ਬੰਗਾ 23,ਜਨਵਰੀ (ਮਨਜਿੰਦਰ ਸਿੰਘ) ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਦੇ ਨਾਲ ਨਾਲ ਕੇਂਦਰ ਸਰਕਾਰ ਨੂੰ ਸਬਕ ਵੀ ਸਿਖਾਇਆ ਜਾਵੇਗਾ ਤੇ ਕਿਸਾਨਾਂ ਦੀ ਟਰੈਕਟਰ ਰੈਲੀ ਤੈਅ ਯੋਜਨਾ ਅਨੁਸਾਰ ਦਿੱਲੀ ਆਊਟਰ ਰਿੰਗ ਰੋਡ ਤੇ ਸ਼ਾਂਤਮਈ ਹੋਵੇਗੀ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬੰਗਾ ਇਲਾਕੇ ਦੇ ਕਿਸਾਨ ਆਗੂ ਜਸਵਰਿੰਦਰ ਸਿੰਘ ਜੱਸਾ ਕਲੇਰਾਂ ਨੇ 26 ਜਨਵਰੀ ਦੀ ਟਰੈਕਟਰ ਰੈਲੀ ਲਈ ਬੰਗਾ ਤੋਂ ਵੱਖ ਵੱਖ ਪਿੰਡਾਂ ਤੋਂ ਆਏ ਨੌਜਵਾਨ ਕਿਸਾਨਾਂ ਦੀਆਂ ਟਰੈਕਟਰ ਟਰਾਲੀਆਂ ਦਾ ਜਥਾ ਰਵਾਨਾ ਕਰਨ ਸਮੇਂ ਕੀਤਾ।ਇਸ ਮੌਕੇ ਬੰਗਾ ਇਲਾਕੇ ਦੇ ਪਿੰਡ ਪਠਲਾਵਾ ਗੁਜਰਪੁਰ ,ਲਧਾਣਾ ਉੱਚਾ, ਕਲੇਰਾਂ ਆਦਿ ਪਿੰਡਾਂ ਦੇ ਕਿਸਾਨਾਂ ਦੇ ਜਥੇ ਟਰੈਕਟਰ ਟਰਾਲੀਆਂ ਰਾਹੀਂ ਦਿੱਲੀ ਨੂੰ ਰਵਾਨਾ ਹੋਏ।ਇਸ ਮੌਕੇ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਅਤੇ ਮੋਦੀ ਮੁਰਦਾਬਾਦ ਦੀ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।ਇਸ ਮੌਕੇ ਵੱਖ ਵੱਖ ਪਿੰਡਾਂ ਤੋਂ ਆਏ ਨੌਜਵਾਨ ਕਿਸਾਨਾਂ ਨੇ ਕਿਹਾ ਕਿ ਕਿਸਾਨੀ ਸੰਘਰਸ਼ ਵਿਚ ਪੰਜਾਬੀ ਕਿਸਾਨ ਮੂਹਰੇ ਹੋ ਕੇ ਲੜਾਈ ਲੜ ਰਹੇ ਹਨ ਕੇਂਦਰ ਸਰਕਾਰ ਇਸ ਵੇਲੇ ਬੁਖਲਾਹਟ ਵਿੱਚ ਆਈ ਹੋਈ ਹੈ ਕੇਂਦਰ ਨਾਲ ਹੁਣ ਆਰ ਪਾਰ ਦੀ ਲੜਾਈ ਹੋਵੇਗੀ ਤੇ ਜਿੱਤ ਕਿਸਾਨਾਂ ਦੀ ਹੀ ਹੋਵੇਗੀ ।ਉਨ੍ਹਾਂ ਕਿਹਾ ਕਿ ਸਾਡੇ ਆਗੂਆਂ ਦੇ ਕਹੇ ਅਨੁਸਾਰ ਕਿਸਾਨਾਂ ਦੀ ਟਰੈਕਟਰ ਰੈਲੀ ਤੈਅ ਯੋਜਨਾ ਅਨੁਸਾਰ ਦਿੱਲੀ ਆਊਟਰ ਰਿੰਗ ਤੇ ਸ਼ਾਂਤਮਈ ਹੋਵੇਗੀ ਜੇ ਕੇਂਦਰ ਸਰਕਾਰ ਜਾਂ ਦਿੱਲੀ ਪੁਲੀਸ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰੇਗੀ ਤਾਂ ਇਸ ਦੀ ਜ਼ਿੰਮੇਵਾਰ ਕੇਂਦਰ ਸਰਕਾਰ ਦੀ ਹੋਵੇਗੀ।ਇਸ ਮੌਕੇ ਇੰਦਰਜੀਤ ਮਾਨ ਬੰਗਾ , ਸੰਦੀਪ ਖੰਨਾ, ਵਾਰੀਆ ,ਅਜੀਤ ਕੈਂਥ, ਬਲਜੀਤ ਮਾਹਨੀਆਂ ਅਜੀਤ ਜੀਤਾ , ਪਰਮਿੰਦਰ ਬਿੱਲਾ ,ਜਸਪ੍ਰੀਤ ਬਿੰਦਰ, ਹੈਪੀ ,ਮਨਪ੍ਰੀਤ , ਹੁਸਨ ਮੁਹੰਮਦ, ਸੁਖਵਿੰਦਰ ਸਿੰਘ ਝਿੱਕਾ, ਸਤਵਿੰਦਰ ਕਾਲੀ, ਅਭਿਸ਼ੇਕ ਵਾਲੀਆ, ਸੁਖਵਿੰਦਰ ਪਠਲਾਵਾ, ਜਿੰਦਰ ਮੱਲ ,ਬਾਬਾ ਗੁਰਪ੍ਰੀਤ ਸਿੰਘ ਪਠਲਾਵਾ, ਜਸਕਰਨ ਜੱਸਾ ,ਗੁਜ਼ਰਪੁਰ ਜਗਦੀਸ਼ ਸਿੰਘ ਦਵਿੰਦਰ ਸਿੰਘ ,ਪਲਵਿੰਦਰ ਸਿੰਘ, ਮਨਦੀਪ ਸਿੰਘ, ਬਲਜੀਤ ਸਿੰਘ ਕੰਨੂ, ਜਸਪਾਲ ਸਿੰਘ ਪਠਲਾਵਾ, ਜੋਗਿੰਦਰ ਸਿੰਘ, ਤਰਸੇਮ ਸਿੰਘ ,ਪਾਖਰ ਸਿੰਘ ਪਠਲਾਵਾ ਹਰਮਨ ਪਠਲਾਵਾ ਆਦਿ ਰਵਾਨਾ ਹੋਏ ਜੱਥੇ ਵਿੱਚ ਮੌਜੂਦ ਸਨ ।
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment