾਂਜਲੀ ਸਮਾਗਮ ਹੋਇਆ। ਇਸ ਤੋਂ ਪਹਿਲਾਂ ਬੀਬੀ ਜੀ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ ਰੱਖੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਦੇ ਕੀਰਤਨੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਸ਼ਰਧਾਂਜਲੀ ਸਮਾਗਮ ਵਿਚ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰਸੱਟ ਢਾਹਾਂ ਕਲੇਰਾਂ ਦੇ ਸੀਨੀਅਰ ਮੀਤ ਪ੍ਰਧਾਨ ਮਲਕੀਅਤ ਸਿੰਘ ਬਾਹੜੋਵਾਲ ਅਤੇ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਰਨਲ ਸਕੱਤਰ ਨੇ ਬੀਬੀ ਜੋਗਿੰਦਰ ਕੌਰ ਜੀ ਨੂੰ ਸਰਧਾਂਜ਼ਲੀ ਭੇਟ ਕਰਦੇ ਹੋਏ ਦੱਸਿਆ ਕਿ ਬੀਬੀ ਇੱਕ ਨੇਕ ਦਿੱਲ, ਗੁਰੂ ਘਰ ਨਾਲ ਜੁੜੀ ਹੋਏ ਨਿਸ਼ਕਾਮ ਸੇਵਕ, ਦਾਨੀ ਅਤੇ ਧਾਰਮਿਕ ਸ਼ਖਸ਼ੀਅਤ ਸਨ। ਬੀਬੀ ਜੋਗਿੰਦਰ ਕੌਰ ਜੀ ਦੇ ਸਦੀਵੀ ਵਿਛੋੜਾ ਦੇ ਜਾਣ ਨਾਲ ਟਰੱਸਟ ਅਤੇ ਪੂਰੇ ਇਲਾਕੇ ਨੂੰ ਕਦੇ ਵੀ ਪੂਰਾ ਨਾ ਹੋਣ ਵਾਲਾ ਘਾਟਾ ਹੈ। ਸ਼ਰਧਾਂਜ਼ਲੀ ਸਮਾਗਮ ਵਿਚ ਬੀਬੀ ਬਲਵਿੰਦਰ ਕੌਰ ਕਲਸੀ ਪ੍ਰਬੰਧਕ ਮੈਂਬਰ ਟਰੱਸਟ,, ਪਾਲ ਸਿੰਘ ਹੇੜੀਆ, ਦਲਜੀਤ ਸਿੰਘ ਬੰਗਾ, ਜਸਪਾਲ ਸਿੰਘ ਬੰਗਾ, ਲੰਬੜਦਾਰ ਸਵਰਨ ਸਿੰਘ ਕਾਹਮਾ, ਸਰਪੰਚ ਪਰਮਿੰਦਰ ਸਿੰਘ ਬੋਇਲ ਮਕਸੂਦਪੁਰ, ਪ੍ਰਿੰਸੀਪਲ ਸੁਰਿੰਦਰ ਜਸਪਾਲ, ਬੀਬੀ ਅਜੀਤ ਕੌਰ ਪ੍ਰਧਾਨ ਇਸਤਰੀ ਸਤਿਸੰਗ ਸਭਾ ਬੰਗਾ, ਬੀਬੀ ਜਸਵਿੰਦਰ ਕੌਰ , ਬੀਬੀ ਮਹਿੰਦਰ ਕੌਰ, ਬੀਬੀ ਗੁਰਦੀਪ ਕੌਰ, ਬੀਬੀ ਹਰਜਿੰਦਰ ਕੌਰ ਅਤੇ ਸਮੂਹ ਮੈਬਰ ਇਸਤਰੀ ਸਤਿਸੰਗ ਸਭਾ ਬੰਗਾ, ਮਹਿੰਦਰਪਾਲ ਸਿੰਘ ਬੰਗਾ, ਡਾ. ਪੀ ਪੀ ਸਿੰਘ, ਭਾਈ ਮਨਜੀਤ ਸਿੰਘ, ਬਾਬਾ ਦਲਜੀਤ ਸਿੰਘ ਕਰੀਹਾ, ਗਿਆਨੀ ਦਲਜੀਤ ਸਿੰਘ ਢਾਹਾਂ, ਸੁਰਜੀਤ ਸਿੰਘ ਜਗਤਪੁਰ ਤੋਂ ਇਲਾਵਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਅਤੇ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦਾ ਸਮੂਹ ਸਟਾਫ਼ ਵੀ ਹਾਜ਼ਰ ਸੀ।
Subscribe to:
Post Comments (Atom)
14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ
ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਨਵਾਂਸ਼ਹਿਰ 7 ਮਈ (ਹਰਿੰਦਰ ਸਿੰਘ, ਮਨਜਿੰਦਰ ਸਿੰਘ) ਕੌਮਾਂਤਰੀ ਸਰਹੱਦ ‘ਤੇ ਵਧੇ ਤਣਾਅ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੁੱਧਵਾਰ ਰਾਤ 8:00 ਵਜੇ ਤੋਂ ...
-
ਬੰਗਾ14ਮਈ (ਮਨਜਿੰਦਰ ਸਿੰਘ, ਨਵਕਾਂਤ ਭਰੋਮਜਾਰਾ):- ਬੰਗਾ ਦੇ ਸਾਹਲੋਂ ਰੋਡ 'ਤੇ ਹੋਏ ਸੜਕ ਹਾਦਸੇ ਵਿੱਚ ਪਿੰਡ ਭੈਰੋਮਾਜਰਾ ਦੀ ਇੱਕ ਔਰਤ ਦੀ ਮੌਤ ਹੋ ਗਈ ...
No comments:
Post a Comment