Sunday, January 17, 2021

ਜੀਤ ਭਾਟੀਆ ਨੇ ਕੀਤਾ ਹਾਈ ਕਮਾਂਡ ਅਤੇ ਸੀਨੀਅਰ ਆਗੂਆਂ ਦਾ ਧੰਨਵਾਦ :

 ਸ਼੍ਰੋਮਣੀ ਅਕਾਲੀ ਦਲ (ਬਾਦਲ)  ਦੇ ਨਵਨਿਯੁਕਤ ਸਰਕਲ ਪ੍ਰਧਾਨ ਬੰਗਾ (ਸ਼ਹਿਰੀ) ਜੀਤ   ਸਿੰਘ ਭਾਟੀਆ ਸਾਬਕਾ ਐਮ ਸੀ ਬੰਗਾ  

ਬੰਗਾ,17 ਜਨਵਰੀ (ਮਨਜਿੰਦਰ ਸਿੰਘ) : ਬੰਗਾ ਦੇ ਸਾਬਕਾ ਐਮ ਸੀ ਜੀਤ ਸਿੰਘ ਭਾਟੀਆ ਜਿਨ੍ਹਾਂ ਨੂੰ ਪਿਛਲੇ ਦਿਨੀਂ  ਸ਼੍ਰੋਮਣੀ ਅਕਾਲੀ ਦਲ  ਬੰਗਾ ਸਰਕਲ (ਸ਼ਹਿਰੀ)  ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਨੇ ਇਕ ਵਾਰਤਾ ਦੌਰਾਨ ਕਿਹਾ ਕਿ ਉਹ ਪਾਰਟੀ ਸਰਪ੍ਰਸਤ ਸ ਪ੍ਰਕਾਸ਼ ਸਿੰਘ ਬਾਦਲ ਪਾਰਟੀ ਪ੍ਰਧਾਨ ਸ  ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਕੌਮੀ ਪ੍ਰਧਾਨ ਐੱਸ ਸੀ ਵਿੰਗ ਸ: ਗੁਲਜ਼ਾਰ ਸਿੰਘ ਰਾਣੀਕੇ ਦਾ  ਬਹੁਤ ਧੰਨਵਾਦ ਕਰਦੇ ਹਨ ਜਿਨ੍ਹਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਉਨ੍ਹਾਂ ਨੂੰ ਪਾਰਟੀ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ । ਉਨ੍ਹਾਂ ਹਲਕਾ ਬੰਗਾ ਵਿਧਾਇਕ ਡਾ ਸੁਖਵਿੰਦਰ ਕੁਮਾਰ ਸੁੱਖੀ ਜ਼ਿਲ੍ਹਾ ਪ੍ਰਧਾਨ ਬੁੱਧ ਸਿੰਘ ਬਲਾਕੀਪੁਰ , ਜ਼ਿਲ੍ਹਾ ਐਸ ਸੀ ਸੈੱਲ ਪ੍ਰਧਾਨ ਸੋਹਣ ਲਾਲ ਢੰਡਾ,  ਦੋਆਬਾ ਜ਼ੋਨ ਯੂਥ ਵਿੰਗ ਪ੍ਰਧਾਨ ਸੁਖਦੀਪ ਸਿੰਘ ਸ਼ੁਕਾਰ ਦਾ ਵੀ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਗਈ ਸੇਵਾ ਉਹ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣਗੇ । 14 ਫਰਵਰੀ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਬਾਰੇ ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ  ਇਨ੍ਹਾਂ ਚੋਣਾਂ ਵਿੱਚ ਵੱਡੀ ਜਿੱਤ ਪ੍ਰਾਪਤ ਕਰ ਕੇ ਬੰਗਾ ਕੌਂਸਲ ਵਿਚ ਆਪਣੀ ਕਮੇਟੀ ਬਣਾਏਗਾ   । 

No comments:

Post a Comment

ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ

ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...