ਬੰਗਾ 24,ਦਸੰਬਰ( ਮਨਜਿੰਦਰ ਸਿੰਘ) ਜ਼ਿਲ੍ਹਾ ਨਵਾਂਸ਼ਹਿਰ ਦੀ ਸੋਸ਼ਲ ਅਤੇ ਸਮਾਜ ਸੇਵੀ ਸੰਸਥਾ ਸ਼ਹੀਦ ਭਗਤ ਸਿੰਘ ਸੋਸ਼ਲ ਵੈਲਫੇਅਰ ਐਂਡ ਕਲਚਰਲ ਸੁਸਾਇਟੀ ਵੱਲੋਂ ਜ਼ਿਲ੍ਹੇ ਦੇ ਮਾਨਯੋਗ ਡਿਪਟੀ ਕਮਿਸ਼ਨਰ ਸ਼੍ਰੀਮਤੀ ਸ਼ੇਨਾ ਅਗਰਵਾਲ ਨੂੰ ਇਕ ਮੰਗ ਪੱਤਰ ਦੇ ਕੇ ਅਪੀਲ ਕੀਤੀ ਗਈ ਕਿ ਨਵਾਂਸ਼ਹਿਰ ਵਿੱਚ ਗ਼ਰੀਬ ਬੇਸਹਾਰਾ ਬੱਚੇ ਜੋ ਕਿ ਭੀਖ ਮੰਗ ਕੇ ਆਪਣਾ ਗੁਜ਼ਾਰਾ ਕਰਦੇ ਹਨ ਲਈ ਇਕ ਚਾਈਲਡ ਹਾਊਸ ਬਣਾਇਆ ਜਾਵੇ ਜਿਸ ਵਿਚ ਬੇਸਹਾਰਾ ਬੱਚਿਆਂ ਨੂੰ ਰਹਿਣ ਲਈ ਛੱਤ ਮਿਲ ਸਕੇ ।ਸੰਸਥਾ ਦੇ ਪ੍ਰਧਾਨ ਅਮਰਜੀਤ ਕਰਨਾਣਾ ਨੇ ਇਸ ਮੌਕੇ ਦੱਸਿਆ ਕਿ ਇਸ ਤਰ੍ਹਾਂ ਦਾ ਚਾਈਲਡ ਹਾਊਸ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਹੈ ਜਿਸ ਵਿੱਚ ਲੋੜਵੰਦ ਬੱਚਿਆਂ ਨੂੰ ਸਰਕਾਰ ਵੱਲੋਂ ਸਹੂਲਤਾਂ ਦਿੱਤੀਆਂ ਗਈਆਂ ਹਨ ਉਸ ਤਰ੍ਹਾਂ ਦੀਆਂ ਸਹੂਲਤਾਂ ਸ਼ਹੀਦੇ ਆਜ਼ਮ ਸ਼ਹੀਦ ਭਗਤ ਸਿੰਘ ਦੇ ਜ਼ਿਲ੍ਹੇ ਨਵਾਂਸ਼ਹਿਰ ਵਿੱਚ ਵੀ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ ।
No comments:
Post a Comment