ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ ਜ਼ਿਲਾ ਉਦਯੋਗ ਕੇਂਦਰ ਦੇ ਜਨਰਲ ਮੈਨੇਜਰ ਅਮਰਜੀਤ ਸਿੰਘ। ਨਾਲ ਹਨ ਫੰਕਸ਼ਨਲ ਮੈਨੇਜਰ ਅਰਸ਼ਦੀਪ ਸਿੰਘ ਤੇ ਹੋਰ।
ਨਵਾਂਸ਼ਹਿਰ, 26 ਨਵੰਬਰ :(ਮਨਜਿੰਦਰ ਸਿੰਘ )
ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਉਦਯੋਗ ਅਤੇ ਕਾਮਰਸ ਵਿਭਾਗ ਵੱਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ‘ਈਜ਼ ਆਫ ਡੂਇੰਗ ਬਿਜ਼ਨਸ’ ਸਬੰਧੀ ਸੈਮੀਨਾਰ ਕਰਵਾਇਆ ਗਿਆ। ਜ਼ਿਲਾ ਉਦਯੋਗ ਕੇਂਦਰ ਜਨਰਲ ਮੈਨੇਜਰ ਅਮਰਜੀਤ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਇਸ ਸੈਮੀਨਾਰ ਵਿਚ ਜ਼ਿਲੇ ਦੇ ਉੱਘੇ ਉਦਯੋਗਪਤੀਆਂ, ਨਿਵੇਸ਼ਕਾਂ, ਸੀ. ਏਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ। ਇਸ ਦੌਰਾਨ ਜਨਰਲ ਮੈਨੇਜਰ ਅਮਰਜੀਤ ਸਿੰਘ ਵੱਲੋਂ ਪੰਜਾਬ ਸਰਕਾਰ ਦੀ ਸਨਅਤ ਤੇ ਵਪਾਰ ਵਿਕਾਸ ਪਾਲਿਸੀ-2017 ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਜ਼ਿਲੇ ਵਿਚ ਨਵੇਂ ਉਦਯੋਗ ਸਥਾਪਿਤ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸੇ ਤਰਾਂ ਜ਼ਿਲਾ ਉਦਯੋਗ ਕੇਂਦਰ ਦੇ ਫੰਕਸ਼ਨਲ ਮੈਨੇਜਰ ਅਰਸ਼ਦੀਪ ਸਿੰਘ ਨੇ ਬੀ. ਆਰ. ਏ. ਪੀ/ਐਸ. ਆਰ. ਏ. ਪੀ (ਐਂਡ ਯੂਜ਼ਰਜ਼ ਫੀਡਬੈਕ) ਸਬੰਧੀ ਪ੍ਰੋਜੈਕਟਰ ’ਤੇ ਪੇਸ਼ਕਾਰੀ ਦਿੱਤੀ ਗਈ।
No comments:
Post a Comment