Wednesday, December 23, 2020

ਪਿੰਡ ਰਸੂਲਪੁਰ ਵਿਖੇ ਮੋਦੀ ਸਰਕਾਰ, ਅੰਬਾਨੀ ਅਤੇ ਅਡਾਨੀ ਦਾ ਪੁਤਲਾ ਫੂਕਿਆ ਗਿਆ :

ਬੰਗਾ 23,ਦਸੰਬਰ (ਮਨਜਿੰਦਰ ਸਿੰਘ )ਹਲਕਾ ਬੰਗਾ ਦੇ ਪਿੰਡ ਰਸੂਲਪੁਰ ਵਿਖੇ ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਕਾਲੇ ਕਾਨੂੰਨਾਂ ਵਿਰੋਧੀ ਕਿਸਾਨ ਸੰਘਰਸ਼ ਦੀ ਹਮਾਇਤ ਕਰਦਿਆਂ ਪਿੰਡ ਵਿੱਚ ਰੋਸ ਪ੍ਰਦਰਸ਼ਨ ਕਰਨ  ਉਪਰੰਤ ਮੋਦੀ ਸਰਕਾਰ,ਅੰਬਾਨੀ ਅਤੇ ਅਡਾਨੀ ਦਾ ਪੁਤਲਾ ਫੂਕਿਆ ਗਿਆ।ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂ ਹਰੀ ਰਾਮ ਰਸੂਲਪੁਰੀ ਨੇ ਕਿਹਾ ਕਿ ਕਾਲੇ ਕਨੂੰਨ ਜਿੱਥੇ ਕਿਸਾਨ ਵਿਰੋਧੀ ਹਨ ਉੱਥੇ ਮਜ਼ਦੂਰਾਂ ਲਈ ਵੀ ਬਹੁਤ ਘਾਤਕ ਹਨ ।ਇਨ੍ਹਾਂ ਦੇ ਲਾਗੂ ਹੋਣ ਨਾਲ ਕਾਲਾ ਬਾਜ਼ਾਰੀ ਵਿਆਪਕ ਰੂਪ ਵਿੱਚ ਵਧੇਗੀ, ਮਹਿੰਗਾਈ ਇਸ ਹੱਦ ਤਕ ਵਧ ਜਾਵੇਗੀ ਕਿ ਆਮ ਆਦਮੀ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੋ ਜਾਵੇਗਾ ਅਤੇ ਬੇਰੁਜ਼ਗਾਰੀ ਵਿੱਚ ਵੀ ਬਹੁਤ ਵਾਧਾ ਹੋਵੇਗਾ ।ਉਨ੍ਹਾਂ ਕਿਹਾ ਕਿ ਇਹ ਘੌਲ  ਕੇਂਦਰ ਸਰਕਾਰ ਵਿਰੁੱਧ ਪੂਰੇ ਭਾਰਤ ਵਿੱਚ ਫੈਲਣ ਦੇ ਨਾਲ ਨਾਲ ਵਿਦੇਸ਼ਾਂ ਤੋਂ ਵੀ ਇਸ ਨੂੰ ਸਮਰਥਨ ਮਿਲ ਰਿਹਾ ਹੈ ।ਉਨ੍ਹਾਂ ਨੇ ਮਜ਼ਦੂਰਾਂ ਨੂੰ ਇਸ ਘੋਲ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਲਈ ਅਪੀਲ ਕੀਤੀ ।ਇਸ ਮੌਕੇ ਪਰਮਜੀਤ, ਕ੍ਰਿਸ਼ਨ ਲਾਲ  , ਮੇਜਰ ਦਾਸ ,ਰੇਸ਼ਮ ਲਾਲ, ਸਤਨਾਮ ਸਿੰਘ, ਜਸਬੀਰ ਸਿੰਘ, ਸੁੱਚਾ ਸਿੰਘ, ਗੁਰਚੈਨ ਸਿੰਘ, ਮਹਿਤਾਬ ਸਿੰਘ ਅਤੇ ਜਗਤਾਰ ਸਿੰਘ ਆਦਿ ਹਾਜ਼ਰ ਸਨ ।  

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...