ਬੰਗਾ 4 ਅਕਤੂਬਰ (ਮਨਜਿੰਦਰ ਸਿੰਘ ) ਬੰਗਾ ਵਿਖੇ ਕਰਾਈਮ ਇਨਵੈਸਟੀਗੇਸ਼ਨ ਟੀਮ ਜ਼ਿਲ੍ਹਾ ਸਹੀਦ ਭਗਤ ਸਿੰਘ ਨਗਰ ਦੀ ਇਕੱਤਰਤਾ ਜ਼ਿਲ੍ਹਾ ਪ੍ਰਧਾਨ ਹਰਨੇਕ ਸਿੰਘ ਦੁਸਾਂਝ ਦੀ ਪ੍ਰਧਾਨਗੀ ਹੇਠ ਹੋਈ । ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲਾ ਪ੍ਰਧਾਨ ਨੇ ਦਸਿਆ ਕਿ ਟੀਮ ਵਿਚ ਵਾਧਾ ਕਰਦੇ ਹੋਏ ਰਾਮ ਸਰੂਪ ਨੂੰ ਟੀਮ ਦਾ ਜ਼ਿਲਾ ਸਕੱਤਰ ਅਤੇ ਦਿਲਬਰ ਸਿੰਘ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ । ਦੋਨੋਂ ਨਵ ਨਿਯੁਕਤ ਕੀਤੇ ਅਹੁਦੇਦਾਰਾਂ ਨੇ ਸੀ ਆਈ ਟੀ ਦੇ ਅਸੂਲਾਂ ਤੇ ਚੱਲਦਿਆਂ ਸਮਾਜ ਸੇਵਾ ਕਰਨ ਦਾ ਪ੍ਰਣ ਲਿਆ । ਇਸ ਮੌਕੇ ਇਕ ਮਤਾ ਪਾ ਕੇ ਹਾਥਰਸ ਯੂ ਪੀ ਵਿਚ ਲੜਕੀ ਮਨੀਸ਼ਾ ਨਾਲ ਹੋਈ ਵਹਸਿਆਨਾ ਘਟਨਾ ਦੀ ਨਿੰਦਾ ਕਰਦਿਆਂ ਦੋਸੀਆਂ ਨੂੰ ਫਾਹੇ ਲਾਉਣ ਅਤੇ ਯੂ ਪੀ ਸਰਕਾਰ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਗਈ ।ਪ੍ਰਧਾਨ ਦੁਸਾਂਝ ਨੇ ਦੱਸਿਆ ਕਿ ਸੰਸਥਾ ਦੇ ਪੰਜਾਬ ਪ੍ਰਧਾਨ ਐਡਵੋਕੇਟ ਗੌਰਵ ਅਰੋੜਾ ਨੇ ਇਸ ਜਬਰ ਜਨਾਹ ਦੀ ਘਟਨਾ ਖ਼ਿਲਾਫ਼ ਯੂ ਪੀ ਦੇ ਰਾਜਪਾਲ ਨੂੰ ਪੱਤਰ ਲਿਖ ਕੇ ਯੂ ਪੀ ਸਰਕਾਰ ਨੂੰ ਭੰਗ ਕਰਨ ਅਤੇ ਦੇਸ਼ ਦੇ ਗ੍ਰਹਿ ਮੰਤਰੀ ਤੋਂ ਅਸਤੀਫੇ ਦੀ ਮੰਗ ਕੀਤੀ ਹੈ ।
ਉਨ੍ਹਾਂ ਦੱਸਿਆ ਕਿ ਸੀ ਆਈ ਟੀ ਦੇ ਪੰਜਾਬ ਪ੍ਰਧਾਨ ਐਡਵੋਕੇਟ ਅਰੋੜਾ ਅਤੇ ਸੀਨੀਅਰ ਵਾਈਸ ਪ੍ਰਧਾਨ ਜਸਵੀਰ ਕਲੋਤਰਾ ਨੇ ਨਵਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਸੰਦੇਸ਼ ਭੇਜਿਆ ਹੈ ਤੇ ਸਮੁੱਚੀ ਜ਼ਿਲ੍ਹੇ ਦੀ ਟੀਮ ਨੂੰ ਜ਼ੁਲਮ ਦੇ ਖਿਲਾਫ ਡਟਦੇ ਹੋਏ ਸਮਾਜ ਸੇਵਾ ਕਰਣ ਦੀ ਅਪੀਲ ਕੀਤੀ ਹੈ ।
No comments:
Post a Comment