Sunday, November 29, 2020

ਬੀਬੀ ਜਗੀਰ ਕੌਰ ਦਾ ਧਰਮ ਪ੍ਰਚਾਰ ਅਤੇ ਸਿੱਖਿਆ ਵਿਚ ਵੱਡਾ ਯੋਗਦਾਨ :ਡਾ ਸੁੱਖੀ

ਬੰਗਾ  ਵਿਖੇ ਗੱਲ ਕਰਦੇ ਹੋਏ ਵਿਧਾਇਕ ਡਾ ਸੁਖਵਿੰਦਰ ਕੁਮਾਰ ਸੁੱਖੀ ਜ਼ਿਲ੍ਹਾ ਪ੍ਰਧਾਨ ਬੁੱਧ ਸਿੰਘ ਬਲਾਕੀਪੁਰ, ਜੀਤ ਸਿੰਘ ਭਾਟੀਆ ਸਾਬਕਾ ਐਮ ਸੀ  ਅਤੇ ਹੋਰ  

ਬੰਗਾ 29ਨਵੰਬਰ (ਮਨਜਿੰਦਰ ਸਿੰਘ)  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰਾਂ ਵੱਲੋਂ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਾਉਣਾ ਇਕ ਸ਼ਲਾਘਾਯੋਗ ਕਦਮ ਹੈ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬੰਗਾ ਹਲਕਾ ਦੇ ਵਿਧਾਇਕ ਡਾ ਸੁਖਵਿੰਦਰ ਕੁਮਾਰ ਸੁੱਖੀ ਨੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੇ ਸਬੰਧ ਵਿੱਚ   ਸਜਾਏ ਗਏ ਨਗਰ ਕੀਰਤਨ ਦੀ ਸਮਾਪਤੀ ਉਪਰੰਤ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਬੰਗਾ ਵਿਖੇ ਕੀਤਾ , ਉਨ੍ਹਾਂ ਕਿਹਾ ਕਿ ਬੀਬੀ ਜਗੀਰ ਕੌਰ ਨੇ ਪਹਿਲਾਂ ਵੀ ਪ੍ਰਧਾਨ ਰਹਿੰਦਿਆਂ ਸਿਹਤ ਸਹੂਲਤਾਂ ਅਤੇ ਧਰਮ ਪ੍ਰਚਾਰ ਵਿੱਚ ਵੱਡਮੁੱਲਾ ਯੋਗਦਾਨ ਪਾਇਆ ਹੈ । ਇਸ ਮੌਕੇ ਜਥੇਦਾਰ ਬੁੱਧ ਸਿੰਘ ਬਲਾਕੀਪੁਰ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਸੋਹਣ ਲਾਲ ਢੰਡਾ ਜ਼ਿਲ੍ਹਾ ਪ੍ਰਧਾਨ ਐਸਸੀ ਵਿੰਗ,ਜੀਤ ਸਿੰਘ ਭਾਟੀਆ ਸਾਬਕਾ ਐਮਸੀ ਬੰਗਾ,' ਕੁਲਵਿੰਦਰ ਸਿੰਘ ਢਾਹਾਂ ਸਰਕਲ ਪ੍ਰਧਾਨ,ਬਹਾਦਰ ਸਿੰਘ, ਪਰਮਵੀਰ ਸਿੰਘ ਮਾਨ, ਜਗਜੀਤ ਸਿੰਘ ਖਾਲਸਾ, ਗੁਰਬਖਸ਼ ਸਿੰਘ ਪਠਲਾਵਾ ਰਾਕੇਸ਼ ਸ਼ਰਮਾ, ਅਮਰਜੀਤ ਸਿੰਘ ਗੋਰਾ ਅਤੇ ਗੁਰਪਾਲ ਸਿੰਘ ਆਦਿ ਹਾਜ਼ਰ ਸਨ ।   

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...