Monday, January 4, 2021

ਕਾਹਮਾ ਦੇ ਸੰਘਰਸ਼ੀ ਕਿਸਾਨਾਂ ਦਾ ਦੂਜਾ ਜਥਾ ਦਿੱਲੀ ਰਵਾਨਾ:

ਬੰਗਾ   4 ਜਨਵਰੀ (ਮਨਜਿੰਦਰ ਸਿੰਘ  )ਬੰਗਾ ਤੋਂ ਚਾਰ ਕਿਲੋਮੀਟਰ ਦੀ ਦੂਰੀ ਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ  ਨਗਰ  ਦੇ  ਪਿੰਡ ਕਾਹਮਾ ਤੋਂ ਅੱਜ ਨੌਜਵਾਨ ਭਾਰਤ ਸਭਾ  ਦਾ ਦੂਜਾ ਜਥਾ ਦਿੱਲੀ ਲਈ ਰਵਾਨਾ ਹੋਇਆ। ਇਸ ਜਥੇ ਵਿਚ ਮਲਕੀਤ ਸਿੰਘ, ਪਰਮਜੀਤ ਸਿੰਘ, ਬਲਜੀਤ ਸਿੰਘ,ਹਰਜੀਤ ਸਿੰਘ, ਇੰਦਰਜੀਤ ਸਿੰਘ ਸਮੇਤ 20 ਨੌਜਵਾਨ ਸ਼ਾਮਲ ਸਨ ।ਮਲਕੀਤ ਸਿੰਘ ਨੇ ਦੱਸਿਆ ਕਿ ਦਿੱਲੀ ਦੇ ਕਿਸਾਨੀ ਮੋਰਚੇ ਵਿਚ ਸ਼ਾਮਲ ਹੋਣ ਲਈ ਨੌਜਵਾਨਾਂ ਵਿਚ ਭਾਰੀ ਉਤਸ਼ਾਹ ਹੈ ਅਤੇ ਮੋਦੀ ਸਰਕਾਰ ਵਿਰੁੱਧ ਅੰਤਾਂ ਦਾ ਰੋਹ ਹੈ ।ਇਸ ਜਥੇ ਨੂੰ ਨਵਾਂਸ਼ਹਿਰ ਦੇ ਰਿਲਾਇੰਸ ਕੰਪਨੀ ਦੇ ਸੁਪਰ ਸਟੋਰ ਅੱਗੇ 100 ਦਿਨਾਂ ਤੋਂ ਚੱਲ ਰਹੇ ਕਿਸਾਨੀ ਧਰਨੇ ਤੋਂ ਗੁਰਬਖਸ਼ ਕੌਰ ਸੰਘਾ, ਭੁਪਿੰਦਰ ਸਿੰਘ ਵੜੈਚ, ਪਰਮਜੀਤ ਸਿੰਘ ਸ਼ਹਾਬਪੁਰ,ਗੁਰਦਿਆਲ ਰੱਕੜ,ਜਸਵੀਰ ਸਿੰਘ ਮਹਾਲੋਂ ਨੇ ਰਵਾਨਾ ਕੀਤਾ ।

No comments:

Post a Comment

ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ

ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...