ਬੰਗਾ ਜਨਵਰੀ26( ਮਨਜਿੰਦਰ ਸਿੰਘ) ਅੱਜ 26 ਜਨਵਰੀ ਗਣਤੰਤਰ ਦਿਵਸ ਦੇ ਮੌਕੇ ਬੰਗਾ ਹਲਕੇ ਦੇ ਪਿੰਡ ਕਰਨਾਣਾ ਤੋਂ ਮੋਦੀ ਦੀ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਰੋਸ ਵਜੋਂ ਭਾਰੀ ਮਾਤਰਾ ਵਿੱਚ ਟਰੈਕਟਰ ਟਰਾਲੀਆਂ ਦਾ ਮਾਰਚ ਕੱਢਿਆ ਗਿਆ। ਇਹ ਰੋਸ ਮਾਰਚ ਕਾਲੇ ਕਾਨੂੰਨਾਂ ਦੇ ਖ਼ਿਲਾਫ਼ , ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ ਅਤੇ ਮੋਦੀ ਸਰਕਾਰ ਮੁਰਦਾਬਾਦ ਦੇ ਨਾਅਰੇ ਲਾਉਂਦਾ ਹੋਇਆ ਭਰੋਮਜਾਰਾ, ਭੂਖੜੀ , ਰਸੂਲਪੁਰ ,ਗੁਣਾਚੌਰ ਪੂਨੀਆ ਆਦਿ ਪਿੰਡਾਂ ਵਿੱਚੋਂ ਹੁੰਦਾ ਹੋਇਆ ਕਰਨਾਣਾ ਵਿਖੇ ਸਮਾਪਤ ਹੋਇਆ । ਇਸ ਮੌਕੇ ਔਰਤਾਂ ਅਤੇ ਬੱਚੇ ਵੀ ਭਾਰੀ ਮਾਤਰਾ ਵਿੱਚ ਮੌਜੂਦ ਸਨ ¦ ਇਸ ਮੌਕੇ ਮੌਜੂਦ ਐੱਨ ਆਰ ਆਈ ਮੈਡਮ ਬਲਜਿੰਦਰ ਕੌਰ ਜਿਨ੍ਹਾਂ ਦਾ ਇਸ ਟਰੈਕਟਰ ਮਾਰਚ ਕੱਢਣ ਵਿੱਚ ਵਿਸ਼ੇਸ਼ ਉਪਰਾਲਾ ਦੱਸਿਆ ਜਾ ਰਿਹਾ ਹੈ , ਨੇ ਕਿਹਾ ਕਿ ਅਸੀਂ ਆਪਣੇ ਕਿਸਾਨ ਵੀਰਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲ ਰਹੀਆਂ ਹਾਂ ਅਤੇ ਕਾਨੂੰਨ ਵਾਪਸ ਹੋਣ ਤੱਕ ਸਾਡਾ ਇਹ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਅਮਰਜੀਤ ਸਿੰਘ ਕਰਨਾਣਾ ,ਰਣਜੀਤ ਸਿੰਘ ਰਾਣਾ, ਸੂਬੇਦਾਰ ਗੁਰਨਾਮ ਸਿੰਘ ,ਬਲਬੀਰ ਕਰਨਾਣਾ ਅਤੇ ਕਮਲਜੀਤ ਸਿੰਘ ਆਦਿ ਬੁਲਾਰਿਆਂ ਨੇ ਕਿਹਾ ਕਿ ਇਹ ਟਰੈਕਟਰ ਮਾਰਚ ਤਾਂ ਇੱਕ ਸ਼ੁਰੂਆਤ ਹੈ ਜੇ ਬਿੱਲ ਵਾਪਸ ਨਾ ਲਏ ਗਏ ਤਾਂ ਜਲਦੀ ਹੀ ਸੰਸਦ ਦਾ ਘਿਰਾਓ ਕੀਤਾ ਜਾਵੇਗਾ ਤੇ ਬਿੱਲ ਵਾਪਸ ਕਰਾਉਣ ਤੱਕ ਇਹ ਸੰਘਰਸ਼ ਜਾਰੀ ਰਹੇਗਾ । ਇਸ ਮੌਕੇ ਡਾ ਜੈਸਮੀਨ ਪਰਮਾਰ,ਰਵਿੰਦਰ ਸਿੰਘ ,ਨੰਬਰਦਾਰ ਅਵਤਾਰ ਸਿੰਘ ਗੁਰਨਾਮ ਸਿੰਘ ਸੂਬੇਦਾਰ ,ਬਲਰਾਮ ਸਿੰਘ, ਗੁਰਨਾਮ ਸਿੰਘ ,ਸ਼ਕਤੀ ਕੁਮਾਰ ਦੇਵ,ਸਰਪੰਚ ਯੁਧਵੀਰ ਸਿੰਘ ,ਲਖਵੀਰ ਸਿੰਘ ਨੰਬਰਦਾਰ, ਮਨਜੀਤ ਕੌਰ ਪੰਚ ,ਸੁਖਵਿੰਦਰ ਕੌਰ ਪੰਚ, ਮਨਜੀਤ ਸਿੰਘ, ਕਮਲਜੀਤ ਸਿੰਘ, ਹਰਵਿੰਦਰ ਸਿੰਘ ਮੋਨੂੰ, ਗੁਰਦੀਪ ਸਿੰਘ ਪਰਹਾਰ , ਆਦਿ ਭਾਰੀ ਮਾਤਰਾ ਵਿਚ ਇਲਾਕਾ ਨਿਵਾਸੀ ਮੌਜੂਦ ਸਨ।
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment