ਬੰਗਾ 25,ਦਸੰਬਰ (ਮਨਜਿੰਦਰ ਸਿੰਘ )ਸ਼ਹੀਦੇ ਆਜ਼ਮ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿਖੇ ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਕਾਲੇ ਕਾਨੂੰਨਾਂ ਵਿਰੋਧੀ ਕਿਸਾਨ ਸੰਘਰਸ਼ ਦੀ ਹਮਾਇਤ ਕਰਦਿਆਂ ਪਿੰਡ ਵਿੱਚ ਰੋਸ ਪ੍ਰਦਰਸ਼ਨ ਕਰਨ ਉਪਰੰਤ ਮੋਦੀ, ਅੰਬਾਨੀ ਅਤੇ ਅਡਾਨੀ ਦੇ ਪੁਤਲੇ ਫੂਕੇ ਗਏ ।ਇਸ ਮੌਕੇ ਇਕੱਠ ਨੂੰ ਪੇਂਡੂ ਮਜ਼ਦੂਰ ਯੂਨੀਅਨ ਆਗੂ ਹਰੀ ਰਾਮ ਰਸੂਲਪੁਰੀ, ਡੀ ਟੀ ਐਫ ਆਗੂ ਕੁਲਵਿੰਦਰ ਖਟਕੜ, ਸੰਤੋਸ਼ ਖਟਕੜ ਅਤੇ ਤਰਕਸ਼ੀਲ ਆਗੂ ਸੱਤਪਾਲ ਸਲੋਹ ਨੇ ਸੰਬੋਧਨ ਕੀਤਾ।ਬੁਲਾਰਿਆਂ ਨੇ ਕਿਹਾ ਕਿ ਕਾਲੇ ਕਨੂੰਨ ਜਿੱਥੇ ਕਿਸਾਨ ਵਿਰੋਧੀ ਹਨ ਉੱਥੇ ਮਜ਼ਦੂਰਾਂ ਲਈ ਵੀ ਬਹੁਤ ਘਾਤਕ ਹਨ ।ਇਨ੍ਹਾਂ ਦੇ ਲਾਗੂ ਹੋਣ ਨਾਲ ਕਾਲਾ ਬਾਜ਼ਾਰੀ ਵਿਆਪਕ ਰੂਪ ਵਿੱਚ ਵਧੇਗੀ, ਮਹਿੰਗਾਈ ਇਸ ਹੱਦ ਤਕ ਵਧ ਜਾਵੇਗੀ ਕਿ ਆਮ ਆਦਮੀ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੋ ਜਾਵੇਗਾ ਅਤੇ ਬੇਰੁਜ਼ਗਾਰੀ ਵਿੱਚ ਵੀ ਬਹੁਤ ਵਾਧਾ ਹੋਵੇਗਾ ।ਉਨ੍ਹਾਂ ਕਿਹਾ ਕਿ ਇਹ ਘੌਲ ਕੇਂਦਰ ਸਰਕਾਰ ਵਿਰੁੱਧ ਪੂਰੇ ਭਾਰਤ ਵਿੱਚ ਫੈਲਣ ਦੇ ਨਾਲ ਨਾਲ ਵਿਦੇਸ਼ਾਂ ਤੋਂ ਵੀ ਇਸ ਨੂੰ ਸਮਰਥਨ ਮਿਲ ਰਿਹਾ ਹੈ ।ਉਨ੍ਹਾਂ ਨੇ ਮਜ਼ਦੂਰਾਂ ਨੂੰ ਇਸ ਘੋਲ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਲਈ ਅਪੀਲ ਕੀਤੀ ।ਇਸ ਮੌਕੇ ਬੀਬੀ ਜੀਤੋ, ਚੰਨਣ ਕੌਰ, ਸੁਰਿੰਦਰ ਕੌਰ ਮਹੇ, ਪਰਮਜੀਤ ਕੌਰ ,ਕੁਲਵਿੰਦਰ ਸਿੰਘ ਚਾਹਲ ਖੁਰਦ, ਹਰਜਿੰਦਰ ਸਿੰਘ, ਦਵਿੰਦਰ ਸਿੰਘ,ਚੂਹੜ ਸਿੰਘ ਅਮਰੀਕ ਸਿੰਘ ਨਸੀਬ ਚੰਦ ਗੁਰਦਿਆਲ ਚੰਦ ਜ਼ੋਰ ਤੇ ਸੁਰਿੰਦਰ ਪੰਚ ਆਦਿ ਸਮੇਤ ਭਾਰੀ ਮਾਤਰਾ ਵਿੱਚ ਪਿੰਡ ਵਾਸੀ ਹਾਜ਼ਰ ਸਨ ।
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment