ਬੰਗਾ ,3 ਜਨਵਰੀ(ਮਨਜਿੰਦਰ ਸਿੰਘ ) ¸ ਬੰਗਾ ਇਲਾਕੇ ਦੇ ਸਮਾਜ ਸੇਵਕ ਜਗਜੀਤ ਸਿੰਘ ਸੋਢੀ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰਸੱਟ ਢਾਹਾਂ ਕਲੇਰਾਂ ਦੇ ਟਰੱਸਟ ਮੈਂਬਰ ,ਕਮਲਜੀਤ ਸਿੰਘ ਅਤੇ ਸ੍ਰੀਮਤੀ ਗੁਰਪ੍ਰੀਤ ਕੌਰ ਸੀਨੀਅਰ ਅਧਿਆਪਕ ਜੈਨ ਮਾਡਲ ਸਕੂਲ ਬੰਗਾ ਦੇ ਮਾਤਾ ਜੀ ਧਾਰਮਿਕ ਹਸਤੀ ਬੀਬੀ ਸੁਖਜੀਤ ਕੌਰ ਜੀ ਸੁਪਤਨੀ ਸਵ: ਸ. ਉਂਕਾਰ ਸਿੰਘ ਬੀਤੀ ਰਾਤ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ। ਉਹ 81 ਸਾਲ ਦੇ ਸਨ। ਸਵ: ਬੀਬੀ ਸੁਖਜੀਤ ਕੌਰ ਜੀ ਦਾ ਅਤਿੰਮ ਸੰਸਕਾਰ ਅੱਜ ਦੁਪਿਹਰ ਬਾਅਦ ਸ਼ਮਸ਼ਾਨ ਘਾਟ ਮਸੰਦਾਂ ਪੱਟੀ, ਬੰਗਾ ਵਿਖੇ ਪੂਰਨ ਗੁਰਮਰਿਆਦਾ ਨਾਲ ਕੀਤਾ ਗਿਆ।ਇਸ ਤੋਂ ਪਹਿਲਾਂ ਭਾਈ ਜੋਗਾ ਸਿੰਘ ਜੀ ਹਜ਼ੂਰੀ ਰਾਗੀ ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਾਲਿਆਂ ਨੇ ਗੁਰਬਾਣੀ ਕੀਰਤਨ ਕੀਤਾ। ਅਤਿੰਮ ਸੰਸਕਾਰ ਮੌਕੇ ਸਰਵ ਸ੍ਰੀ ਡਾ. ਸੁਖਵਿੰਦਰ ਕੁਮਾਰ ਸੁੱਖੀ ਵਿਧਾਇਕ ਹਲਕਾ ਬੰਗਾ, ਜਥੇਦਾਰ ਬੁੱਧ ਸਿੰਘ ਬਲਾਕੀਪੁਰ, ਜਥੇਦਾਰ ਸਤਨਾਮ ਸਿੰਘ ਲਾਦੀਆਂ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰਸੱਟ ਢਾਹਾਂ ਕਲੇਰਾਂ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰਸੱਟ ਢਾਹਾਂ ਕਲੇਰਾਂ, ਸੋਹਨ ਲਾਲ ਢੰਡਾ, ਜਸਵਰਿੰਦਰ ਸਿੰਘ ਜੱਸਾ ਕਲੇਰਾਂ, ਨਵਦੀਪ ਸਿੰਘ ਅਨੋਖਰਵਾਲ, ਭਾਈ ਜੋਗਾ ਸਿੰਘ, ਕਰਮਜੀਤ ਸਿੰਘ ਪ੍ਰਧਾਨ ਸਬਜ਼ੀ ਮੰਡੀ ਬੰਗਾ, ਗੁਰਚਰਨ ਸਿੰਘ, ਅਮਰੀਕ ਸਿੰਘ ਮਾਨ ਮੀਤ ਪ੍ਰਧਾਨ ਗੁਰੂ ਅਰਜਨ ਦੇਵ ਚੈਰੀਟੇਬਲ ਹਸਪਤਾਲ ਬੰਗਾ, ਸੰਸਾਰ ਸਿੰਘ ਮਾਨ, ਗੁਲਜ਼ਾਰ ਸਿੰਘ, ਮਨਮੋਹਨ ਸਿੰਘ ਸਾਬਕਾ ਪ੍ਰਿੰਸੀਪਲ ਗੁਰੂ ਗੋਬਿੰਦ ਸਿੰਘ ਕਾਲਜ ਚੰਡੀਗੜ੍ਹ, ਕਰਨਪ੍ਰੀਤ ਸਿੰਘ ਸੋਢੀ, ਲੰਬੜਦਾਰ ਮਨਮੋਹਨ ਸਿੰਘ ਢਾਹਾਂ, ਦਵਿੰਦਰ ਸਿੰਘ ਢਿੱਲੋਂ ਯੂ ਐਸ ਏ, ਹਰਦੀਪ ਸਿੰਘ, ਗੁਰਦੀਪ ਸਿੰਘ ਢਾਹਾਂ, ਰਣਵੀਰ ਸਿੰਘ ਰਾਣਾ ਐਮ ਸੀ ਬੰਗਾ, ਸੁਰਜੀਤ ਸਿੰਘ ਮਾਂਗਟ, ਇੰਦਰਜੀਤ ਸਿੰਘ ਮਾਨ, ਹਿਮੰਤ ਤੇਜਪਾਲ ਸਾਬਕਾ ਐਮ ਸੀ, ਬਹਾਦਰ ਸਿੰਘ ਮਜਾਰੀ, ਮਨਜਿੰਦਰ ਸਿੰਘ, ਡਾ. ਰਵਿੰਦਰ ਖਜ਼ੂਰੀਆ, ਡਾ, ਜਸਦੀਪ ਸਿੰਘ ਸੈਣੀ ਤੋਂ ਇਲਾਵਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਗੁਰੂ ਅਰਜਨ ਦੇਵ ਚੈਰੀਟੇਬਲ ਹਸਪਤਾਲ ਬੰਗਾ ਦੇ ਮੈਂਬਰ, ਸਮੂਹ ਸਟਾਫ਼, ਇਲਾਕੇ ਦੀਆਂ ਧਾਰਮਿਕ, ਸਮਾਜਿਕ ਅਤੇ ਸਿਆਸੀ ਸ਼ਖਸ਼ੀਅਤਾਂ ਵੀ ਪੁੱਜੀਆਂ ਸਨ । ਮਾਤਾ ਜੀ ਬੀਬੀ ਸੁਖਜੀਤ ਕੌਰ ਜੀ ਦੀ ਅਤਿੰਮ ਅਰਦਾਸ 10 ਜਨਵਰੀ ਦਿਨ ਐਤਵਾਰ ਨੂੰ ਬੰਗਾ ਵਿਖੇ ਹੋਵੇਗੀ ।
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment