Friday, January 1, 2021

ਸਾਲ 2021 ਦੀ ਆਮਦ ਦੀ ਖੁਸ਼ੀ ਵਿਚ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਹਾਨ ਕੀਰਤਨ ਦਰਬਾਰ

ਸਾਲ 2021 ਦੀ ਆਮਦ ਦੀ ਖੁਸ਼ੀ ਵਿਚ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਹੋਏ ਮਹਾਨ ਕੀਰਤਨ ਦਰਬਾਰ ਦੀਆਂ ਝਲਕੀਆਂ

ਬੰਗਾ : 1 ਜਨਵਰੀ : (ਮਨਜਿੰਦਰ ਸਿੰਘ )
ਸਾਲ 2021 ਦੀ ਆਮਦ ਦੀ ਖੁਸ਼ੀ ਵਿਚ ਨਵੇਂ ਸਾਲ ਨੂੰ ਜੀ ਆਇਆਂ ਕਹਿਣ ਲਈ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੀ ਸਮੂਹ ਮੈਨੇਜਮੈਂਟ ਵੱਲੋਂ ਸਮੂਹ ਅਦਾਰਿਆਂ ਦੇ ਸਟਾਫ਼, ਵਿਦਿਆਰਥੀਆਂ ਅਤੇ ਸੰਗਤਾਂ ਦੇ ਸਹਿਯੋਗ ਸਾਲ 2021 ਦੇ ਪਹਿਲੇ ਦਿਨ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ । ਇਸ ਮਹਾਨ ਕੀਰਤਨ ਦਰਬਾਰ ਦੀ ਆਰੰਭਤਾ ਸੰਗਤੀ ਰੂਪ ਵਿਚ ਕੀਤੇ ਗਏ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਹੋਈ। ਉਪਰੰਤ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਅਤੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਨੇ ਵੀ ਗੁਰਬਾਣੀ ਕੀਰਤਨ ਨਾਲ ਹਾਜ਼ਰੀਆਂ ਲਗਾਈਆਂ । ਮਹਾਨ ਕੀਰਤਨ ਦਰਬਾਰ ਵਿਚ ਸਜੇ ਦੀਵਾਨ ਵਿਚ ਭਾਈ ਸ਼ੌਕੀਨ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਜੀ ਸ੍ਰੀ ਅੰਮ੍ਰਿਤਸਰ ਵਾਲਿਆਂ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ । ਇਸ ਮੌਕੇ ਭਾਈ ਪਲਵਿੰਦਰ ਸਿੰਘ ਜੀ ਕਥਾ ਵਾਚਕ ਗੁ: ਚਰਨ ਕਵੰਲ ਪਾਤਸ਼ਾਹੀ ਛੇਵੀਂ ਜੀਂਦੋਵਾਲ ਬੰਗਾ ਨੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਰਾਹੀਂ ਗੁਰੂ ਸਾਹਿਬਾਨ ਵੱਲੋਂ ਦਰਸਾਏ ਸੇਵਾ ਮਾਰਗ ਤੇ ਚੱਲਦੇ ਹੋਏ ਬਾਣੀ ਅਤੇ ਬਾਣੇ ਦੇ ਧਾਰਨੀ ਹੋਣ ਲਈ ਪ੍ਰੇਰਿਆ । ਇਸ ਮੌਕੇ ਭਾਈ ਜੋਗਾ ਸਿੰਘ ਜੀ ਨੇ ਸੰਗਤੀ ਰੂਪ ਵਿਚ ਸਾਲ 2021 ਵਿਚ ਦੇਸ ਵਿਦੇਸ਼ ਵਿਚ ਵੱਸਦੀਆਂ ਸਰਬੱਤ ਸੰਗਤਾਂ, ਟਰੱਸਟ ਅਧੀਨ ਚੱਲਦੇ ਸਮੂਹ ਅਦਾਰਿਆਂ, ਸਟਾਫ਼ ਤੇ ਟਰੱਸਟ ਦੀ ਚੜ੍ਹਦੀਕਲਾ, ਹਸਪਤਾਲ ਮਰੀਜ਼ਾਂ ਦੀ ਸਿਹਤਯਾਬੀ ਲਈ ਅਤੇ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸ਼ੰਘਰਸ਼ ਵਿਚ ਕਿਸਾਨਾਂ ਦੀ ਜਿੱਤ ਲਈ ਅਰਦਾਸ ਕੀਤੀ। ਸਮਾਗਮ ਵਿਚ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਹਰਦੇਵ ਸਿੰਘ ਕਾਹਮਾ ਨੇ ਸਮੂਹ ਸੰਗਤਾਂ ਸਾਲ 2021 ਦੀਆਂ ਵਧਾਈਆਂ ਦਿੱਤੀਆਂ ਅਤੇ ਸੰਗਤਾਂ ਨੂੰ ਨਵੇਂ ਵਿਚ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ । ਕੁਲਵਿੰਦਰ ਸਿੰਘ ਢਾਹਾਂ ਸਕੱਤਰ ਟਰੱਸਟ ਨੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਉਹਨਾਂ ਨੇ ਇਸ ਮੌਕੇ ਕੈਨੇਡਾ ਤੋਂ ਬਰਜਿੰਦਰ ਸਿੰਘ ਢਾਹਾਂ ਟਰੱਸਟ ਮੈਂਬਰ ਵੱਲੋਂ ਭੇਜਿਆ ਵਧਾਈ ਸੰਦੇਸ਼ ਵੀ ਸੰਗਤਾਂ ਨਾਲ ਸਾਂਝਾ ਕੀਤਾ ।
ਮਹਾਨ ਕੀਰਤਨ ਦਰਬਾਰ ਵਿਚ ਹਰਦੇਵ ਸਿੰਘ ਕਾਹਮਾ ਪ੍ਰਧਾਨ, ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਕੁਲਵਿੰਦਰ ਸਿੰਘ ਢਾਹਾਂ ਜਰਨਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ,  ਮੈਡਮ ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਭਾਈ ਮਨਜੀਤ ਸਿੰਘ, ਲੰਬੜਦਾਰ ਸਵਰਨ ਸਿੰਘ ਕਾਹਮਾ, ਭਾਈ ਪ੍ਰਵੀਨ ਸਿੰਘ ਢਾਹਾਂ, ਭਾਈ ਨਰਿੰਦਰ ਸਿੰਘ ਢਾਹਾਂ ਅਤੇ ਟਰੱਸਟ ਅਧੀਨ ਚੱਲਦੇ  ਅਦਾਰਿਆਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਅਤੇ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦਾ ਸਮੂਹ ਸਟਾਫ਼, ਵਿਦਿਆਰਥੀ ਅਤੇ ਸਮੂਹ ਸਾਧ ਸੰਗਤਾਂ ਨੇ ਹਾਜ਼ਰੀ ਭਰੀ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ।

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...