Wednesday, January 13, 2021

ਸ਼ਹੀਦ ਭਗਤ ਸਿੰਘ ਸੋਸ਼ਲ ਵੈਲਫੇਅਰ ਐਂਡ ਕਲਚਰਲ ਸੁਸਾਇਟੀ ਵੱਲੋਂ ਲੋਹੜੀ ਦਾ ਤਿਉਹਾਰ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਮਨਾਇਆ ਗਿਆ

ਸ਼ਹੀਦ ਭਗਤ ਸਿੰਘ ਵੈਲਫੇਅਰ ਐਂਡ ਕਲਚਰਲ ਸੁਸਾਇਟੀ ਦੇ ਪ੍ਰਧਾਨ ਅਮਰਜੀਤ ਸਿੰਘ ਕਰਨਾਣਾ ਅਤੇ ਹੋਰ ਨੌਜਵਾਨ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜਦੇ ਹੋਏ  

ਬੰਗਾ 13 ਜਨਵਰੀ (ਮਨਜਿੰਦਰ ਸਿੰਘ ) ਬੰਗਾ ਹਲਕੇ ਵਿੱਚ ਪੈਂਦੇ ਪਿੰਡ ਕਰਨਾਣਾ ਵਿਖੇ ਸ਼ਹੀਦ ਭਗਤ ਸਿੰਘ ਸੋਸ਼ਲ ਵੈੱਲਫੇਅਰ ਅਤੇ ਕਲਚਰਲ ਸੁਸਾਇਟੀ ਪੰਜਾਬ  ਵੱਲੋਂ   ਲੋਹੜੀ ਦਾ ਤਿਉਹਾਰ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਮਨਾਇਆ ਗਿਆ ।ਇਸ ਮੌਕੇ ਮੋਦੀ ਸਰਕਾਰ ਦੇ ਕਾਲੇ ਕਾਨੂੰਨ ਅਤੇ ਮੋਦੀ ਸਰਕਾਰ ਦੇ ਖ਼ਿਲਾਫ਼ ਮੁਰਦਾਬਾਦ ਦੇ ਨਾਅਰੇ ਲਾਏ ਗਏ ਅਤੇ ਸੁਸਾਇਟੀ ਦੇ ਪ੍ਰਧਾਨ ਅਮਰਜੀਤ ਸਿੰਘ ਕਰਨਾਣਾ ਨੇ    ਇਸ ਮੌਕੇ ਕਿਹਾ ਕਿ ਜੇ ਮੋਦੀ ਸਰਕਾਰ ਵਿੱਚ ਥੋੜ੍ਹੀ ਵੀ ਸ਼ਰਮ ਹੈ ਤਾਂ ਉਸ ਨੂੰ ਇਹ ਕਾਲੇ ਕਾਨੂੰਨ ਜਲਦੀ ਤੋਂ ਜਲਦੀ ਵਾਪਸ ਲੈ ਲੈਣੇ ਚਾਹੀਦੇ ਹਨ  ਕਿਉਂ ਕਿ ਇਸ ਸੰਘਰਸ਼ ਵਿੱਚ ਪਹਿਲਾਂ ਹੀ 60 ਤੋਂ ਵੱਧ ਕਿਸਾਨ ਸ਼ਹੀਦੀ ਪਾ ਚੁੱਕੇ ਹਨ ! ਇਸ ਮੌਕੇ ਉਂਕਾਰ ਸਿੰਘ, ਸਤਨਾਮ ਸਿੰਘ' ਸਲੀਮ ,ਪਰਮਜੀਤ ਸਿੰਘ ,ਬਲਜੀਤ ਸਿੰਘ, ਜੋਨੀ , ਹਰਗੋਪਾਲ ,ਆਦਿ ਹਾਜ਼ਰ ਸਨ 

No comments:

Post a Comment

ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ

ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...