Sunday, December 20, 2020

ਵਿਦੇਸ਼ ਵਿਚ ਪੜਨ ਦੇ ਚਾਹਵਾਨ ਪ੍ਰਾਰਥੀਆਂ ਨੂੰ ਮੁਫ਼ਤ ਕਾਊਂਸਲਿੰਗ ਪ੍ਰਦਾਨ ਕਰੇਗਾ ਰੋਜ਼ਗਾਰ ਵਿਭਾਗ

ਰੁਪਿੰਦਰ ਕੌਰ, ਜ਼ਿਲਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ। 

ਨਵਾਂਸ਼ਹਿਰ, 20 ਦਸੰਬਰ (ਸੱਚ ਕੀ ਬੇਲਾ ਮੀਡੀਆ ਸੇਵਾ ) ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਵਿਦੇਸ਼ ਜਾ ਕੇ ਪੜਨ ਦੇ ਚਾਹਵਾਨ ਪ੍ਰਾਰਥੀ, ਜਿਨਾਂ ਦੇ ਆਈਲੈਟਸ ਵਿਚ ਹਰੇਕ ਮੌਡਿਊਲ ਵਿਚ 6 ਬੈਂਡ ਨਾਲ ਓਵਰਆਲ 6.5 ਬੈਂਡ ਹਨ ਅਤੇ ਜਿਨਾਂ ਨੇ ਬਾਰਵੀਂ ਜਾਂ ਗ੍ਰੈਜੂਏਸ਼ਨ ਮੌਜੂਦਾ ਸੈਸ਼ਨ ਦੌਰਾਨ ਪਾਸ ਕੀਤੀ ਹੋਵੇ, ਉਨਾਂ ਪ੍ਰਾਰਥੀਆਂ ਨੂੰ ਰੋਜ਼ਗਾਰ ਵਿਭਾਗ, ਪੰਜਾਬ ਵੱਲੋਂ ਮੁਫ਼ਤ ਕਾਊਂਸਲਿੰਗ ਪ੍ਰਦਾਨ ਕੀਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਜ਼ਿਲਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਰੁਪਿੰਦਰ ਕੌਰ ਨੇ ਦੱਸਿਆ ਕਿ ਵਿਦੇਸ਼ ਵਿਚ ਪੜਾਈ ਦੀ ਫੀਸ, ਰਹਿਣ-ਸਹਿਣ ਅਤੇ ਆਉਣ-ਜਾਣ ਦੇ ਖ਼ਰਚੇ ਦਾ ਇੰਤਜਾਮ ਪ੍ਰਾਰਥੀ ਨੂੰ ਆਪਣੇ ਪੱਧਰ ’ਤੇ ਕਰਨਾ ਹੋਵੇਗਾ। ਉਨਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਕੰਮਕਾਜ ਵਾਲੇ ਦਿਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਡੀ. ਬੀ. ਈ. ਈ ਨਵਾਂਸ਼ਹਿਰ ਦੇ ਹੈਲਪਲਾਈਨ ਨੰਬਰ 88727-59915 ਉੱਤੇ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ ਜ਼ਿਲਾ ਪ੍ਰਬੰਧਕੀ ਕੰਪਲੈਕਸ, ਚੰਡੀਗੜ ਰੋਡ ਦੀ ਤੀਜੀ ਮੰਜ਼ਿਲ ’ਤੇ ਸਥਿਤ ਜ਼ਿਲਾ ਰੋਜ਼ਗਾਰ ਦਫ਼ਤਰ ਵਿਖੇ ਵੀ ਸੰਪਰਕ ਕੀਤਾ ਜਾ ਸਕਦਾ ਹੈ। 


No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...