ਬੰਗਾ21 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਸਰਕਾਰ ਦੇ ਸਥਾਨਕ ਸਰਕਾਰ ਵਿਭਾਗ ਵੱਲੋਂ ਪੰਜਾਬ ਦੀਆਂ ਨਗਰ ਕੌਂਸਲ ਦੀਆਂ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ ਜਿਸ ਦੇ ਤਹਿਤ 13 ਫਰਵਰੀ ਤਕ ਚੋਣਾਂ ਦਾ ਅਮਲ ਮੁਕੰਮਲ ਕਰਾਉਣ ਦੀ ਗੱਲ ਆਖੀ ਗਈ ਹੈ । ਇਸ ਦੇ ਨਾਲ ਹੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਨਗਰ ਕੌਂਸਲ ਬੰਗਾ ਦੀਆਂ ਚੋਣਾਂ ਲਈ ਖੁੰਡ ਚਰਚਾ ਵੀ ਭਖਣ ਲੱਗ ਗਈ ਹੈ। ਚੋਣ ਲੜਨ ਦੇ ਚਾਹਵਾਨ ਉਮੀਦਵਾਰਾਂ ਦੀਆਂ ਸਰਗਰਮੀਆਂ ਵੀ ਦਿਨੋਂ ਦਿਨ ਤੇਜ਼ ਹੋ ਰਹੀਆਂ ਹਨ ਜਿਸ ਕਾਰਨ ਠੰਢ ਦੇ ਇਸ ਮੌਸਮ ਵਿਚ ਸ਼ਹਿਰ ਦੀ ਰਾਜਨੀਤੀ ਵਿੱਚ ਗਰਮੀ ਆ ਗਈ ਹੈ ।
ਇਨ੍ਹਾਂ ਚੋਣਾਂ ਨੂੰ ਦੇਖਦੇ ਹੋਏ ਬੰਗਾ ਵਿਖੇ ਕਾਂਗਰਸ ਪਾਰਟੀ ਵੱਲੋਂ ਇਕ ਅਹਿਮ ਮੀਟਿੰਗ ਸ: ਸਤਵੀਰ ਸਿੰਘ ਪੱਲੀ ਝਿੱਕੀ ਹਲਕਾ ਇੰਚਾਰਜ ਬੰਗਾ ਦੀ ਅਗਵਾਈ ਵਿਚ ਹੋਈ । ਜਿਸ ਵਿਚ ਹਲਕਾ ਇੰਚਾਰਜ ਪੱਲੀ ਝਿੱਕੀ ਨੇ ਕਿਹਾ ਕਿ ਇਹ ਇਲੈਕਸ਼ਨ ਪੰਜਾਬ ਸਰਕਾਰ ਵੱਲੋਂ ਕੀਤੀ ਗਈ ਡਿਵੈੱਲਪਮੈਂਟ ਦੇ ਮੁੱਦੇ ਤੇ ਲੜੀ ਜਾਵੇਗੀ । ਹਾਈ ਕਮਾਂਡ ਦੇ ਹੁਕਮਾਂ ਅਨੁਸਾਰ ਇੱਕ ਕਮੇਟੀ ਬਣਾ ਕੇ ਮਿਹਨਤੀ ਅਤੇ ਸਾਫ ਸੁਥਰੀ ਸ਼ਵੀ ਵਾਲੇ ਕਾਂਗਰਸੀ ਵਰਕਰਾਂ ਨੂੰ ਉਮੀਦਵਾਰ ਚੁਣਿਆ ਜਾਵੇਗਾ ਅਤੇ ਵੱਡੀ ਜਿੱਤ ਪ੍ਰਾਪਤ ਕਰਕੇ ਕਾਂਗਰਸ ਪਾਰਟੀ ਨਗਰ ਕੌਂਸਲ ਬੰਗਾ ਦੀ ਵਾਗਡੋਰ ਸੰਭਾਲੇਗੀ ਅਤੇ ਵਿਕਾਸ ਦੇ ਕਾਰਜ ਜਾਰੀ ਰੱਖੇ ਜਾਣਗੇ । ਇਸ ਮੌਕੇ ਚੋਣ ਲੜਨ ਦੇ ਚਾਹਵਾਨ ਉਮੀਦਵਾਰਾਂ ਵਿੱਚੋਂ ਸਚਿਨ ਘਈ, ਹਰੀਪਾਲ ,ਰਜੇਸ਼ ਬੌਬੀ,, ਮਨਜਿੰਦਰ ਮੋਹਨ ਬੌਬੀ ,ਸੋਢੀ ਲਾਲ, ਅਮਰੀਕ ਸਿੰਘ ਮੁਨੀਮ , ਅਸ਼ਵਨੀ ਗੁੱਜਰ' , ਅਰੁਣ ਘਈ ,ਅਮਰੀਕ ਸਿੰਘ ਆਦਿ ਹਾਜ਼ਰ ਸਨ।
No comments:
Post a Comment