ਬੰਗਾ ਦੀ ਧਾਰਮਿਕ ਸ਼ਖਸ਼ੀਅਤ ਬੀਬੀ ਸੁਖਜੀਤ ਕੌਰ ਜੀ ਸੁਪਤਨੀ ਸਵ: ਸ. ਉਂਕਾਰ ਸਿੰਘ ਸੋਢੀ ਦੋ ਪੁੱਤਰ ਜਗਜੀਤ ਸਿੰਘ ਸੋਡੀ ( ਮੈਂਬਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰਸੱਟ ਢਾਹਾਂ ਕਲੇਰਾਂ,) , ਕਮਲਜੀਤ ਸਿੰਘ ਅਤੇ ਇੱਕ ਸਪੁੱਤਰੀ ਗੁਰਪ੍ਰੀਤ ਕੌਰ(ਪਤਨੀ ਮਨਜਿੰਦਰ ਸਿੰਘ ਪੱਤਰਕਾਰ ) ਦੇ ਮਾਤਾ ਜੋ ਬੀਤੇ ਦਿਨੀ ਸਦੀਵੀ ਵਿਛੋੜਾ ਦੇ ਗਏ ਸਨ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ ਅੱਜ ਗੁਰਦਆਰਾ ਗੁ: ਬਾਬਾ ਸ੍ਰੀ ਚੰਦ ਜੀ ਮਸੰਦਾਂ ਪੱਟੀ ਬੰਗਾ ਵਿਖੇ ਅਤਿੰਮ ਅਰਦਾਸ ਅਤੇ ਸ਼ਰਧਾਜ਼ਲੀ ਸਮਾਗਮ ਹੋਇਆ। ਇਸ ਮੌਕੇ ਭਾਈ ਸੰਦੀਪ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਜੀ ਨੇ ਗੁਰਬਾਣੀ ਕੀਰਤਨ ਕੀਤਾ। ਸ਼ਰਧਾਂਜਲੀ ਸਮਾਗਮ ਵਿਚ ਜਥੇਦਾਰ ਸਤਨਾਮ ਸਿੰਘ ਲਾਦੀਆਂ ਨੇ ਧਾਰਮਿਕ ਹਸਤੀ ਅਤੇ ਨਿਸ਼ਕਾਮ ਸੇਵਕ ਬੀਬੀ ਸੁਖਜੀਤ ਕੌਰ ਜੀ ਦੀ ਸ਼ਖਸ਼ੀਅਤ ਬਾਰੇ ਚਾਣਨਾ ਪਾਉਂਦੇ ਹੋਏ ਕਿਹਾ ਕਿ ਬੀਬੀ ਜੀ ਦਾ ਸਦੀਵੀ ਵਿਛੋੜਾ ਦੇ ਜਾਣਾ ਕਦੇ ਵੀ ਪੂਰਾ ਨਾ ਹੋਣ ਵਾਲਾ ਘਾਟਾ ਹੈ । ਜਥੇਦਾਰ ਸਤਨਾਮ ਸਿੰਘ ਲਾਦੀਆਂ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ ਸ਼੍ਰੋਮਣੀ ਅਕਾਲੀ ਦਲ ਨੇ ਸਵ: ਬੀਬੀ ਜੀ ਦੇ ਪਰਿਵਾਰ ਅਤੇ ਰਿਸ਼ਤੇਦਾਰਾਂ ਵੱਲੋਂ ਦੁੱਖ ਦੀ ਇਸ ਘੜੀ ਵਿੱਚ ਸ਼ਾਮਿਲ ਹੋਈਆਂ ਸਮੂਹ ਸੰਗਤਾਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਸ਼ਰਧਾਜ਼ਲੀ ਸਮਾਗਮ ਵਿੱਚ ਡਾ. ਸੁਖਵਿੰਦਰ ਕੁਮਾਰ ਸੁੱਖੀ ਵਿਧਾਇਕ ਹਲਕਾ ਬੰਗਾ, ਜਥੇਦਾਰ ਬੁੱਧ ਸਿੰਘ ਬਲਾਕੀਪੁਰ ਜ਼ਿਲ੍ਹਾ ਪ੍ਰਧਾਨ ਸ਼ਰੋਮਣੀ ਅਕਾਲੀ ਦਲ, ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰਸੱਟ ਢਾਹਾਂ ਕਲੇਰਾਂ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰਸੱਟ ਢਾਹਾਂ ਕਲੇਰਾਂ, ਅਮਰੀਕ ਸਿੰਘ ਮਾਨ ਮੀਤ ਪ੍ਰਧਾਨ ਗੁਰੂ ਅਰਜਨ ਦੇਵ ਚੈਰੀਟੇਬਲ ਹਸਪਤਾਲ ਬੰਗਾ, ਹਰਪ੍ਰਭਮਹਿਲ ਸਿੰਘ ਬਰਨਾਲਾ ਜ਼ਿਲਾ ਪ੍ਰਧਾਨ ਲੋਕ ਇਨਸਾਫ਼ ਪਾਰਟੀ, ਡਾ. ਗੁਰਨਾਮ ਸਿੰਘ ਪ੍ਰਿੰਸੀਪਲ ਖਾਲਸਾ ਕਾਲਜ ਡੁਮੇਲੀ, ਨਵਦੀਪ ਸਿੰਘ ਅਨੋਖਰਵਾਲ, ਬਲਜਿੰਦਰ ਸਿੰਘ ਹੈਪੀ, ਭਾਈ ਜੋਗਾ ਸਿੰਘ, ਕਰਮਜੀਤ ਸਿੰਘ ਪ੍ਰਧਾਨ ਸਬਜ਼ੀ ਮੰਡੀ ਬੰਗਾ, ਗੁਰਚਰਨ ਸਿੰਘ, ਸੰਸਾਰ ਸਿੰਘ ਮਾਨ, ਗੁਲਜ਼ਾਰ ਸਿੰਘ, ਲੰਬੜਦਾਰ ਮਨਮੋਹਨ ਸਿੰਘ ਢਾਹਾਂ, ਦਵਿੰਦਰ ਸਿੰਘ ਢਿੱਲੋਂ ਯੂ.ਐਸ.ਏ., ਗੁਰਦੀਪ ਸਿੰਘ ਢਾਹਾਂ, ਰਣਵੀਰ ਸਿੰਘ ਰਾਣਾ ਐਮ.ਸੀ. ਬੰਗਾ, ਕਰਨਪ੍ਰੀਤ ਸਿੰਘ ਸੋਢੀ,ਐਨ ਆਰ ਆਈ ਨੰਬਰਦਾਰ ਇੰਦਰਜੀਤ ਸਿੰਘ ਮਾਨ, , ਸੁਰਿੰਦਰ ਸਿੰਘ ਸੋਢੀ, ਹਿੰਮਤ ਤੇਜਪਾਲ, ਸੁਰਿੰਦਰ ਕੁਮਾਰ ਚੱਢਾ, ਡਾ. ਪ੍ਰਿਤਪਾਲ ਸਿੰਘ, ਰਣਜੀਤ ਸਿੰਘ ਮਾਨ, ਨਰਿੰਦਰ ਸਿੰਘ ਢਾਹਾਂ, ਸੁਰਜੀਤ ਸਿੰਘ ਜਗਤਪੁਰ, ਰਾਜਿੰਦਰਪਾਲ ਸਿੰਘ ਤੋਂ ਇਲਾਵਾ ਗੁਰੂ ਅਰਜਨ ਦੇਵ ਚੈਰੀਟੇਬਲ ਹਸਪਤਾਲ ਬੰਗਾ, ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦਾ ਸਮੂਹ ਸਟਾਫ਼, ਇਲਾਕੇ ਦੀਆਂ ਧਾਰਮਿਕ, ਸਮਾਜਿਕ ਅਤੇ ਸਿਆਸੀ ਸ਼ਖਸ਼ੀਅਤਾਂ ਨੇ ਪੁੱਜਕੇ ਸਵ: ਸੁਖਜੀਤ ਕੌਰ ਜੀ ਨੂੰ ਆਪਣੇ ਸ਼ਰਧਾ ਦੇ ਫੁੱਲ ਭੇਟ ਕੀਤੇ ।
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment