ਬੰਗਾ 24 ਨਵੰਬਰ( ਮਨਜਿੰਦਰ ਸਿੰਘ) ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਸੁਧਾਰ ਕਿਸਾਨ ਮਾਰੂ ਬਿੱਲਾਂ ਦੇ ਖ਼ਿਲਾਫ਼ ਅਤੇ ਦਿੱਲੀ ਨੂੰ ਰੋਸ ਮਾਰਚ ਕੂਚ ਕਰਨ ਸਬੰਧੀ ਬਹਿਰਾਮ ਮਾਹਿਲਪੁਰ ਰੋਡ ਤੇ ਕਿਸਾਨ ਆਗੂਆਂ ਅਤੇ ਕਿਸਾਨਾਂ ਦਾ ਭਾਰੀ ਇਕੱਠ ਹੋਇਆ ।ਇਸ ਮੌਕੇ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕੇਂਦਰ ਸਰਕਾਰ ਦੇ ਖ਼ਿਲਾਫ਼ ਸੰਘਰਸ਼ ਤਿੱਖਾ ਕਰਨ ਲਈ ਅਤੇ ਦਿੱਲੀ ਨੂੰ ਕੂਚ ਕਰਨ ਸੰਬੰਧੀ ਵਿਚਾਰ ਰੱਖੇ ।
ਕਿਸਾਨ ਆਗੂ ਅਤੇ ਨੰਬਰਦਾਰ ਇੰਦਰਜੀਤ ਸਿੰਘ ਮਾਨ ਨੇ ਕਿਹਾ ਕਿ ਕਿਸਾਨ ਸੰਘਰਸ਼ ਲੰਮਾ ਚੱਲੇਗਾ ਪਰ ਅੰਤ ਵਿੱਚ ਜਿੱਤ ਕਿਸਾਨਾਂ ਦੀ ਹੋਏਗੀ ਅਤੇ ਕਿਸਾਨ ਵਿਰੋਧੀ ਬਿੱਲ ਰੱਦ ਹੋ ਕੇ ਰਹਿਣਗੇ ਕਿਸਾਨ ਸੰਘਰਸ਼ ਮੋਦੀ ਸਰਕਾਰ ਦਾ ਤਖਤ ਹਿਲਾ ਦੇਵੇਗਾ ।ਮਨਜੀਤ ਸਿੰਘ ਰਾਏ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਦੁਆਬਾ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਸੰਘਰਸ਼ ਵਿੱਚ ਵਧ ਚੜ੍ਹ ਕੇ ਹਿੱਸਾ ਪਾਉਣ ਤਾਂ ਜੋ ਕੇਂਦਰ ਸਰਕਾਰ ਦੇ ਦੰਦ ਖੱਟੇ ਕੀਤੇ ਜਾ ਸਕਣ ।ਕਿਸਾਨ ਆਗੂ ਹਰਸ਼ਰਨ ਸਿੰਘ ਭਾਤਪੁਰੀ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਕਿਸਾਨ ਮਾਰੀ ਨੀਤੀ ਮਾਤ ਦੇਣ ਤਕ ਇਹ ਸੰਘਰਸ਼ ਜਾਰੀ ਰਹੇਗਾ ਅਤੇ ਪੰਜਾਬ ਦੇ ਕਿਸਾਨਾਂ ਦਾ ਹਾਲ ਬਿਹਾਰ ਵਰਗਾ ਨਹੀਂ ਹੋਣ ਦਿੱਤਾ ਜਾਵੇਗਾ ।ਮਾਸਟਰ ਰਾਮ ਕਿਸ਼ਨ ਪੱਲੀ ਝਿੱਕੀ ਪੰਜਾਬ ਕਨਵੀਨਰ ਐੱਸਸੀ ਬੀਸੀ ਯੂਨੀਅਨ ਨੇ ਕਿਹਾ ਕਿ ਸਾਡੀ ਜਥੇਬੰਦੀ ਕਿਸਾਨ ਸੰਘਰਸ਼ ਦੇ ਵਿੱਚ ਮੋਢੇ ਨਾਲ ਮੋਢਾ ਜੋਡ਼ ਕੇ ਪੂਰਨ ਸਾਥ ਦੇਵੇਗੀ। ਇਸ ਮੌਕੇ ਉੱਘੇ ਕਿਸਾਨ ਆਗੂ ਹਰਪ੍ਰੀਤ ਸਿੰਘ ਰਾਮਪੁਰ ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ ਅਤੇ ਸਾਰੇ ਕਿਸਾਨਾਂ ਅਤੇ ਕਿਸਾਨ ਆਗੂਆਂ ਦਾ ਧੰਨਵਾਦ ਕੀਤਾ ।ਇਸ ਮੌਕੇ ਨੰਬਰਦਾਰ ਬਲਵੰਤ ਸਿੰਘ ਲਾਦੀਆਂ ,ਨਰਿੰਦਰ ਸਿੰਘ ਢਿੱਲੋਂ, ਬਲਵਿੰਦਰ ਸਿੰਘ ਢਿੱਲੋਂ, ਸੁਖਵਿੰਦਰ ਸਿੰਘ, ਹਰਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਸੰਦੀਪ ਸਿੰਘ ਝੱਜ, ਬਲਿਹਾਰ ਸਿੰਘ ਲਾਦੀਆਂ,ਅਤੇ ਮਾਸਟਰ ਜਗਤਾਰ ਸਿੰਘ ਆਦਿ ਹਾਜ਼ਰ ਸਨ ।
No comments:
Post a Comment