Saturday, January 23, 2021

ਸਰਕਾਰੀ ਸਕੂਲ ਮੁਕੰਦਪੁਰ ਵਿਖੇ ਹੋਵੇਗਾ ਜ਼ਿਲਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਸਮਾਗਮ -- ਜ਼ਿਲੇ ਵਿਚ ਵੱਖ-ਵੱਖ ਥਾਵਾਂ ’ਤੇ ਵਿਸ਼ੇਸ਼ ਵੈਨ ਰਾਹੀਂ ਵੀ ਵੋਟਰਾਂ ਨੂੰ ਕੀਤਾ ਜਾਵੇਗਾ ਜਾਗਰੂਕ

ਡਾ. ਸ਼ੇਨਾ ਅਗਰਵਾਲ ਆਈ ਏ ਐਸ,  ਜ਼ਿਲਾ ਚੋਣ ਅਫ਼ਸਰ  

ਬੰਗਾ   23 ਜਨਵਰੀ : (ਮਨਜਿੰਦਰ ਸਿੰਘ  )
ਬੰਗਾ ਹਲਕੇ ਦੇ ਨਗਰ ਮੁਕੰਦਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ  ਵਿਖੇ 25 ਜਨਵਰੀ  ਨੂੰ ਸਵੇਰੇ11 ਵਜੇ  ਜ਼ਿਲਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਸਮਾਗਮ ਹੋਵੇਗਾ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਵੋਟਰਾਂ ਨੂੰ ਵੋਟ ਦੇ ਅਧਿਕਾਰ ਦੇ ਮਹੱਤਵ ਤੋਂ ਜਾਣੂ ਕਰਵਾਉਣ ਦੇ ਉਦੇਸ਼ ਨਾਲ ਕਰਵਾਏ ਜਾਣ  ਵਾਲੇ ਇਸ ਸਮਾਗਮ ਵਿਚ ਨਵੇਂ ਬਣੇ ਵੋਟਰਾਂ ਤੋਂ ਇਲਾਵਾ ਵੋਟਰ ਜਾਗਰੂਕਤਾ ਮੁਹਿੰਮ ਵਿਚ ਵਧੀਆ ਕੰਮ ਕਰਨ ਵਾਲੀਆਂ ਸ਼ਖਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲੇ ਵਿਚ ਵੱਖ-ਵੱਖ ਥਾਵਾਂ ’ਤੇ ਵਿਸ਼ੇਸ਼ ਤੌਰ ’ਤੇ ਤਿਆਰ ਕੀਤੀ ਗਈ ਜਾਗਰੂਕਤਾ ਵੈਨ ਰਾਹੀਂ ਜ਼ਿਲਾ ਵਾਸੀਆਂ ਨੂੰ ਵੋਟ ਦੇ ਮਹੱਤਵ ਬਾਰੇ ਜਾਗਰੂਕ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਇਹ ਵੈਨ 25 ਜਨਵਰੀ ਨੂੰ ਸਵੇਰੇ 10 ਵਜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਤੋਂ ਰਵਾਨਾ ਕੀਤੀ ਜਾਵੇਗੀ। ਇਸ ਮੌਕੇ ਲੜਕੀਆਂ ਵੱਲੋਂ ਗਿੱਧੇ ਦੀ ਪੇਸ਼ਕਾਰੀ ਕੀਤੀ ਜਾਵੇਗੀ ਅਤੇ ਟ੍ਰਾਂਸਜੈਂਡਰ ਆਈਕਾਨ ਪ੍ਰੀਤੀ ਮਹੰਤ ਵੱਲੋਂ ਵੋਟਰਾਂ ਨੂੰ ਸੰਦੇਸ਼ ਦਿੱਤਾ ਜਾਵੇਗਾ। ਇਸ ਤੋਂ ਬਾਅਦ ਸਵੇਰੇ 11.15 ਵਜੇ ਇਹ ਵੈਨ ਜ਼ਿਲਾ ਸੇਵਾ ਕੇਂਦਰ (ਤਹਿਸੀਲ ਕੰਪਲੈਕਸ) ਨਵਾਂਸ਼ਹਿਰ ਅਤੇ ਦੁਪਹਿਰ 12.30 ਵਜੇ ਬੱਸ ਸਟੇਂਡ ਨਵਾਂਸ਼ਹਿਰ ਪਹੁੰਚੇਗੀ, ਜਿਥੇ ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰਾਂ ਵੱਲੋਂ ਵੋਟਰ ਜਾਗਰੂਕਤਾ ਨਾਟਕ ਖੇਡਿਆ ਜਾਵੇਗਾ। ਇਸ ਉਪਰੰਤ ਦੁਪਹਿਰ 2 ਵਜੇ ਸ਼ੂਗਰ ਮਿੱਲ ਨਵਾਂਸ਼ਹਿਰ ਦੇ ਬਾਹਰ ਪੀ. ਡਬਲਿਊ. ਡੀ ਆਈਕਾਨ ਕਸ਼ਮੀਰ ਸਿੰਘ ਸਨਾਵਾ ਵੱਲੋਂ ਸੰਦੇਸ਼ ਦਿੱਤਾ ਜਾਵੇਗਾ। ਦੁਪਹਿਰ 3 ਵਜੇ ਇਹ ਜਾਗਰੂਕਤਾ ਵੈਨ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਮਿਊਜ਼ੀਅਮ, ਖਟਕੜ ਕਲਾਂ ਪਹੰੁਚੇਗੀ, ਜਿਥੇ ਜ਼ਿਲਾ ਆਈਕਾਨ ਜਸਪਾਲ ਸਿੰਘ ਗਿੱਧਾ ਅਤੇ ਪ੍ਰੀਤੀ ਮਹੰਤ ਵੱਲੋਂ ਸੰਦੇਸ਼ ਦਿੱਤਾ ਜਾਵੇਗਾ ਅਤੇ ਸ਼ਾਮ 4 ਵਜੇ ਬੱਸ ਸਟੈਂਡ ਬੰਗਾ ਅਤੇ ਗੁਰੂ ਤੇਗ ਬਹਾਦਰ ਗੇਟ ਬਾਜ਼ਾਰ ਬੰਗਾ ਵਿਖੇ ਜ਼ਿਲਾ ਆਈਕਾਨ ਜਸਪਾਲ ਸਿੰਘ ਗਿੱਧਾ ਵੱਲੋਂ ਵੋਟਰਾਂ ਨੂੰ ਜਾਗਰੂਕ ਕੀਤਾ ਜਾਵੇਗਾ।  



No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...