Sunday, January 10, 2021

ਮਾਣਯੋਗ ਚੀਫ਼ ਜਸਟਿਸ ਵੱਲੋਂ ਅਦਾਲਤਾਂ ਦੇ ਕੰਮ ਆਮ ਵਾਂਗ ਕਰਨ ਦੇ ਹੁਕਮਾਂ ਦਾ ਸਵਾਗਤ

ਅਮਰਜੀਤ ਸਿੰਘ ਕਰਨਾਣਾ ਪ੍ਰਧਾਨ ਸ਼ਹੀਦ ਭਗਤ ਸਿੰਘ ਸੋਸ਼ਲ ਵੈਲਫੇਅਰ ਐਂਡ ਕਲਚਰਲ ਸੁਸਾਇਟੀ ਪੰਜਾਬ  

ਬੰਗਾ10, ਜਨਵਰੀ (ਮਨਜਿੰਦਰ ਸਿੰਘ ) ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮਾਣਯੋਗ ਚੀਫ਼ ਜਸਟਿਸ ਵੱਲੋਂ ਲੋਅਰ ਅਦਾਲਤਾਂ ਦੇ ਕੰਮ ਆਮ ਵਾਂਗ ਸ਼ੁਰੂ ਕਰਨ ਦੇ ਹੁਕਮ ਜਾਰੀ ਕੀਤੇ ਹਨ ਜੋ ਕਿ ਕੋਵਿੰਡ 1 9 ਦੀ ਮਹਾਮਾਰੀ  ਕਾਰਨ ਪਿਛਲੇ ਕਰੀਬ 1 0ਮਹੀਨੇ ਤੋਂ ਰੁਕੇ ਹੋਏ ਹਨ' ਹੁਣ ਇਨ੍ਹਾਂ ਅਦਾਲਤਾਂ ਵਿਚ ਮਾਣਯੋਗ ਜੱਜ ਆਮ ਵਾਂਗ ਹਾਜ਼ਰ ਹੋਣਗੇ ।ਇਸ ਬਾਰੇ ਜਾਣਕਾਰੀ ਦਿੰਦਿਆਂ ਸ਼ਹੀਦ ਭਗਤ ਸਿੰਘ ਸੋਸ਼ਲ ਵੈਲਫੇਅਰ ਐਂਡ ਕਲਚਰਲ ਸੁਸਾਇਟੀ ਪੰਜਾਬ ਦੇ ਪ੍ਰਧਾਨ ਅਮਰਜੀਤ ਸਿੰਘ ਕਰਨਾਣਾ ਨੇ ਕਿਹਾ ਕਿ ਉਹ ਮਾਣਯੋਗ ਚੀਫ਼ ਜਸਟਿਸ ਦੇ ਇਨ੍ਹਾਂ ਹੁਕਮਾਂ ਦਾ ਸਵਾਗਤ ਅਤੇ ਤਹਿ ਦਿਲੋਂ ਧੰਨਵਾਦ ਕਰਦੇ ਹਨ ।ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਉਨ੍ਹਾਂ ਦੀ ਸੰਸਥਾ ਨੇ ਇਸ ਬਾਰੇ ਬੇਨਤੀ ਪੱਤਰ ਵੀ ਭੇਜਿਆ ਸੀ । ਇਨ੍ਹਾਂ ਹੁਕਮਾਂ ਨਾਲ ਮਾਨਯੋਗ ਲੋਅਰ ਅਦਾਲਤਾਂ ਦੇ ਕੰਮ ਆਮ ਵਾਂਗ ਸ਼ੁਰੂ ਹੋ ਜਾਣਗੇ ਅਤੇ ਇਨਸਾਫ਼ ਦੀ ਉਡੀਕ ਵਿੱਚ ਬੈਠੇ ਲੋਕਾਂ ਨੂੰ ਜਲਦੀ ਇਨਸਾਫ ਮਿਲੇਗਾ ।     

No comments:

Post a Comment

ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ

ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...