Tuesday, October 13, 2020

ਮਨੁੱਖੀ ਅਧਿਕਾਰ ਮੰਚ ਦੀ ਮਹੀਨਾਵਾਰ ਮੀਟਿੰਗ ਹੋਈ

ਐੱਸਬੀਐੱਸ ਨਗਰ 13 ਅਕਤੂਬਰ (ਮਨਜਿੰਦਰ ਸਿੰਘ )ਮਨੁੱਖੀ ਅਧਿਕਾਰ ਮੰਚ ਵੱਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਸਬਾ ਰਾਹੋਂ ਵਿਖੇ ਸਾਗਰ ਰਿਜੋਰਟ ਵਿਖੇ ਮਹੀਨਾਵਾਰ ਮੀਟਿੰਗ ਪੰਜਾਬ  ਚੇਅਰਮੈਨ (ਸਲਾਹਕਾਰ ਕਮੇਟੀ)  ਗੁਰਬਚਨ ਸਿੰਘ  ਦੀ ਪ੍ਰਧਾਨਗੀ ਹੇਠ ,ਜ਼ਿਲ੍ਹਾ ਚੇਅਰਮੈਨ ਆਰਟੀਆਈ ਸੈੱਲ ਨੰਬਰਦਾਰ ਇੰਦਰਜੀਤ ਸਿੰਘ ਮਾਨ ਦੇ ਵਿਸ਼ੇਸ਼ ਉਪਰਾਲੇ ਤਹਿਤ ਹੋਈ ।ਜਿਸ ਵਿਚ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ,ਕੌਮੀ ਸਰਪ੍ਰਸਤ  ਰਾਮ ਜੀ ਲਾਲ, ਪ੍ਰਸਨਲ ਸੈਕਟਰੀ ਹੁਸਨ ਲਾਲ ਸੂੰਡ ਅਤੇ ਅਮਰੀਕ ਸਿੰਘ ਜ਼ਿਲ੍ਹਾ  ਚੇਅਰਮੈਨ ਬੁੱਧੀਜੀਵੀ ਸੈੱਲ ਵਿਸ਼ੇਸ਼ ਤੌਰ ਤੇ ਪਹੁੰਚੇ।ਇਸ ਮੌਕੇ ਕੋਰੋਨਾ  ਦੌਰਾਨ ਮਨੁੱਖਤਾ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾਉਣ ਵਾਲੇ ਅਹੁਦੇਦਾਰਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ  ।ਇਸ ਮੌਕੇ ਸੰਸਥਾ ਵੱਲੋਂ ਕੁਝ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਜਿਨ੍ਹਾਂ ਵਿੱਚ ਸਤਨਾਮ ਸਿੰਘ, ਮਨਜਿੰਦਰ ਰਾਮ, ਮਨਜੀਤ ਕੁਮਾਰ, ਭੁਪਿੰਦਰ ਸਿੰਘ, ਕੁਲਵੰਤ ਸਿੰਘ ਤੂਤਾਂ, ਸੁਖਵਿੰਦਰਨ  ਸਿੰਘ, ਨਵਦੀਪ ਸਿੰਘ, ਪਰਦੀਪ ਕੁਮਾਰ ਬਹਾਰਾ, ਗੁਰਪ੍ਰੀਤ ਸਿੰਘ, ਕਮਲਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਮਨਜਿੰਦਰ ਸਿੰਘ, ਸਤਨਾਮ ਸਿੰਘ, ਜਸਵੀਰ ਸਿੰਘ, ਰਾਮ ਲੁਭਾਇਆ, ਰਣਜੀਤ ਸਿੰਘ, ਸ਼ਿਵ ਕੁਮਾਰ, ਸਤਿੰਦਰ ਕੁਮਾਰ, ਮਨਦੀਪ ਕੁਮਾਰ ਔੜ, ਨੂੰ ਮੰਚ ਵਿਚ ਸ਼ਾਮਿਲ ਕਰਕੇ ਸਨਾਖਤੀ ਕਾਰਡ ਅਤੇ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।ਚੇਅਰਮੈਨ  ਗੁਰਬਚਨ ਸਿੰਘ ਨੇ ਦੱਸਿਆ ਕਿ  ਬਲਾਕ ਬੰਗਾ ਵਿਚ ਜਲਦੀ ਹੀ ਕੁਝ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ  ਵੱਖ ਵੱਖ ਬੁਲਾਰਿਆਂ ਨੇ ਬੋਲਦਿਆਂ ਸਾਰੀਆਂ ਸਮਾਜ ਸੇਵੀ ਸੰਸਥਾਵਾਂ ਨੂੰ ਮੱਤਭੇਦ ਭੁਲਾ ਕੇ ਮਨੁੱਖਤਾ ਅਤੇ ਸਮਾਜ ਦੀ ਸੇਵਾ ਇੱਕ ਪਲੇਟਫਾਰਮ ਤੇ ਇਕੱਠੇ ਹੋ ਕੇ ਕਰਨ ਦੀ ਅਪੀਲ ਕੀਤੀ   । ਉਨ੍ਹਾਂ ਕਿਹਾ ਕਿ  ਸਮਾਜ ਵਿਰੋਧੀ ਅਨਸਰਾਂ ਦੀਆਂ ਕੋਸ਼ਿਸ਼ਾਂ ਨੂੰ ਕਾਮਯਾਬ ਹੋਣ ਤੋਂ ਰੋਕਣ ਲਈ  ੲਿਕ ਪਲੇਟਫਾਰਮ ਤੋਂ ਇਕਠੇ ਹੋ ਕੇ ਸਮਾਜਿਕ ਕੁਰੀਤੀਆਂ ਵਿਰੁੱਧ ਆਵਾਜ਼ ਬੁਲੰਦ ਕਰਨ ਦੀ ਸਖ਼ਤ ਲੋੜ ਹੈ। ਇਸ ਮੌਕੇ ਜ਼ਿਲ੍ਹਾ ਚੇਅਰਮੈਨ ਆਰਟੀਆਈ ਸੈੱਲ ਇੰਦਰਜੀਤ ਸਿੰਘ ਮਾਨ ਅਤੇ ਜ਼ਿਲ੍ਹਾ ਚੇਅਰਮੈਨ ਸਲਾਹਕਾਰ ਕਮੇਟੀ ਕੁਲਵੰਤ ਸਿੰਘ ਸੈਣੀ  ਨੇ ਯੂਪੀ ਵਿੱਚ ਬੇਟੀ ਮਨੀਸ਼ਾ ਨਾਲ ਹੋਈ ਮੰਦਭਾਗੀ ਘਟਨਾ ਤੇ  ਗਹਿਰਾ ਰੋਸ ਪ੍ਰਗਟ ਕਰਦਿਆਂ ਦੋਸ਼ੀਆਂ ਨੂੰ ਜਲਦ ਤੋਂ ਜਲਦ ਫਾਹੇ ਲਾਉਣ ਦੀ ਮੰਗ ਕੀਤੀ।ਇੰਦਰਜੀਤ ਸਿੰਘ ਮਾਨ ਨੇ ਉਚੇਚੇ ਤੌਰ ਤੇ ਕਿਹਾ ਕਿ ਮਨੁੱਖੀ ਅਧਿਕਾਰ ਮੰਚ ਕਿਸਾਨਾਂ ਦੇ ਸੰਘਰਸ਼ ਦਾ ਪੂਰਨ ਸਮਰਥਨ ਕਰਦਾ ਹੈ । ਇਨ੍ਹਾਂ ਤੋਂ  ਇਲਾਵਾ ਹਰਭਜਨ ਲਾਲ ਸਾਗਰ, ਮੋਹਿੰਦਰ ਮਾਨ, ਹਰਜੀਤ ਰਾਣੀ, ਸਤਨਾਮ ਸਿੰਘ ਬਾਲੋ, ਪਰਮਿੰਦਰ ਜੀਤ ਸਿੰਘ, ਅਸ਼ੋਕ ਕੁਮਾਰ ਗਰਚਾ, ਭੁਪਿੰਦਰ ਸਿੰਘ, ਸੁਖਵਿੰਦਰ ਸਿੰਘ, ਮਨਦੀਪ ਸਿੰਘ, ਯੁਧਵੀਰ ਕੰਗ, ਕੁਲਵਿੰਦਰ ਕੌਰ ਲਸਾੜਾ,ਕਿਰਨ ਕੁਮਾਰੀ,ਸਿਸੋ, ਮੱਧੂ ਜੋਸ਼ੀ ਮੇਨੇਜਰ ਸਾਗ਼ਰ ਰਿਸੋਰਟ ਰਾਹੋਂ,ਗੁਰਿੰਦਰ ਸਿੰਘ, ਰਣਬੀਰ ਸਿੰਘ ਬਾਹਰਾ, ਰਮੇਸ਼ ਕੁਮਾਰ, ਗੁਰਮੇਲ ਸਿੰਘ ਚਾਦ ਪੁਰ ਰੁੜਕੀ, ਬਲਵਿੰਦਰ ਸਿੰਘ ਅਤੇ ਸਤਨਾਮ ਭੁੱਟਾ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...