Sunday, November 8, 2020

ਸਤਨਾਮ ਸਿੰਘ ਬਣੇ ਜਨਰਲ ਸਕੱਤਰ ਪੰਜਾਬ -ਡਾਕਟਰ ਖੇੜਾ

ਮਨੁੱਖੀ  ਅਧਿਕਾਰ   ਮੰਚ ਦੇ ਕੌਮੀ ਪ੍ਰਧਾਨ ਡਾ   ਜਸਵੰਤ ਸਿੰਘ ਖੇਡ਼ਾ ਸਤਨਾਮ   ਸਿੰਘ ਨੂੰ ਨਿਯੁਕਤੀ ਪੱਤਰ ਦਿੰਦੇ ਹੋਏ  

ਬੰਗਾ 9 ਨਵੰਬਰ( ਮਨਜਿੰਦਰ ਸਿੰਘ)  ਮਨੁੱਖੀ ਅਧਿਕਾਰ ਮੰਚ ਵੱਲੋਂ ਜ਼ਿਲ੍ਹਾ ਪਟਿਆਲਾ ਵਿਖੇ ਮਹੀਨਾਵਾਰ ਮੀਟਿੰਗ ਹਰਦੀਪ ਕੌਰ ਜੱਸੋਵਾਲ ਉਪ ਪ੍ਰਧਾਨ ਇਸਤਰੀ ਵਿੰਗ ਪੰਜਾਬ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ ਅਤੇ ਸਟੇਟ ਅਹੁਦੇਦਾਰ, ਜ਼ਿਲ੍ਹਾ ਅਤੇ ਬਲਾਕ ਅਹੁਦੇਦਾਰਾਂ ਨੇ ਵਿਸ਼ੇਸ਼ ਤੌਰ ਤੇ ਸਮਹੂਲੀਅਤ ਕੀਤੀ। ਇਸ ਮੌਕੇ ਸੰਸਥਾ ਵੱਲੋਂ ਡਾਕਟਰ ਸਤਨਾਮ ਸਿੰਘ ਨੂੰ ਜਨਰਲ ਸਕੱਤਰ ਪੰਜਾਬ ਲਗਾ ਕੇ ਸਨਾਖਤੀ ਕਾਰਡ ਅਤੇ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾਕਟਰ ਖੇੜਾ ਨੇ ਕਿਹਾ ਕਿ ਲੋਕਾਂ ਨੂੰ ਮਠਿਆਈ ਖ਼ਰੀਦਨ ਵੇਲੇ ਇਸ ਗੱਲ ਦਾ ਵਿਸ਼ੇਸ਼ ਧਿਆਨ ਦੇਣ ਦੀ ਸਖ਼ਤ ਜ਼ਰੂਰਤ ਹੈ ਕਿ ਦੁਕਾਨਦਾਰ ਕਿਤੇ ਤੁਹਾਨੂੰ ਡੱਬੇ ਸਮੇਤ ਮਠਿਆਈ ਤਾਂ ਨਹੀਂ ਤੋਲ ਕੇ ਦੇ ਰਿਹਾ ‌।ਅਗਰ ਕੋਈ ਦੁਕਾਨਦਾਰ ਅਜਿਹਾ ਕਰਦਾ ਹੈ ਤਾਂ ਐਸ ਡੀ ਐਮ ਸਾਹਿਬ ਦੇ ਉਸੇ ਵੇਲੇ ਧਿਆਨ ਵਿੱਚ ਲਿਆਓ। ਦੁਕਾਨਦਾਰ ਤੁਹਾਨੂੰ ਡੱਬੇ ਸਮੇਤ ਮਠਿਆਈ ਤੋਲ ਕੇ ਨਹੀਂ ਦੇ ਸਕਦਾ । ਸਮਾਜ ਦੇ ਭਲੇ ਲਈ ਹੋਰ ਲੋਕਾਂ ਨੂੰ ਵੀ ਜਾਗਰੂਕ ਕੀਤਾ ਜਾਵੇ ਜੀ। ਹੋਰਨਾਂ ਤੋਂ ਇਲਾਵਾ ਰਣਜੀਤ ਸਿੰਘ ਸੈਕਟਰੀ, ਹਰਦੀਪ ਕੌਰ ਜੱਸੋਵਾਲ,ਓਮ ਪ੍ਰਕਾਸ਼, ਸ਼ਮਿੰਦਰ ਦੀਪ ਸਿੰਘ, ਹਰਦੇਵ ਸਿੰਘ, ਤਰਲੋਚਨ ਸਿੰਘ ਅਤੇ ਰਾਵਿੰਦਰ ਸਿੰਘ ਪੰਜੇਟਾ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...