Sunday, January 31, 2021

ਯੂ ਐਨ ਓ ਤੋਂ ਮੋਦੀ ਖ਼ਿਲਾਫ਼ ਕਾਰਵਾਈ ਦੀ ਕੀਤੀ ਮੰਗ:

ਅਮਰਜੀਤ ਸਿੰਘ ਕਰਨਾਣਾ ਪ੍ਰਧਾਨ ਸ਼ਹੀਦ ਭਗਤ ਸਿੰਘ ਸੋਸ਼ਲ ਵੈਲਫੇਅਰ ਐਂਡ ਕਲਚਰਲ ਸੁਸਾਇਟੀ ਪੰਜਾਬ ਸਾਥੀਆਂ ਸਮੇਤ ਯੂ ਐੱਨ ਓ ਨੂੰ ਭੇਜੀ ਬੇਨਤੀ ਪੱਤਰ ਦੀ ਕਾਪੀ ਦਿਖਾਉਂਦੇ ਹੋਏ    

ਬੰਗਾ,31ਜਨਵਰੀ(ਮਨਜਿੰਦਰ ਸਿੰਘ)ਸਹੀਦ ਭਗਤ ਸਿੰਘ ਸੋਸ਼ਲ ਵੈਲਫੇਅਰ ਐਂਡ ਕਲਚਰਲ ਸੁਸਾਇਟੀ ਪੰਜਾਬ (ਰਜ)ਵੱਲੋਂ ਯੂ ਐਨ ਓ ਨੂੰ ਇਕ ਬੇਨਤੀ ਪੱਤਰ ਭੇਜ ਕੇ ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਖ਼ਿਲਾਫ਼ ਮਨੁੱਖੀ ਅਧਿਕਾਰਾਂ ਦਾ ਹਨਣ ਕਰਨ ਅਤੇ ਬੇਕਸੂਰ ਕਿਸਾਨਾਂ ਦਾ ਕਤਲ ਕਰਨ ਦੀ ਕਾਰਵਾਈ ਦੀ ਮੰਗ ਕੀਤੀ ਗਈ ਹੈ ।                         

 ਇਸ ਬਾਰੇ ਜਾਣਕਾਰੀ ਦੇਂਦਿਆਂ ਇਸ ਸੰਸਥਾ ਦੇ ਪ੍ਰਧਾਨ ਸ਼੍ਰੀ ਅਮਰਜੀਤ ਸਿੰਘ ਕਰਨਾਣਾ ਨੇ ਦੱਸਿਆ ਕਿ ਉਨ੍ਹਾਂ ਯੂ ਐਨ ਓ ਨੂੰ ਬੇਨਤੀ ਪੱਤਰ ਭੇਜਿਆ ਹੈ ਕਿ ਸਾਡੇ ਦੇਸ਼ ਭਾਰਤ ਵਿਚ 3 ਇਸ ਤਰ੍ਹਾਂ ਦੇ ਕਾਨੂੰਨ ਪਾਸ ਕੀਤੇ ਹਨ ਜੋ ਦੇਸ਼ ਵਿਚ ਅਨ ਉਗਾਉਣ ਵਾਲੇ ਕਿਸਾਨ ਲਈ ਬਹੁਤ ਘਾਤਕ ਹਨ ਜਿਨ੍ਹਾਂ ਖਿਲਾਫ ਕਿਸਾਨ ਪੂਰੇ ਭਾਰਤ ਅਤੇ ਵਿਦੇਸ਼ਾਂ ਵਿਚ ਸ਼ਾਂਤੀ ਪੂਰਵਕ ਰੋਸ ਪ੍ਰਦਰਸ਼ਨ ਕਰ ਰਹੇ ਹਨ ਜਿਸ ਵਿਚ ਕਰੀਬ 170 ਕਿਸਾਨਾਂ ਦੀਆਂ ਜਾਨਾਂ ਵੀ ਜਾ ਚੁੱਕੀਆਂ ਹਨ ਜਿਸ ਦੇ ਜਿਮੇਵਾਰ ਪ੍ਰਧਾਨਮੰਤਰੀ ਸ਼੍ਰੀ ਨਰਿੰਦਰ ਮੋਦੀ ਹਨ ।ਇਸ ਲਈ ਪ੍ਰਧਾਨ ਮੰਤਰੀ ਖ਼ਿਲਾਫ਼ ਭਾਰਤ ਦੀ ਧਾਰਾ 306 ਆਈ ਪੀ ਸੀ ਤਹਿਤ ਮੁਕੱਦਮਾ ਬਣਦਾ ਹੈ ਪਰ ਉਨ੍ਹਾਂ ਦੇ ਪ੍ਰਭਾਵ ਕਾਰਨ ਉਨ੍ਹਾਂ ਖਿਲਾਫ ਕੋਈ ਵੀ ਕਾਰਵਾਈ ਨਹੀਂ ਹੋ ਰਹੀ ਜਿਸ ਕਾਰਨ ਭਾਰਤੀ ਸੰਵਿਧਾਨ ਦੀ ਘੋਰ ਉਲੰਗਣਾ ਹੋ ਰਹੀ ਹੈ ।ਪ੍ਰਧਾਨ ਮੰਤਰੀ ਦੇ ਹੁਕਮਾਂ ਤੇ ਦਿੱਲੀ,ਹਰਿਆਣਾ ਅਤੇ ਯੂ ਪੀ ਪੁਲਿਸ ਵੱਲੋਂ ਸਾਂਤੀ ਪੂਰਵਕ ਅੰਦੋਲਨ ਕਰ ਰਹੇ ਕਿਸਾਨਾਂ ਤੇ ਬਹੁਤ ਤਸਦੱਤ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਉਤੇਜਤ ਕਰਕੇ ਨਰਸਹਾਰ ਕਰਨ ਦਾ ਮਾਹੌਲ ਬਣਾਇਆ ਜਾ ਰਿਹਾ ਹੈ ।ਇਸ ਲਈ ਭਾਰਤ ਸਰਕਾਰ ਦੇ ਇਸ ਤਸਦੱਤ ਵਿਰੁੱਧ ਆਪ ਜੀ ਦੀ ਸਮੂਲੀਅਤ ਬਹੁਤ ਜ਼ਰੂਰੀ ਹੈ ਜੀ ।ਉਨ੍ਹਾਂ ਯੂ ਐਨ ਓ ਨੂੰ ਬੇਨਤੀ ਕੀਤੀ ਕਿ ਭਾਰਤ ਦੇ ਮੌਜੂਦਾ ਪ੍ਰਧਾਨ ਮੰਤਰੀ ਖ਼ਿਲਾਫ਼ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ ਅਤੇ ਕਿਸਾਨਾਂ ਦੀ ਮੰਗ ਅਨੁਸਾਰ ਪਾਸ ਕੀਤੇ ਤਿਨੋਂ ਕਾਲੇ ਕਾਨੂੰਨ ਵਾਪਸ ਕਰਵਾਏ ਜਾਣ ।    

1 comment:

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...