ਬੰਗਾ 7,ਜਨਵਰੀ (ਮਨਜਿੰਦਰ ਸਿੰਘ) ਰਾਜ ਸਭਾ ਮੈਂਬਰ ਸਰਦਾਰ ਸੁਖਦੇਵ ਸਿੰਘ ਢੀਂਡਸਾ ਦੀ ਪ੍ਰਧਾਨਗੀ ਹੇਠ ਦੂਸਰੀ ਵਾਰ ਹੋਂਦ ਵਿੱਚ ਆਏ ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ )ਦੀਆਂ ਸਰਗਰਮੀਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਹਲਕੇ ਬੰਗਾਂ ਵਿੱਚ ਤੇਜ਼ ਹੋਣ ਦੀ ਜਾਣਕਾਰੀ ਮਿਲੀ ਹੈ।ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਪਾਰਟੀ ਦੇ ਇੱਕ ਸੀਨੀਅਰ ਆਗੂ ਨੇ ਬੰਗਾ ਹਲਕਾ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ)ਦੇ ਨੇਤਾ ਦੇ ਘਰ ਕੁਝ ਹੋਰ ਅਕਾਲੀ ਆਗੂਆਂ ਨਾਲ ਮੀਟਿੰਗ ਕੀਤੀ ਹੈ।ਇਸ ਬਾਰੇ ਪੱਤਰਕਾਰ ਨੇ ਫੋਨ ਤੇ ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਦੇ ਸੀਨੀਅਰ ਆਗੂ ਸਾਬਕਾ ਸੰਸਦੀ ਸਕੱਤਰ ਦੇਸ ਰਾਜ ਧੁੱਗਾ ਤੋਂ ਜਾਣਕਾਰੀ ਲਈ ਤਾਂ ਉਨ੍ਹਾਂ ਇਸ ਬਾਰੇ ਸਹਿਮਤੀ ਜਤਾਉਂਦਿਆਂ ਕਿਹਾ ਕਿ ਪਾਰਟੀ ਪੂਰੇ ਪੰਜਾਬ ਵਿੱਚ ਆਪਣਾ ਵਿਸਥਾਰ ਕਰ ਰਹੀ ਹੈ ਉਸੇ ਲੜੀ ਤਹਿਤ ਬੰਗਾ ਦੇ ਕੁਝ ਸ਼੍ਰੋਮਣੀ ਅਕਾਲੀ ਦਲ(ਬਾਦਲ ) ਦੇ ਆਗੂਆਂ ਨਾਲ ਸਾਡੀ ਗੱਲ ਚੱਲ ਰਹੀ ਹੈ । ਜਲਦੀ ਹੀ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਹੋਰ ਪਾਰਟੀਆਂ ਦੇ ਆਗੂ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਵਿੱਚ ਸ਼ਾਮਲ ਹੋਣਗੇ ਤੇ 2022 ਦੀ ਵਿਧਾਨ ਸਭਾ ਇਲੈਕਸ਼ਨ ਵਿੱਚ ਸਾਡਾ ਕੈਂਡੀਡੇਟ ਦੂਸਰੀਆਂ ਪਾਰਟੀਆਂ ਨੂੰ ਬਰਾਬਰ ਦੀ ਟੱਕਰ ਦਵੇਗਾ ।
No comments:
Post a Comment