ਬੰਗਾ 5ਅਕਤੂਬਰ (ਮਨਜਿੰਦਰ ਸਿੰਘ ) : - ਭਾਰਤ ਵਿਕਾਸ ਪਰਿਸ਼ਦ ਸ਼ਾਖਾ ਬੰਗਾ ਨੇ ਪਰਿਸ਼ਦ ਪ੍ਰਧਾਨ ਨਵਕਾਂਤ ਭਰੋਮਜਾਰਾ ਦੀ ਯੋਗ ਅਗਵਾਈ ਵਿੱਚ ਮੁਕੰਦਪੁਰ ਰੋਡ ਤੇ ਸਥਿਤ ਰਾਣਾ ਲੈਬ ਵਿਖੇ ਮੁਫਤ ਸ਼ੂਗਰ ਚੈੱਕ ਅੱਪ ਕੈਂਪ ਲਗਾਇਆ । ਇਸ ਕੈਂਪ ਵਿੱਚ ਲਗਭੱਗ 60 ਮਰੀਜ਼ਾਂ ਦੀ ਸ਼ੂਗਰ ਦੀ ਜਾਂਚ ਕੀਤੀ ਗਈ । ਇਸ ਕੈਂਪ ਵਿੱਚ ਪਰਿਸ਼ਦ ਦੇ ਜਿਲ੍ਹਾ ਪ੍ਰਧਾਨ ਜੇ ਕੇ ਦੱਤਾ ਜੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਹਨਾਂ ਬੰਗਾ ਬ੍ਰਾਂਚ ਵਲੋਂ ਕੀਤੇ ਜਾ ਰਹੇ ਇਸ ਪਰਮਾਨੈਂਟ ਪ੍ਰੋਜੈਕਟ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਪਰਿਸ਼ਦ ਲੋਕ ਭਲਾਈ ਦੇ ਕੰਮਾਂ ਵਿੱਚ ਵਧੀਆ ਭੂਮਿਕਾ ਅਦਾ ਕਰ ਰਿਹਾ ਹੈ । ਉਹਨਾਂ ਦਾ ਜੋਰਦਾਰ ਸਵਾਗਤ ਪਰਿਸ਼ਦ ਚੇਅਰਮੈਨ ਡਾਕਟਰ ਬਲਵੀਰ ਸ਼ਰਮਾ ਨੇ ਕੀਤਾ । ਡਾਕਟਰ ਨਰੇਸ਼ ਰਾਵਲ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਸਾਵਧਾਨੀਆਂ ਵਰਤਣ ਅਤੇ ਸੈਰ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦੀ ਕਰੋਨਾ ਵਰਗੀ ਭਿਆਨਕ ਬਿਮਾਰੀ ਸ਼ੂਗਰ ਦੇ ਮਰੀਜ਼ਾਂ ਤੇ ਜਿਆਦਾ ਹਮਲਾਵਰ ਹੁੰਦੀ ਹੈ। ਇਸ ਕਰਕੇ ਸ਼ੁਗਰ ਨੂੰ ਕਾਬੂ ਕਰਨ ਲਈ ਦਵਾਈਆਂ ਅਤੇ ਸਾਵਧਾਨੀਆਂ ਦੀ ਵਰਤੋ ਕਰਨੀ ਚਾਹੀਦੀ ਹੈ । ਪਰਿਸ਼ਦ ਪ੍ਰਧਾਨ ਨਵਕਾਂਤ ਭਰੋਮਜਾਰਾ ਨੇ ਦੱਸਿਆ ਇਹ ਪ੍ਰੋਜੈਕਟ ਪਿਛਲੇ ਢਾਈ ਸਾਲ ਤੋਂ ਨਿਰੰਤਰ ਚੱਲ ਰਿਹਾ ਹੈ । ਕੁਲਦੀਪ ਸਿੰਘ ਰਾਣਾ ਦੀ ਪੂਰੀ ਟੀਮ ਮਰੀਜ਼ਾਂ ਨੂੰ ਚੈੱਕ ਅਪ ਕਰਨ ਵਿੱਚ ਵਧੀਆ ਰੋਲ ਅਦਾ ਕਰ ਰਹੇ ਹਨ। ਇਸ ਮੌਕੇ ਪਰਿਸ਼ਦ ਦੇ ਮੈਂਬਰ ਡਾਕਟਰ ਹਰਦਵਿੰਦਰ ਸਿੰਘ ਦੀ ਪਤਨੀ ਹਰਮਿੰਦਰ ਕੌਰ ਦੀ ਹੋਈ ਬੇਵਕਤ ਮੌਤ ਤੇ ਗਹਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਦੋ ਮਿੰਟ ਦਾ ਮੌਨ ਰੱਖ ਕੇ ਵਿਛੜੀ ਆਤਮਾ ਨੂੰ ਸ਼ਰਧਾਂਜਲੀ ਦਿੱਤੀ ਗਈ । ਇਸ ਮੌਕੇ ਪ੍ਰਧਾਨ ਨਵਕਾਂਤ ਭਰੋਮਜਾਰਾ , ਜੇ ਕੇ ਦੱਤਾ ਜਿਲ੍ਹਾ ਪ੍ਰਧਾਨ , ਚੇਅਰਮੈਨ ਡਾ਼ ਬਲਵੀਰ ਸ਼ਰਮਾ , ਡਾ ਨਰੇਸ਼ ਰਾਵਲ , ਕੈਸ਼ੀਅਰ ਕਰਨਵੀਰ ਸਿੰਘ ਅਰੋੜਾ , ਕੁਲਦੀਪ ਸਿੰਘ ਰਾਣਾ ਪ੍ਰੋਜੈਕਟ ਇੰਚਾਰਜ , ਨਵਤੇਜ ਸਿੰਘ , ਅਨੀਤਾ ਰਾਣੀ ਅਤੇ ਅਨਮੋਲ ਆਦਿ ਵੀ ਹਾਜਰ ਸਨ ।
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment